ਧਰਮ ਪ੍ਰਚਾਰ ਲਹਿਰ ਵਲੋਂ ਹਰ ਪਿੰਡ, ਹਰ ਘਰ ਪਹੁੰਚ ਜਾਰੀ ਹੈ ਅਤੇ ਜਾਰੀ ਰਹੇਗੀ

ਪਿੰਡ ਨਥਾਣਾ (ਬਠਿੰਡਾ) :- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਵਲੋਂ ਹਰ ਪਿੰਡ ਅਤੇ ਹਰ ਘਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਦੇ ਕੇਸ ਰਖਵਾ ਕੇ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅਖੰਡ ਕੀਰਤਨੀ ਜਥਾ ਇੰਟਰਨੈਸਨਲ ਅਤੇ ਧਰਮ ਪ੍ਰਚਾਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਨੇ 26ਵੇਂ ਗੇੜ ਦੀ ਧਰਮ ਪ੍ਰਚਾਰ ਵਹੀਰ ਦੇ ਦਸਾਂ ਪਿੰਡਾਂ ਦੇ ਮੁਖ ਸਮਾਗਮ ਪਿੰਡ ਨਥਾਣਾ (ਬਠਿੰਡਾ) ਵਿਖੇ ਹਾਜ਼ਰ ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਧਰਮ ਪ੍ਰਚਾਰ ਲਹਿਰ ਗੁਰੂ ਗੋਬਿੰਦ ਸਿੰਘ ਜੀ ਦਾ ਸਿੱਖੀ ਵਿਰਸੇ ਨੂੰ ਸੰਭਾਲਣ ਦਾ ਪਾਕ ਅਤੇ ਪਵਿੱਤਰ ਸੰਦੇਸ਼ ਹਰ ਘਰ ਦੇ ਬੂਹੇ ਖੜਕਾ ਕੇ ਦੇ ਰਹੀ ਹੈ ਅਤੇ ਨਿਰੋਲ ਧਾਰਮਿਕ ਲਹਿਰ ਗੁਰੂ ਗੰ੍ਰਥ ਅਤੇ ਪੰਥ ਨੂੰ ਸਮਰਪਤ ਹੈ। ਉਨ੍ਹਾਂ ਕਿਹਾ ਕਿ ਮਾਲਵੇਂ ‘ਚ ਧਰਮ ਪ੍ਰਚਾਰ ਲਹਿਰ ਨੂੰ ਬੜਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਹਜ਼ਾਰਾ ਦੀ ਗਿਣਤੀ ਵਿਚ ਸਿੱਖੀ ਤੋਂ ਬੇਮੁਖ ਹੋਏ ਪਰਿਵਾਰ ਅੰਮ੍ਰਿਤਪਾਨ ਕਰਕੇ ਸ਼ਬਦ ਗੁਰੂ ਦੇ ਲੜ ਲੱਗ ਰਹੇ ਹਨ।  ਇਸ ਮੌਕੇ ਉਨ੍ਹਾਂ ਨੂੰ ਜਦ ਹਾਲ ਹੀ ਵਿਚ ਹੋਈ ਢਾਡੀ ਮਿਠੜੀ ਵਾਲੀ ਘਟਨਾ ਬਾਰੇ ਪਛਿਆਂ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਵਿਚ ਨਹੀ ਪੈਨਾ ਚਾਹੁੰਦਾ ਕਿਉ ਕਿ ਜਿਹੜਾ ਗੁਰੂ ਗੋਬਿੰਦ ਸਿੰਘ ਜੀ ਦਾ ਪਾਕ ਅਤੇ ਪਵਿੱਤਰ ਸੰਦੇਸ਼ ਮਾਲਵੇ ‘ਚ ਪਿਛਲੇ ਦੋ ਸਾਲਾਂ ਤੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕਿ ਦਿੱਤਾ ਜਾਂ ਰਿਹਾ ਹੈ ਅਤੇ ਇਸ ਧਰਮ ਪ੍ਰਚਾਰ ਲਹਿਰ ਦੀਆਂ ਜੋ ਪ੍ਰਾਪਤੀਆਂ ਹਨ, ਇਸ ਲਹਿਰ ਪ੍ਰਤੀ ਸੰਗਤਾਂ ‘ਚ ਜੋ ਉਤਸ਼ਾਹ ਹੈ, ਇਸ ਨੂੰ ਕਿਸੇ ਵੀ ਵਿਅਕਤੀ ਕਰਕੇ ਪ੍ਰਭਾਵਿਤ ਨਹੀ ਹੋਨ ਦਿੱਤਾ ਜਾਵੇਗਾ। ਇਹ ਗੁਰੂ ਦੀ ਲਹਿਰ ਹੈ, ਪੰਥ ਦੀ ਲਹਿਰ ਹੈ ਨਾ ਕਿ ਕਿਸੇ ਵਿਅਕਤੀ ਦੀ।

ਸਮਾਗਮ ਦੀ ਆਰੰਭਤਾ ਪਿੰਡ ਵਿਚ ਨਗਰ ਕੀਰਤਨ ਸਜਾ ਕੇ ਕੀਤੀ ਗਈ, ਜਿਸ ਦੀ ਅਗਵਾਈ ਜਥੇਦਾਰ ਬਲਦੇਵ ਸਿੰਘ ਤੇ ਡਾ. ਬਲਬੀਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰੇ ਦੇ ਪ੍ਰਧਾਨ ਅਤੇ ਮੈਨੇਜਰ ਬਲਦੇਵ ਸਿੰਘ, ਸਰਪੰਚ, ਪੰਚ ਅਤੇ ਲੋਕਲ ਗੁਰਦੁਆਰਾ ਕਮੇਟੀ ਕਰ ਰਹੇ ਸਨ। ਇਸ ਮੋਕੇ ਭਾਈ ਸਰਬਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਕੁਲਰਾਜ ਸਿੰਘ ਵੱਲਾ, ਭਾਈ ਤਜਿੰਦਰ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਭਾਈ ਗੁਰਵਿੰਦਰ ਸਿੰਘ ਪ੍ਰਚਾਰਕ ਅਤੇ ਹੋਰ ਆਗੂਆਂ ਦਾ ਜੱਥਾ ਪੂਰੇ ਪਿੰਡ ਵਿਚ ਗਿਆ ਅਤੇ ਲੋਕਾ ਨੂੰ ਕੇਸ ਕੱਤਲ ਨਾ ਕਰਵਾਉਣ ਅਤੇ ਅੰਮ੍ਰਿਤਪਾਨ ਕਰਨ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਲਾਮਬੰਦ ਹੋਣ ਲਈ ਪ੍ਰ੍ਰੇਰਿਤ ਕਿਤਾ। ਨਗਰ ਕੀਰਤਨ ਦੌਰਾਨ ਜਥੇਦਾਰ ਬਲਦੇਵ ਸਿੰਘ ਵਲੋਂ ਬਰੂਹਾ ਤੇ ਖੜ੍ਹੇ ਨੌਜਵਾਨਾਂ ਨੂੰ ਕੇਸ ਗੁਰੂ ਕੀ ਮੋਹਰ ਰੱਖਣ ਅਤੇ ਅੰਮ੍ਰਿਤਪਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਿਹੜੇ ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਕੀਤਾ ਉਨ੍ਹਾਂ ਦੇ ਸਿਰਾਂ ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਲਿਆਂਦੇ ਸਿਰੋਪਾਉ ਬੱਨੇ ਅਤੇ ਧਾਰਮਿਕ ਲਿਟਰੇਚਰ ਵੀ ਦਿੱਤਾ। ਇਸ ਉਪੰਰਤ ਪਿੰਡ ਦੇ ਗੁਰਦੂਆਰਾ ਸਾਹਿਬ ਵਿਖੇ ਸਮਾਗਮ ਆਰੰਭ ਕੀਤਾ ਗਿਆ ਜਿਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੁੱਜੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ, ਭਾਈ ਧਰਮਬੀਰ ਸਿੰਘ ਨੇ ਗੁਰਬਾਣੀ ਦਾ ਰੱਸਭਿਨਾਂ ਕੀਰਤਨ ਕੀਤਾ। ਇਸ ਉਪਰੰਤ ਢਾਡੀ ਭਾਈ ਬਲਦੇਵ ਸਿੰਘ ਲੋਂਗੋਵਾਲ ਅਤੇ ਭਾਈ ਮਘਰ ਸਿੰਘ ਭੋਰਾ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਹਨਾਂ ਦੱਸਾਂ ਦਿਨਾਂ ਸਮਾਗਮਾ ਦੌਰਾਨ 1406 ਪ੍ਰਾਣੀਆ ਨੇ ਅੰਮ੍ਰਿਤਪਾਨ ਕੀਤਾ, 2715 ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਲਿਆ , 255 ਪ੍ਰਾਣੀਆ ਨੂੰ ਮੁੱਖ ਸੇਵਾਦਾਰ ਦੀ ਸੇਵਾ ਸੋਂਪੀ ਗਈ ਅਤੇ 170 ਨੌਜਵਾਨਾਂ ਨੂੰ ਨਸ਼ਾ ਛਡਨ ਲਈ ਮੁਫਤ ਇਲਾਜ ਕਰਵਾਉਨ ਦੀਆਂ ਚਿੱਠੀਆਂ ਦਿੱਤੀਆਂ ਗਈਆ। ਜਿਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਵੱਲਾਂ(ਅੰਮ੍ਰਿਤਸਰ) ਵਿਖੇ ਖੁੱਲੇ ਨਸ਼ਾ ਛੁਡਾਉ ਕੇਂਦਰ ਵਿਚ ਮੁਫ਼ਤ ਕੀਤਾ ਜਾਵੇਗਾ। ਇਨ੍ਹਾਂ ਸਮਾਗਮਾ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਵਲੋਂ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਡਾ. ਰਾਜਬੀਰ ਸਿੰਘ ਦੀ ਟੀਮ ਵਲੋਂ 1800 ਦੇ ਕਰੀਬ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ।

ਇਨ੍ਹਾਂ ਦਸ ਦਿਨਾਂ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂੇ ਪੰਜ ਪਿਆਰੇ ਰੋਜਾਨਾ ਪਹੁੰਚਦੇ ਰਹੇ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਪ੍ਰਾਣੀਆ ਨੂੰ ਛਕਾਉਂਦੇ ਰਹੇ। ਸਮਾਗਮ ਦੌਰਾਨ ਅੰਮ੍ਰਿਤਪਾਨ ਕਰਨ ਵਾਲੇ ਪ੍ਰਾਣੀ ਨੂੰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ ਭੇਟਾ ਰਹਿਤ ਕਕਾਰ ਅਤੇ ਸਿੱਖ ਰਹਿਤ ਮਰਿਯਾਦਾ ਤੇ ਹੋਰ ਧਾਰਮਿਕ ਲਿਟਰੇਚਰ ਮੁਫ਼ਤ ਦਿੱਤਾ ਗਿਆ। ਸਮਾਗਮ  ਡਾ. ਬਲਬੀਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਤਮਿੰਦਰ ਸਿੰਘ ਮੀਡੀਆਂ ਸਹਾਇਕ, ਭਾਈ ਕਿਰਪਾਲ ਸਿੰਘ, ਧਰਮੀ ਫੋਜੀ ਭਾਈ ਮੇਹਰ ਸਿੰਘ, ਭਾਈ ਮੇਜਰ ਸਿੰਘ ਡੇਮਰੂ, ਭਾਈ ਕਾਬਲ ਸਿੰਘ, ਭਾਈ ਕਾਲਾ ਸਿੰਘ, ਭਾਈ ਮੁਖਤਾਰ ਸਿੰਘ ਸੁਲਤਾਨਵਿੰਡ, ਭਾਈ ਬਲਜਿੰਦਰ ਸਿੰਘ ਕਿਲੀ, ਭਾਈ ਗੁਰਜੰਟ ਸਿੰਘ ਬੁਰਜ ਮਹਿਮਾ, ਭਾਈ ਨਾਜਰ ਸਿੰਘ, ਸਰਪੰਚ ਗੁਰਭੇਜ ਸਿੰਘ ਵੀ ਹਾਜਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>