ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਲਹਿਰ ਨੂੰ ਦੇਸ਼ ਦੇ ਕੋਨੇ-ਕੋਨੇ ’ਚ ਪਹੁੰਚਾਇਆ ਜਾਵੇਗਾ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ :- ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਿਸ਼ਨ ਨੂੰ ਸੰਸਾਰ ਭਰ ’ਚ ਉਜਾਗਰ ਕਰਨ, ਅਜੋਕੀ ਨਵੀਂ ਪੀੜ੍ਹੀ ਨੂੰ ਆਪਣੇ ਸ਼ਾਨਾਂਮੱਤੇ ਵਿਰਸੇ ਨਾਲ ਜੋੜਨ ਅਤੇ ਸਿੱਖੀ ’ਚ ਪ੍ਰਪੱਕ ਕੀਤੇ ਜਾਣ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਸਮੇਂ ਹਰ ਵਰਗ ਦੇ ਬੱਚਿਆਂ ਦੇ ਗੁਰਮਤਿ ਟ੍ਰੇਨਿੰਗ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਛੱਤੀਸਗੜ੍ਹ ਸੂਬੇ ਦੇ ਸ਼ਹਿਰ ਬਿਲਾਸਪੁਰ ਵਿਚ ਸਿੱਖ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ ਵਿਖੇ 17 ਮਈ ਤੋਂ 11 ਜੂਨ ਤੀਕ ਆਯੋਜਿਤ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖਰੀ ਦਿਨ ਜੁੜੀਆਂ ਸੰਗਤਾਂ ਨੂੰ ਸੰਬੋਧਨ ਸਮੇਂ ਕੀਤਾ ਇਹ ਜਾਣਕਾਰੀ ਉਨ੍ਹਾਂ ਦੇ ਨਿੱਜੀ ਸਹਾਇਕ ਸ. ਪ੍ਰਮਜੀਤ ਸਿੰਘ ਨੇ ਫੋਨ ਰਾਹੀਂ ਦਿੱਤੀ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖੀ ’ਚ ਪ੍ਰਪੱਕ ਕਰਨ ਲਈ ਸਭ ਤੋਂ ਵੱਡਾ ਰੋਲ ਮਾਪਿਆਂ ਦਾ ਹੈ ਅਜਿਹੇ ਗੁਰਮਤਿ ਟ੍ਰੇਨਿੰਗ ਕੈਂਪ ਬੱਚਿਆਂ ’ਚ ਉਤਸ਼ਾਹ ਪੈਦਾ ਕਰਦੇ ਹਨ। ਉਨ੍ਹਾਂ ਕੈਂਪ ਆਯੋਜਿਤ ਕੀਤੇ ਜਾਣ ਲਈ ਸਿੱਖ ਮਿਸ਼ਨਰੀਆਂ ਤੇ ਪ੍ਰਬੰਧਕਾਂ ਵਲੋਂ ਕੀਤੇ ਉਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕੈਂਪ ਪੁਰ ਹੋਏ ਖਰਚਿਆਂ ਦੀ ਅਦਾਇਗੀ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੱਚਿਆਂ ਨੂੰ ਸਿੱਖ ਸਭਿਆਚਾਰ, ਇਤਿਹਾਸ ਤੇ ਰਹਿਤ ਮਰਯਾਦਾ ਸਬੰਧੀ ਭਾਵਪੂਰਤ ਜਾਣਕਾਰੀ ਦਿੰਦਿਆਂ ਕੈਂਪ ’ਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਜਸਵਿੰਦਰ ਸਿੰਘ ਐਡਵੋਕੇਟ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਚਾਨਣਾ ਪਾਇਆ। ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਆਯੋਜਿਤ ਇਸ ਕੈਂਪ ’ਚ ਬੱਚਿਆਂ ਨੂੰ ਉਮਰ ਦੇ ਹਿਸਾਬ ਨਾਲ ਚਾਰ ਗਰੁੱਪਾਂ ’ਚ ਵੰਡ ਕੇ ਗੁਰਬਾਣੀ ਦੀ ਸੰਥਯਾ, ਨਿੱਤ ਨੇਮ ਦੀ ਵਿਧੀ, ਅਰਦਾਸ ਕਰਨ ਅਤੇ ਹੁਕਮਨਾਮਾ ਲੈਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।

ਇਸ ਕੈਂਪ ਨੂੰ ਸਫਲ ਬਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਸ. ਹਰਪਿੰਦਰ ਸਿੰਘ, ਸ. ਹਰਜੀਤ ਸਿੰਘ ਤੇ ਸ. ਹਰਦੀਪ ਸਿੰਘ ਤੋਂ ਇਲਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ ਦੇ ਸਰਗਰਮ ਮੈਂਬਰ ਸ. ਤਵਿੰਦਰਪਾਲ ਸਿੰਘ, ਸ. ਅਮੋਲਕ ਸਿੰਘ, ਸ. ਜਗਜੀਤ ਸਿੰਘ, ਸ. ਗੁਰਮੀਤ ਸਿੰਘ, ਸ. ਨਰਿੰਦਰਪਾਲ ਸਿੰਘ, ਬੀਬੀ ਕੁਲਦੀਪ ਕੌਰ ਤੇ ਬੀਬੀ ਤਰਨਜੀਤ ਕੌਰ ਨੇ ਵੱਡਾ ਯੋਗਦਾਨ ਪਾਇਆ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>