ਜਥੇ. ਅਵਤਾਰ ਸਿੰਘ ਵਲੋਂ ਸਾਰੀਆਂ ਸਿੱਖ ਜਥੇਬੰਦੀਆਂ ਦੀ ਸਹਿਮਤੀ ਮਗਰੋ ਹੈੱਡ ਗ੍ਰੰਥੀਆਂ ਦੀਆਂ ਨਿਯੁਕਤੀਆਂ

ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਵਲੋਂ ਸਾਰੀਆਂ ਸਿੱਖ ਜਥੇਬੰਦੀਆਂ ਦੀ ਸਹਿਮਤੀ ਮਗਰੋ ਭਾਈ ਰਵੇਲ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ, ਭਾਈ ਮਾਨ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਅਤੇ ਭਾਈ ਸੁਖਜਿੰਦਰ ਸਿੰਘ ਹੈੱਡ ਗੰ੍ਰਥੀ ਦਰਬਾਰ ਸਾਹਿਬ ਸ੍ਰੀ ਤਰਨਤਾਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਬਤੌਰ ਗ੍ਰੰਥੀ ਨਿਯੁਕਤ ਕੀਤਾ ਗਿਆ। ਇਨ੍ਹਾਂ ਸ਼ਖ਼ਸੀਅਤਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੈਂਕੜੇ ਸੰਗਤਾਂ, ਸਿੱਖ ਵਿਦਵਾਨਾਂ ਅਤੇ ਜਥੇਦਾਰਾਂ ਦੀ ਹਾਜ਼ਰੀ ਵਿਚ ਨਿਯੁਕਤ ਕੀਤਾ ਗਿਆ। ਸਿੰਘ ਸਾਹਿਬਾਨਾਂ ਦੀ ਨਿਯੁਕਤੀ ਦਾ ਐਲਾਨ ਸ਼ਬਦ ਕੀਰਤਨ, ਅਰਦਾਸ ਮਗਰੋ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਗੁਰਬਚਨ ਸਿੰਘ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ. ਅਵਤਾਰ ਸਿੰਘ ਸਮੂੰਹ ਸਕੱਤਰਾਂ, ਸਟਾਫ ਅਤੇ ਸਿੱਖ ਜਥੇਬੰਦੀਆਂ ਦੀ ਹਾਜ਼ਰੀ ਵਿਚ ਕੀਤਾ। ਸਿੱਖ ਜਥੇਬੰਦੀਆਂ ਦੇ ਮੁਖੀਆਂ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਦੇ ਇੱਕਠ ਨੇ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਅਤੇ ਸ਼੍ਰੋਮਣੀ ਕਮੇਟੀ ਦੇ ਸਿੱਖਾਂ ਦੀ ਸਿਰਮੌਰ ਸੰਸਥਾਂ ਹੋਣ ਦਾ ਪਰਪਕ ਸਬੂਤ ਦਿੱਤਾ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿ: ਜਸਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਤਰਲੋਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਬਲਵੰਤ ਸਿੰਘ ਨੰਦਗੜ੍ਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ. ਗ੍ਰੰਥੀ ਸਿੰਘ ਸਾਹਿਬ ਗਿ: ਮੋਹਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿ: ਜਗਤਾਰ ਸਿੰਘ, ਸਿੰਘ ਸਾਹਿਬ ਗਿ: ਮੱਲ ਸਿੰਘ ਤੇ ਸਿੰਘ ਸਾਹਿਬ ਗਿ: ਜਸਵੰਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ, ਸੰਤ ਸਮਾਜ ਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਧੁੰਮਾ, ਅਖੰਡ ਕੀਰਤਨੀ ਜਥੇ ਦੇ ਮੁੱਖੀ ਭਾਈ ਬਖਸ਼ੀਸ਼ ਸਿੰਘ ਫਗਵਾੜਾ, ਭਾਈ ਪ੍ਰਮਜੀਤ ਸਿੰਘ, ਭਾਈ ਸੂਖਮਜੀਤ ਸਿੰਘ, ਭਾਈ ਅਮਨਦੀਪ ਸਿੰਘ ਤੇ ਭਾਈ ਅਮਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿ: ਜੋਗਿੰਦਰ ਸਿੰਘ ਵੇਦਾਂਤੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਬਕਾ ਹੈੱਡ ਗੰ੍ਰਥੀ ਗਿ: ਪੂਰਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿ: ਕੇਵਲ ਸਿੰਘ, ਬਾਬਾ ਬਿਧੀ ਚੰਦ ਸੁਰਸਿੰਘ ਵਾਲਿਆਂ ਵਲੋਂ ਬਾਬਾ ਅਵਤਾਰ ਸਿੰਘ, ਅਖੰਡ ਕੀਰਤਨੀ ਜਥੇ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾਂ ਰੋਪੜ ਤੋਂ ਚੇਅਰਮੈਨ ਸ. ਗੁਰਬਖ਼ਸ ਸਿੰਘ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾ: ਨੌਵੀਂ ਤੇ ਦਸਵੀਂ ਮੂਲੋਵਾਲ (ਸੰਗਰੂਰ) ਤੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬ, ਸੰਤ ਗਿਆਨੀ ਮੋਹਨ ਸਿੰਘ ਜੀ ਭਿੰਡਰਾਵਾਲੇ, ਸ. ਸੁਖਵਿੰਦਰ ਸਿੰਘ ਜੀ ਨਿਸ਼ਾਨ ਸਾਹਿਬ ਵਾਲੇ, ਸ. ਹਰਵਿੰਦਰ ਸਿੰਘ ਜੀ ਗੁਰਦੁਆਰਾ ਸਾਹਿਬ ਮਾਤਾ ਕੋਲਾਂ, ਸ. ਗੁਰਦੇਵ ਸਿੰਘ ਜੀ ਮਹੰਤ, ਬਾਬਾ ਦਰਸ਼ਨ ਸਿੰਘ ਡੇਰਾ ਸ਼ਾਮ ਸਿੰਘ ਅਟਾਰੀ ਵਾਲੇ, ਭਾਈ ਮਨਜੀਤ ਸਿੰਘ ਆਟਾ ਮੰਡੀ, ਸ. ਸਤਨਾਮ ਸਿੰਘ ਬਿੱਟੂ, ਸ. ਨਰਿੰਦਰ ਸਿੰਘ ਪਾਲੀ, ਸ. ਸਤਨਾਮ ਸਿੰਘ ਸਿੰਘ ਬ੍ਰਦਰਜ਼, ਅਖਾੜਾ ਸੰਗਲਾਵਾਲੇ, ਡੇਰਾ ਮਹੰਤ ਬਾਬਾ ਸ੍ਰੀ ਚੰਦ, ਸ. ਹਰਭਜਨ ਸਿੰਘ ਜੀ ਭੱਟੀਆ ਘੰਟਾਘਰ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸ. ਜੋਗਿੰਦਰ ਸਿੰਘ ਅੰਮ੍ਰਿਤਸਰ ਸੇਵਕ ਸਭਾ, ਕਾਰ ਸੇਵਾ ਵਾਲੇ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲੇ, ਬਾਬਾ ਲਾਭ ਸਿੰਘ ਜੀ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਬਾਬਾ ਦਰਸ਼ਨ ਸਿੰਘ ਜੀ ਬੀੜ ਬਾਬਾ ਬੁੱਢਾ ਜੀ, ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸ. ਗੁਰਦਿਆਲ ਸਿੰਘ ਸੇਵਕ ਜਥਾ ਜੋੜੇਘਰ, ਮੈਨੇਜਰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਮੈਨੇਜਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਅੰਬਾਲਾ, ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ, ਮੈਨੇਜਰ ਗੁਰਦੁਆਰਾ ਸ੍ਰੀ ਕਪਾਲ ਮੋਚਨ ਬਿਲਾਸਪੁਰ, ਮੈਨੇਜਰ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਵਾਜੀਦਪੁਰ, ਪ੍ਰਿੰਸੀਪਲ ਰਘਬੀਰ ਸਿੰਘ ਟੇਗੋਰ ਪਬਲਿਕ ਸਕੂਲ ਤਖ਼ਤ ਸ੍ਰੀ ਦਮਦਮਾ ਸਾਹਿਬ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਪਾ: ਦਸਵੀਂ ਤੋਂ ਗ੍ਰੰਥੀ ਸਾਹਿਬ, ਮੈਨੇਜਰ ਗੁਰਦੁਆਰਾ ਸ੍ਰੀ ਪਾ: ਨੌਵੀਂ ਬਹਾਦਰਗੜ੍ਹ ਪਟਿਆਲਾ, ਬਾਬਾ ਸਾਹਿਬ ਚੌਂਕ ਤੌਂ ਜਥਾ ਭਿੰਡਰਾ ਬੁੰਗਾ ਸੰਤ ਸੁੰਦਰ ਸਿੰਘ, ਮੈਨੇਜਰ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਰੋਪੜ, ਮੈਨੇਜਰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ, ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਠਿੰਡਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਭਾਈ ਮਾਨ ਸਿੰਘ ਜੀ ਬਟਾਲਾ, ਮੈਨੇਜਰ ਗੁਰਦੁਆਰਾ ਸ੍ਰੀ ਪਾ: ਛੇਵੀਂ ਛੇਹਰਟਾ ਸਾਹਿਬ, ਮੈਨੇਜਰ ਗੁਰਦੁਆਰਾ ਸ੍ਰੀ ਪਾ: ਦਸਵੀਂ ਹੇਰਾ ਲੁਧਿਆਣਾ, ਮੈਨੇਜਰ ਗੁਰਦੁਆਰਾ ਸ੍ਰੀ ਪਾ: ਦਸਵੀਂ ਹਾਜ਼ੀਰਤਨ ਬਠਿੰਡਾ, ਕਾਰ-ਸੇਵਾ ਵਾਲੇ ਬਾਬਾ ਬਸਤਾ ਸਿੰਘ ਜੀ ਵਲੋਂ ਬਾਬਾ ਅਜਾਇਬ ਸਿੰਘ, ਬਾਬਾ ਦਰਸ਼ਨ ਸਿੰਘ ਜੀ ਕੁਲੀਵਾਲੇ, ਮੈਨੇਜਰ ਗੁਰਦੁਆਰਾ ਸ੍ਰੀ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜਿਲਕਾ, ਪ੍ਰਧਾਨ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਗਾਲੜੀ, ਮੈਨੇਜਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, ਭਾਈ ਬਲਦੇਵ ਸਿੰਘ ਜੀ ਸਰਸਾ ਪੰਚ ਪ੍ਰਧਾਨੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਮੈਨੇਜਰ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਰਾਏਕੋਟ ਪਾ: ਦਸਵੀਂ, ਮੁੱਖ ਗ੍ਰੰਥੀ ਗੁਰਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ, ਹਾਕਮ ਸਿੰਘ ਅੰਡਰ ਸੈਕਟਰੀ ਚੀਫ਼ ਖ਼ਾਲਸਾ ਦੀਵਾਨ, ਮੈਨੇਜਰ ਗੁਰਦੁਆਰਾ ਸ੍ਰੀ ਅਜੇਪਾਲ ਸਿੰਘ ਨਾਭਾ, ਮੈਨੇਜਰ ਗੁਰਦੁਆਰਾ ਸ੍ਰੀ ਆਲਮਗੀਰ ਲੁਧਿਆਣਾ, ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹੰਦ, ਗੁਰਦੁਆਰਾ ਰਾੜਾ ਸਾਹਿਬ ਵਲੋਂ ਬਾਬਾ ਕਰਨੈਲ ਸਿੰਘ, ਗੁਰਦੁਆਰਾ ਨਾਨਕਸਰ ਤੋਂ ਬਾਬਾ ਹਰਜਿੰਦਰ ਸਿੰਘ, ਗੁਰਦੁਆਰਾ ਨਾਨਕਸਰ ਤੋਂ ਬਾਬਾ ਲੱਖਾ ਸਿੰਘ, ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ, ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਹੈੱਡ ਗੰ੍ਰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ, ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਪਟਿਆਲਾ, ਮੈਨੇਜਰ ਗੁਰਦੁਆਰਾ ਸ੍ਰੀ ਬਾਬਾ ਗਾਧਾਂ ਸਾਹਿਬ ਬਰਨਾਲਾ, ਗ੍ਰੰਥੀ ਗੁਰਦੁਆਰਾ ਪਾ:ਛੇਵੀਂ ਕੋਟਾ ਲੁਧਿਆਣਾ, ਮੈਨੇਜਰ ਗੁਰਦੁਆਰਾ ਪਾ:ਨੌਵੀਂ ਧਮਤਾਨ ਸਾਹਿਬ, ਪ੍ਰਧਾਨ ਤੇ ਹੈੱਡ ਗ੍ਰੰਥੀ ਗੁਰਦੁਆਰਾ ਸਤਲਾਣੀ ਸਾਹਿਬ, ਫੈਡਰੇਸ਼ਨ ਦੇ ਸ. ਪ੍ਰਮਜੀਤ ਸਿੰਘ ਖ਼ਾਲਸਾ, ਡੇਰਾ ਮਿਸ਼ਰਾ ਸਿੰਘ ਦੇ ਮਹੰਤ ਭੁਪਿੰਦਰ ਸਿੰਘ, ਹੈੱਡ ਗੰ੍ਰਥੀ ਗੁਰਦੁਆਰਾ ਪਾ:ਦਸਵੀਂ ਨਾਡਾ ਸਾਹਿਬ ਪੰਚਕੁਲਾ ਹਰਿਆਣਾ, ਮੈਨੇਜਰ ਗੁਰਦੁਆਰਾ ਪਾ: ਛੇਵੀਂ ਕੁਰਕਸ਼ੇਤਰ, ਮੈਨੇਜਰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆਂ ਤੇ ਹੀਰਾ ਸਿੰਘ ਮਨਿਹਾਲਾ, ਗੁਰੂ ਅੰਗਦ ਦੇਵ ਸਾਹਿਬ ਸਹਿਤ ਸਦਨ ਕਮੇਟੀ ਖਡੂਰ ਸਾਹਿਬ, ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗਿ: ਸੁਲਖਣ ਸਿੰਘ ਜੀ ਭਸੀਨ, ਸਿੱਖ ਨੈਸ਼ਨਲ ਕਾਲਜ ਕਾਦੀਆਂ ਅਤੇ ਜੋੜਾਘਰ ਮੰਜੀ ਸਾਹਿਬ ਸੇਵਕ ਜਥਾ ਆਦਿ  ਨੇ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਸਿਰੋਪਾਓ ਤੇ ਦਸਤਾਰ ਭੇਟ ਵੀ ਕੀਤਾ।

ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਣ ਵਿਸ਼ਵਾਸ਼ ਹੈ ਕਿ ਸਿੰਘ ਸਾਹਿਬਾਨ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਬਰਕਰਾਰ ਰਖਣਗੇ ਅਤੇ ਸਿੱਖ ਜਥੇਬੰਦੀ, ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਦੀ ਉਮੀਦਾਂ ਤੇ ਖਰੇ ਉਤਰਨਗੇ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਸਿੰਘ ਸਾਹਿਬਾਨਾਂ ਦੀ ਤਾਜਪੋਸ਼ੀ ਪੁਰਾਤਨ ਪੰਥਕ ਰਵਾਇਤ ਅਨੁਸਾਰ ਸੇਵਾ ਸੰਭਾਲ ਸਮਾਗਮ ਕਰਕੇ ਸਿੰਘ ਜਥੇਬੰਦੀਆਂ, ਧਾਰਮਿਕ ਸੁਸਾਇਟੀਆਂ, ਸਭਾਵਾਂ ਦੇ ਮੁਖੀਆਂ ਅਤੇ ਸਿੱਖ ਵਿਦਵਾਨਾਂ ਅਤੇ ਸੰਗਤਾਂ ਦੀ ਹਾਜ਼ਰੀ ਵਿਚ ਪੂਰੇ ਜਲੋਅ ਨਾਲ ਕੀਤੀ ਗਈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ, ਸ. ਜੋਗਿੰਦਰ ਸਿੰਘ ਤੇ ਸ. ਰਣਵੀਰ ਸਿੰਘ, ਐਡੀ. ਸਕੱਤਰ ਸ. ਸਤਬੀਰ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਬਲਕਾਰ ਸਿੰਘ, ਸ. ਗੁਰਬਚਨ ਸਿੰਘ ਤੇ ਸ. ਹਰਭਜਨ ਸਿੰਘ, ਸ. ਵਿਕਰਮਜੀਤ ਸਿੰਘ ਮੀਡੀਆ ਸਲਾਹਕਾਰ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਸ. ਸੁਖਦੇਵ ਸਿੰਘ ਭੂਰਾ, ਸ. ਨਿਰਮਲਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਵਿਜੈ ਸਿੰਘ, ਸ. ਹਰਦੀਪ ਸਿੰਘ ਪੱਟੀ, ਸ. ਰਘਬੀਰ ਸਿੰਘ ਅਮਲਾ ਆਦਿ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>