ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਨਗਰ ਕੀਰਤਨ

ਅੰਮ੍ਰਿਤਸਰ -ਹਿੰਦ ਦੀ ਚਾਦਰ, ਧਰਮ ਰੱਖਿਅਕ ਨੌਂਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।

ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ। ਜਿਸ ’ਚ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ, ਗੁਰੂ-ਜਸ ਗਾਇਨ ਕਰਦੀਆਂ ਪੈਦਲ ਸੰਗਤਾਂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਬੈਂਡ ਤੇ ਅਧਿਆਪਕ, ਵੱਖ-ਵੱਖ ਫੌਜੀ ਟਾਈਪ ਬੈਂਡ ਪਾਰਟੀਆਂ, ਵੱਖ-ਵੱਖ ਗਤਕਾ ਟੀਮਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਸ਼ਮੂਲੀਅਤ ਕੀਤੀ। ਨਗਰ ਕੀਰਤਨ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਸੀ। ਨਗਰ ਕੀਰਤਨ ਦਾ ਸਮੁੱਚਾ ਰਸਤਾ ਬਹੁਤ ਸੋਹਣੀ ਤਰ੍ਹਾਂ ਸਜਾਇਆ ਗਿਆ ਸੀ। ਨਗਰ ਕੀਰਤਨ ’ਚ ਕਾਰਸੇਵਾ ਵਾਲੇ ਬਾਬਾ ਲਾਭ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ, ਸ, ਜੋਗਿੰਦਰ ਸਿੰਘ ਤੇ ਸ. ਰਣਵੀਰ ਸਿੰਘ, ਐਡੀ: ਸਕੱਤਰ ਸ. ਸਤਬੀਰ ਸਿੰਘ, ਸ. ਰੂਪ ਸਿੰਘ, ਸ. ਤਰਲੋਚਨ ਸਿੰਘ ਤੇ ਸ. ਗੁਰਦਰਸ਼ਨ ਸਿੰਘ, ਮੀਤ ਸਕੱਤਰ ਸ. ਉਂਕਾਰ ਸਿੰਘ, ਸ. ਮਨਜੀਤ ਸਿੰਘ, ਸ. ਦਿਲਬਾਗ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਗੁਰਚਰਨ ਸਿੰਘ ਘਰਿੰਡਾ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਟਰੱਸਟ ਵਿਭਾਗ ਦੇ ਇੰਚਾਰਜ ਸ. ਗੁਰਦੇਵ ਸਿੰਘ ਉਬੋਕੇ, ਸ. ਕਸ਼ਮੀਰ ਸਿੰਘ ਪੱਟੀ, ਅਮਲਾ ਵਿਭਾਗ ਦੇ ਇੰਚਾਰਜ ਸ. ਰਘਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਬਿਜੈ ਸਿੰਘ, ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ ਤੇ ਸ. ਰਜਿੰਦਰ ਸਿੰਘ, ਸ. ਉਪਕਾਰ ਸਿੰਘ, ਸ. ਮਿਲਖਾ ਸਿੰਘ, ਸ. ਸੰਤੋਖ ਸਿੰਘ ਚਾਚਾ, ਸਹਾਇਕ ਸੁਪ੍ਰਿੰਟੈਂਡੈਂਟ ਸ. ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਹਰਭਜਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ, ਐਡੀ: ਮੈਨੇਜਰ ਸ. ਬਲਵਿੰਦਰ ਸਿੰਘ(ਭਿੰਡਰ) ਤੇ ਸ. ਬਲਬੀਰ ਸਿੰਘ, ਮੀਤ ਮੈਨੇਜਰ ਸ. ਬੇਅੰਤ ਸਿੰਘ ਤੇ ਸ. ਰਘਬੀਰ ਸਿੰਘ, ਸ. ਜਗਤਾਰ ਸਿੰਘ, ਸ. ਵਾਹਿਗੁਰੂ ਸਿੰਘ, ਭਾਈ ਨੰਦ ਸਿੰਘ, ਭਾਈ ਅਵਤਾਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤਾਂ ਤੇ ਪਤਵੰਤੇ ਸੱਜਣ ਹਾਜ਼ਰ ਸਨ।

ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਾਲੌਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੋਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਊਢੀ ਬਜ਼ਾਰ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਸ਼ਾਮ 7 ਤੋਂ 10 ਵਜੇ ਤੀਕ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ ਜਿਥੇ ਪੰਥ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਮੌਕੇ ਅੱਜ ਭਾਰੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਈਆਂ ਤੇ ਸਜੇ ਦਿਵਾਨਾਂ ’ਚ ਹਾਜ਼ਰੀਆਂ ਭਰ ਕੇ ਗੁਰੂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣੀਆਂ।

ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੱਜ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦੇ ਮੁੱਖ ਵਾਕ ਦੀ ਕਥਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕੀਤੀ ਅਤੇ ਦੇਰ ਰਾਤ ਤੀਕ ਦੀਵਾਨ ਸਜੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ, ਭਾਈ ਹਰਨਾਮ ਸਿੰਘ ਸ੍ਰੀ ਨਗਰਵਾਲੇ, ਭਾਈ ਤਾਜਵਿੰਦਰ ਸਿੰਘ, ਭਾਈ ਗਗਨਦੀਪ ਸਿੰਘ ਤੇ ਭਾਈ ਸਤਿੰਦਰਬੀਰ ਸਿੰਘ ਦੇ ਜਥੇ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗੁਰਇਕਬਾਲ ਸਿੰਘ ਗੁਰਦੁਆਰਾ ਮਾਤਾ ਕੌਲਾ ਜੀ ਵਾਲੇ, ਭਾਈ ਜਸਬੀਰ ਸਿੰਘ (ਪੰਜਾਬ ਐਂਡ ਸਿੰਧ ਬੈਂਕ)ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਬੀਬਾ ਸੁਖਮਨੀਪ੍ਰੀਤ ਕੌਰ ਜਸਜੀਤ ਕੌਰ ਕੋਟ ਖਾਲਸਾ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਮੀਰੀ ਪੀਰੀ ਅਕੈਡਮੀ ਦੇ ਅਮਰੀਕਨ ਸਿੰਘਾਂ ਦਾ ਜਥਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਭਾਈ ਪੁਨੀਤ ਸਿੰਘ ਗੁਰਦੁਆਰਾ ਮਾਤਾ ਕੌਲਾਂ ਦੇ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>