ਉਪ ਮੁੱਖਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਮਜਬੂਤ ਹੋਈ

ਅੰਮ੍ਰਿਤਸਰ: – ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਅਹੁਦਾ ਸੰਭਾਲਣ ਮਗਰੋਂ ਜਿਥੇ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਉਥੇ ਯੂਥ ਵਰਕਰਾਂ ਦੇ ਉਤਸ਼ਾਹ ਨੂੰ ਵੀ ਹੱਲਾਸ਼ੇਰੀ ਮਿਲੀ ਹੈ। ਇਸ ਗੱਲ ਦਾ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਦੇ ਰਾਜਨੀਤਕ ਸਕੱਤਰ ਸ. ਪਰਮਜੀਤ ਸਿੰਘ ਸਿੱਧਵਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਸਿਧਵਾਂ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ ਨੇ ਸਥਾਨਕ ਸੂਚਨਾ ਦਫਤਰ ਵਿਖੇ ਸ. ਸਿਧਵਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਸ. ਸਿਧਵਾਂ ਨੇ ਕਿਹਾ ਕਿ ਲੋਕ ਸਭਾ ਦੌਰਾਨ ਅਕਾਲੀ ਭਾਜਪਾ 13 ਵਿਚੋਂ 13 ਸੀਟਾਂ ਜਿੱਤ ਕੇ ਮਿਸਾਲ ਪੈਦਾ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਸਲਾਹਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਵਿਕਰਮਜੀਤ ਸਿੰਘ, ਸੂਚਨਾ ਅਫਸਰ ਸ. ਗੁਰਬਚਨ ਸਿੰਘ, ਸ. ਗੁਰਕੀਰਤ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>