ਕਿਸ਼ੋਰ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)- : ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਥੋਂ ਨੇੜਲੇ ਪਿੰਡ ਖੁੰਡੇਹਲਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਕਿਸ਼ੋਰ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਭੁਪਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਖੁੰਡੇਹਲਾਲ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਤੇ ਸਕੂਲ ਸਟਾਫ਼ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸੈਮੀਨਾਰ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਜਸਵਿੰਦਰ ਸਿੰਘ, ਨੋਡਲ ਅਧਿਆਪਕ ਹਰਬੰਸ ਸਿੰਘ (ਝੁੰਬਾ), ਭੁਪਿੰਦਰ ਸ਼ਰਮਾ ਨੇ ਬੱਚਿਆਂ ਨੂੰ ਏਡਜ਼ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਭੁਪਿੰਦਰ ਸਿੰਘ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦੌਰਾਨ ਬੱਚਿਆਂ ਦੇ ਚਾਰਟ ਮੈਕਿੰਗ ਤੇ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>