ਯੂਥ ਕਾਂਗਰਸ ਦੀ ਮੁਹਿੰਮ ਨੂੰ ਸਰਗਰਮੀ ਨਾਲ ਚਲਾਂਵਾਂਗੇ- ਬਿਟੂ

ਦੋਰਾਹਾ- ਪੰਜਾਬ ਯੂਥ ਦੇ ਨਵੇ ਬਣੇ ਪ੍ਰਧਾਨ ਰਵਨੀਤ ਸਿੰਘ ਬਿਟੂ ਅਤੇ ਸੈਕਟਰੀ ਗੁਰਕੀਰਤ ਸਿੰਘ ਕੋਟਲੀ ਨੇ ਅੰਮ੍ਰਿਤਸਰ ਰਵਾਨਾ ਹੋਣ ਤੋਂ ਪਹਿਲਾਂ ਦੋਰਾਹਾ ਵਿਚ ਆਪਣੇ ਦਾਦਾ ਸਵਰਗੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਬਿਟੂ ਨੇ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਵਿਚ ਯੂਥ ਕਾਂਗਰਸ ਦੀ ਅਹਿਮ ਭੂਮਿਕਾ ਰਹੇਗੀ। ਉਸਨੇ ਇਹ ਵੀ ਕਿਹਾ ਕਿ ਪਿਛਲੇ ਸਮੇ ਵਿਚ ਅਕਾਲੀਆਂ ਵਲੋਂ ਕੀਤੀ ਗਈ ਧਕੇਸ਼ਾਹੀ ਦਾ ਲੋਕ ਸਭਾ ਚੋਣਾਂ ਵਿਚ ਮੂੰਹ ਤੋੜ ਜਵਾਬ ਦੇਵਾਂਗੇ ਕਿਉਂਕਿ ਮੌਜੂਦਾ ਸਰਕਾਰ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ। ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਉਨ੍ਹਾਂ ਦੇ ਪ੍ਰੀਵਾਰ ਨੇ ਸਦਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਲੜਾਈ ਲੜੀ ਹੈ। ਉਨ੍ਹਾਂ ਦੇ ਦਾਦਾ ਨੇ ਕੁਰਬਾਨੀ ਦੇ ਕੇ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਕੀਤੀ। ਊਨ੍ਹਾਂ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਯੂਥ ਕਾਂਗਰਸ ਦੀ ਮੁਹਿੰਮ ਨੂੰ ਸਰਗਰਮੀ ਨਾਲ ਚਲਾਉਣਗੇ। ਇਸ ਮੌਕੇ ਸੁਦਰਸ਼ਨ ਸ਼ਰਮਾ ਦੀ ਅਗਵਾਈ ਵਿਚ ਬਿਟੂ ਅਤੇ ਕੋਟਲੀ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>