ਸੁਖਬੀਰ ਸਿੰਘ ਬਾਦਲ ਨੇ ਸਮੂਹ ਪ੍ਰਵਾਸੀਆਂ ਦਾ ਧੰਨਵਾਦ ਕੀਤਾ

Sukhbir Badalਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਪੰਜਾਬੀਆਂ ਦੇ ਦਿਲਾਂ ਦੀ ਧੜਕਣ ਸ: ਸੁਖਬੀਰ ਸਿੰਘ ਬਾਦਲ ਨੇ ਸਮੂਹ ਐਨਆਰਆਈਜ਼ ਵੀਰਾਂ-ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਆਪਣਾ ਰੁਝੇਵਿਆਂ ਭਰਿਆ ਕੀਮਤੀ ਸਮਾਂ ਕੱਢ ਕੇ ਪੰਜਾਬ ਵਿਚ ਟੈਲੀਫੋਨ ਕਰਕੇ ਆਪਣੇ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ -ਭਾਜਪਾ ਉਮੀਦਵਾਰਾਂ ਦੀ ਮਦ ਕਰਨ ਲਈ ਅਪੀਲਾਂ ਕੀਤੀਆਂ।

ਸ: ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਰਾਹੀਂ ਭੇਜੇ ਵਿਸ਼ੇਸ਼ ਸੁਨੇਹੇ ਵਿਚ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਪ੍ਰਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਲੋਕਸਭਾ ਹਲਕਾ ਬਠਿੰਡਾ, ਫਰੀਦਕੋਟ, ਅੰਮ੍ਰਿਤਸਰ ਅਤੇ ਖਡੂਰ ਸਾਹਿਬ ਵਿਚ ਹਿੰਮਤ ਕਰਕੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦੁਆਈ। ਉਨ੍ਹਾਂ ਪੰਜਾਬ ਦੇ ਬਾਕੀ ਹਲਕਿਆਂ ਵਿਚ ਵੀ ਮਦਦ ਕਰਨ ਵਾਲੇ ਪ੍ਰਵਾਸੀ ਵੀਰਾਂ ਭੈਣਾਂ ਦਾ ਵੀ ਧੰਨਵਾਦ ਕੀਤਾ।

ਉਨ੍ਹਾਂ ਨੇ ਕਿਹਾ ਕਿ ਐਨਆਰਆਈਜ਼ ਵੀਰਾਂ ਭੈਣਾਂ ਦੀ ਪੰਜਾਬ ਨੂੰ ਬੜੀ ਭਾਰੀ ਦੇਣ ਹੈ। ਇਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਬੜਾ ਭਾਰੀ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਸਮੂਹ ਪ੍ਰਵਾਸੀਆਂ ਨੂੰ ਅਪੀਲ ਕੀਤੀ ਕਿ ਅਗਾਂਹ ਤੋਂ ਵੀ ਏਸੇ ਤਰ੍ਹਾਂ ਉਨ੍ਹਾਂ ਦੀ ਪਾਰਟੀ ਅਤੇ ਪੰਜਾਬ ਦੀ ਮਦਦ ਜ਼ਰੂਰ ਕਰਨ।

ਨਿਉਯਾਰਕ ਤੋਂ ਸ:ਮਨਜੀਤ ਸਿੰਘ ਦਸੂਹਾ, ਰਘਬੀਰ ਸਿੰਘ ਸੁਭਾਨਪੁਰ, ਹਿੰਮਤ ਸਿੰਘ ਸਰਪੰਚ, ਮਨਿੰਦਰਪਾਲ ਸਿੰਘ ਬਰਾੜ, ਹਾਕਮ ਸਿੰਘ ਗਰੇਵਾਲ, ਮੋਹਨ ਸਿੰਘ ਖਟੜਾ, ਨਰਿੰਦਰ ਸਿੰਘ ਭਿੰਡਰ, ਗੁਰਦੇਵ ਸਿੰਘ ਕੰਗ, ਚਰਨਜੀਤ ਸਿੰਘ ਚੰਨੀ, ਹਰਵਿੰਦਰ ਸਿੰਘ ਵਾਲੀਆ, ਜਗੀਰ ਸਿੰਘ, ਅਸ਼ੋਕ ਕੁਮਾਰ, ਅਮਨਦੀਪ ਸਿੰਘ ਜੰਡਿਆਲੀ, ਰਘਬੀਰ ਸਿੰਘ ਗਿਲਜੀਆਂ, ਕੈਲੀਫੋਰਨੀਆਂ ਤੋਂ ਸੁਖਵਿੰਦਰ ਸਿੰਘ ਅਬੋਲਵਾਲ, ਕੁਲਵੰਤ ਸਿੰਘ ਖਹਿਰਾ, ਨਰਿੰਦਰਪਾਲ ਸਿੰਘ ਹੁੰਦਲ, ਸੁਖਵਿੰਦਰ ਸਿੰਘ ਵਿਰਕ, ਹੈਰੀ ਗਿੱਲ, ਗੁਰਨਾਮ ਸਿੰਘ ਪੰਮਾ, ਰੌਣਕ ਸਿੰਘ, ਸੁਰਿੰਦਰ ਸਿੰਘ ਨਿੱਝਰ, ਗੁਰਦਿਆਲ ਸਿੰਘ, ਦਰਸ਼ਨ ਸਿੰਘ ਚੌਹਾਨ ਨੇ ਵੀ ਸਮੂਹ ਪ੍ਰਵਾਸੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਚੋਣਾਂ ਵਿਚ ਮਦਦ ਕੀਤੀ।

This entry was posted in ਪੰਜਾਬ.

One Response to ਸੁਖਬੀਰ ਸਿੰਘ ਬਾਦਲ ਨੇ ਸਮੂਹ ਪ੍ਰਵਾਸੀਆਂ ਦਾ ਧੰਨਵਾਦ ਕੀਤਾ

  1. amanpreet says:

    sukhbeer baddal ta gunda hai

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>