ਬਾਦਲ 30 ਨੂੰ ਲੁਧਿਆਣਾ ਦੇ ਤੂਫ਼ਾਨੀ ਦੌਰੇ ਤੇ

ਲੁਧਿਆਣਾ :- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ 30 ਅਪ੍ਰੈਲ ਨੂੰ ਪਿੰਡ ਜੋਧਾਂ ਅਤੇ ਸ਼ਹਿਰੀ ਹਲਕੇ ਨਾਲ ਸਬੰਧਤ ਵੱਖ ਵੱਖ ਇਲਾਕਿਆਂ ਦਾ ਤੂਫ਼ਾਨੀ ਦੌਰਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਸ਼ਿਵਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਸ. ਬਾਦਲ 30 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਸੰਸਦ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਤਪਾਲ ਗੋਸਾਈਂ, ਚੀਫ਼ ਪਾਰਲੀਮਾਨੀ ਸਕੱਤਰ ਹਰੀਸ਼ ਰਾਏ ਢਾਂਡਾ, ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ. ਬਾਦਲ ਸ਼²੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਦੀ ਭੈਣ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਕੇ ਉਨ੍ਹਾਂ ਨਾਲ ਹਮਦਰਦੀ ਅਤੇ ਅਫ਼ਸੋਸ ਪ੍ਰਗਟਾਉਣਗੇ।

This entry was posted in ਪੰਜਾਬ.

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>