ਮੀਡੀਆ ਸਲਾਹਕਾਰ ਸ. ਵਿਕਰਮਜੀਤ ਸਿੰਘ ਨੇ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਵਲੋਂ ਨਵ-ਨਿਯੁਕਤ ਮੀਡੀਆ ਸਲਾਹਕਾਰ ਸ. ਵਿਕਰਮਜੀਤ ਸਿੰਘ (ਮਾਨ) ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਪੱਤਰਕਾਰੀ ਤੇ ਜਨ ਸੰਪਰਕ ਵਿਸ਼ੇ ’ਚ ਮਾਸਟਰ ਡਿਗਰੀ ਪ੍ਰਾਪਤ ਸ. ਵਿਕਰਮਜੀਤ ਸਿੰਘ ਇਸ ਤੋਂ ਪਹਿਲਾਂ ਅਦਾਰਾ ਪੰਜਾਬੀ ਟ੍ਰਿਬਿਊਨ ’ਚ ਕੰਮ ਕਰਦੇ ਰਹੇ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਹਾਇਕ ਅਤੇ ਮੀਤ ਸਕੱਤਰ ਸ. ਮਨਜੀਤ ਸਿੰਘ ਨੇ ਉਨ੍ਹਾਂ ਨੂੰ ਅੱਜ ਪਬਲੀਸਿਟੀ ਵਿਭਾਗ ’ਚ ਉਨ੍ਹਾਂ ਦੀ ਸੀਟ ’ਤੇ ਬਿਠਾਇਆ।

ਇਸ ਮੌਕੇ ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਗੁਰਦੁਆਰਾ ਗਜ਼ਟ ਇੰਚਾਰਜ ਸ. ਗੁਰਬਚਨ ਸਿੰਘ, ਸੈਕਸ਼ਨ 85 ਦੇ ਇੰਚਾਰਜ ਸ. ਸੁਖਦੇਵ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮੇਜਰ ਸਿੰਘ, ਸ. ਪਲਵਿੰਦਰ ਸਿੰਘ, ਸ. ਪ੍ਰਮਜੀਤ ਸਿੰਘ ਤੇ ਡਿਜ਼ਾਈਨਰ ਸ. ਭੁਪਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਤੇ ਇਸ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ ਦਾ ਸਟਾਫ ਹਾਜ਼ਰ ਸੀ। ਇਸ ਮੌਕੇ ਸ. ਵਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਥੇ. ਅਵਤਾਰ ਸਿੰਘ ਨੇ ਗੁਰਦੁਆਰਾ ਦੇ ਕੰਮ-ਕਾਜ ਨੂੰ ਹੋਰ ਸਚਾਰੂ ਤੇ ਚੁਸਤ-ਦਰੁਸਤ ਬਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ ਵੀ ਨਿਯੁਕਤ ਕੀਤੇ ਹਨ। ਉਨ੍ਹਾਂ ਦੀ ਸੁਚੱਜੀ ਅਗਵਾਈ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਕਸ ਹੋਰ ਨਿਖਰ ਗਿਆ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>