ਸੁਖਬੀਰ ਉਪ ਮੁੱਖਮੰਤਰੀ ਪਦ ਲਈ 21 ਜਨਵਰੀ ਨੂੰ ਸਹੁੰ ਚੁਕਣਗੇ

ਚੰਡੀਗੜ੍ਹ- ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖਮੰਤਰੀ ਦੇ ਤੌਰ ਤੇ 21 ਜਨਵਰੀ ਨੂੰ ਅੰਮ੍ਰਿਤਸਰ ਵਿਚ ਸਹੁੰ ਚੁਕਣਗੇ।ਇਸ ਗੱਲ ਦਾ ਖਲਾਸਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਹਰਚਰਣ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਾਰਮਿਕ ਅਤੇ ਇਤਹਾਸਕ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਸੁਖਬੀਰ ਸਿੰਘ ਬਾਦਲ ਪਵਿਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਵਿਚ ਆਪਣੇ ਪਦ ਦੀ ਸਹੁੰ ਚੁਕਣਗੇ। ਉਨ੍ਹਾਂ ਨੇ ਕਿਹਾ ਕਿ ਸਹੁੰ ਚੁਕਣ ਦਾ ਸਮਾਗਮ ਪਹਿਲੀ ਵਾਰ ਸ੍ਰੀ ਅੰਮ੍ਰਿਤਸਰ ਵਿਚ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ 21 ਜਨਵਰੀ ਨੂੰ ਰਣਜੀਤ ਐਵੇਨਿਊ ਵਿਚ ਸਹੁੰ ਚੁਕਣਗੇ। ਇਸ ਸਮਾਗਮ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਾਜਨਾਥ ਸਿੰਘ ਤੋਂ ਇਲਾਵਾ ਰਾਸ਼ਟਰੀ ਪੱਧਰ ਦੇ ਕਈ ਨੇਤਾ ਅਤੇ ਕਈ ਰਾਜਾਂ ਦੇ ਮੁੱਖਮੰਤਰੀ ਸ਼ਾਮਿਲ ਹੋਣਗੇ। ਇਸ ਸਮਾਗਮ ਦਾ ਸਿਧਾ ਪ੍ਰਸਾਰਣ ਦੂਰਦਰਸ਼ਨ ਅਤੇ ਦੂਸਰੇ ਟੀਵੀ ਚੈਨਲਾਂ ਤੇ ਸਿਧਾ ਵਿਖਾਇਆ ਜਾਵੇਗਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>