ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਨੂੰ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹਿੰਦੀ ਵਿਚ ਵੀ ਪ੍ਰਾਸਪੈਕਟ ਰਿਲੀਜ਼

ਅੰਮ੍ਰਿਤਸਰ:-ਸਿੱਖ ਧਰਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਲਿਆਣਕਾਰੀ ਵਿਚਾਰਧਾਰਾ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਨ ਤੇ ਪ੍ਰਸਾਰਨ ਲਈ ਪਿਛਲੇ ਸਾਲ ਅਰੰਭ ਕੀਤੇ ਗਏ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਨੂੰ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹਿੰਦੀ ਵਿਚ ਵੀ ਅਰੰਭ ਕਰਨ ਲਈ ਇਸ ਸਬੰਧੀ ਤਿਆਰ ਕੀਤੇ ਗਏ ਪ੍ਰਾਸਪੈਕਟ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਨੇ ਅੱਜ ਸਥਾਨਕ ਗੁਰੂ ਨਾਨਕ ਹਾਲ ਵਿਖੇ ਰਿਲੀਜ਼ ਕੀਤਾ। ਸਿੱਖ ਧਰਮ ਨਾਲ ਸਬੰਧਤ ਇਹ ਕੋਰਸ ਹਰ ਵਰਗ ਦਾ ਵਿਅਕਤੀ ਘਰ ਬੈਠਿਆਂ ਹੀ ਕਰ ਸਕਦਾ ਹੈ। ਇਸ ਕੋਰਸ ਲਈ ਕੋਈ ਖਰਚਾ ਜਾਂ ਫੀਸ ਨਹੀਂ ਲਈ ਜਾਂਦੀ। ਸਾਰਾ ਖਰਚ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਵਲੋਂ ਚੁੱਕਿਆ ਜਾਂਦਾ ਹੈ। ਪੱਤਰ ਵਿਹਾਰ ਕੋਰਸ ਦੇ ਡਾਇਰੈਕਟਰ ਡਾ: ਜਸਬੀਰ ਸਿੰਘ ਸਾਬਰ ਨੇ ਜਾਣਕਾਰੀ ਦਿਤੀ ਕਿ ਇਸ ਕੋਰਸ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਂਚਲ, ਦਿੱਲੀ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਅਸਾਮ ਆਦਿ ਤੋਂ ਪੰਜ ਹਜ਼ਾਰ ਦੇ ਕਰੀਬ ਵਿਦਿਆਰਥੀ ਦਾਖਲਾ ਪ੍ਰਾਪਤ ਕਰ ਚੁਕੇ ਹਨ। ਪ੍ਰਾਸਪੈਕਟ ਰਲੀਜ਼ ਕਰਨ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ, ਸ. ਹਰਦਲਬੀਰ ਸਿੰਘ ਸ਼ਾਹ, ਸ. ਭਰਪੂਰ ਸਿੰਘ ਖਾਲਸਾ, ਸ. ਰਤਨ ਸਿੰਘ ਜਫਰਵਾਲ, ਸ. ਜੰਗਬਹਾਦਰ ਸਿੰਘ, ਸ. ਦਲਮੇਘ ਸਿੰਘ ਸਕੱਤਰ, ਸ. ਹਰਜੀਤ ਸਿੰਘ ਵਧੀਕ ਸਕੱਤਰ, ਸ. ਮਹਿੰਦਰ ਸਿੰਘ, ਸ. ਮਨਜੀਤ ਸਿੰਘ (ਮੀਤ ਸਕੱਤਰ), ਸ. ਵਿਕਰਮਜੀਤ ਸਿੰਘ ਮੀਡੀਆ ਸਲਾਹਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਪ੍ਰਮਜੀਤ ਸਿੰਘ (ਪੀ.ਏ), ਸ. ਰਣਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>