ਲੁਧਿਆਣਾ :- ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ਿਖਰਾਂ ਤੇ ਪਹੁੰਚਾਉਣ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ 23 ਅਪ੍ਰੈਲ ਨੂੰ ਭਾਈ ਬਾਲਾ ਚੌਂਕ ਸਥਿਤ ਅੰਬੈਸੀ ਪੈਲੇਸ ਵਿੱਚ ਹੋਵੇਗੀ। ਜਿਸ ਵਿੱਚ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮਜੀਤ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਕਿਰਨਬੀਰ ਸਿੰਘ ਕੰਗ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸ਼ਰਨਜੀਤ ਸਿੰਘ ਢਿੱਲੋਂ, ਉਮੀਦਵਾਰ ਗੁਰਚਰਨ ਸਿੰਘ ਗਾਲਿਬ ਅਤੇ ਸੋਨੀ ਗਾਲਿਬ ਮੋਜ਼ੂਦ ਰਹਿਣਗੇ। ਇਸ ਮੀਟਿੰਗ ਦੇ ਸਬੰਧ ਵਿੱਚ ਘੁਮਾਰ ਮੰਡੀ ਵਿਖੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਦੁਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਸਰਬ ਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਯੂਥ ਅਕਾਲੀ ਦਲ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਜ਼ਿਲ੍ਹੇ ਭਰ ਚੋਂ ਹਜ਼ਾਰਾਂ ਦੀ ਤਾਦਾਦ ਵਿੱਚ ਨੌਜਵਾਨ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਸੀ ਦਲ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਹ ਨੌਜਵਾਨ ਪੰਜਾਬ ਅੰਦਰ ਅਕਾਲੀ ਭਾਜਪਾ ਉਮੀਦਵਾਰਾਂ ਦੀ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੀਟਿੰਗ ਵਿਚ ਸੁਖਜਿੰਦਰ ਸਿੰਘ ਜੋੜ, ਜਸਬੀਰ ਸਿੰਘ, ਸੁਖਵਿੰਦਰ ਸਿੰਘ ਖਾਲਸਾ, ਠੇਕੇਦਾਰ ਇੰਦਰਜੀਤ ਸਿੰਘ, ਸਤਪਾਲ ਸਿੰਘ ਸਹਿਜ, ਗੁਰਮੀਤ ਸਿੰਘ, ਅਮਰਜੀਤ ਸਿੰਘ ਗਲਹੋਤਰਾ, ਸੰਦੀਪ ਸ਼ਰਮਾ, ਐਡਵੋਕੇਟ ਚਰਨਜੀਤ ਸਿੰਘ ਚੰਨਾ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਰਾਜ ਸਿੰਘ ਆਦਿ ਮੌਜ਼ੂਦ ਸਨ।