ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਯੋਜਤ ਕੀਤਾ ਗਿਆ

ਅੰਮ੍ਰਿਤਸਰ:-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਤੀਕ ਇਕ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਗਿਆ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਦੁਪਹਿਰ 12.00 ਵਜੇ ਅਰੰਭ ਹੋਇਆ। ਸੁੰਦਰ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਚੌਰ ਦੀ ਸੇਵਾ ਕਰ ਰਹੇ ਸਨ। ਨਗਰ ਕੀਰਤਨ ’ਚ ਧਾਰਮਿਕ ਸਭਾ ਸੁਸਾਇਟੀਆਂ ਸ਼ਬਦੀ ਜਥੇ, ਗਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਬੈਂਡ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਭਾਰੀ ਗਿਣਤੀ ’ਚ ਗੁਰੂ ਜਸ ਗਾਇਨ ਕਰਦੀਆਂ ਪੈਦਲ ਸੰਗਤਾਂ ਤੇ ਸ਼ਹਿਰ ਦੇ ਪਤਵੰਤੇ ਸ਼ਾਮਲ ਹੋਏ ਨਗਰ ਕੀਰਤਨ ਦਾ ਰਸਤਾ ਬਹੁਤ ਹੀ ਸੋਹਣੀ ਤਰ੍ਹਾਂ ਸਜਾਇਆ ਹੋਇਆ ਸੀ। ਸੁੰਦਰ ਵਰਦੀਆਂ ’ਚ ਸਜੇ ਵਿਦਿਆਰਥੀ ਤੇ ਗਤਕਾ ਪਾਰਟੀਆਂ ਆਪਣੀ-ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਗੁਰੂ ਸਾਹਿਬ ਨੂੰ ਨਤਮਸਤਕ ਹੋਣ ਲਈ ਸੰਗਤਾਂ ਲੰਮਾਂ ਸਮਾਂ ਸ਼ਰਧਾ ਤੇ ਸਤਿਕਾਰ ਨਾਲ ਖੜੀਆਂ ਕਾਫੀ ਸਮਾਂ ਉਡੀਕ ਕਰਦੀਆਂ ਰਹੀਆਂ। ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਦੀ ਸਥਾਨਕ ਸੰਗਤਾਂ ਵਲੋਂ ਜਲ, ਚਾਹ, ਫਲਾਂ, ਮਠਿਆਈਆਂ ਤੇ ਲੰਗਰ ਦੀ ਬੜੀ ਸ਼ਰਧਾ ਨਾਲ ਸੇਵਾ ਕੀਤੀ ਗਈ।
ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ, ਚੌਕ ਪ੍ਰਾਗਦਾਸ, ਚੌਕ ਬਾਬਾ ਸਾਹਿਬ, ਚੌਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਕ ਮੋਨੀ, ਹਵੇਲੀ ਅਬਲਵਈਆਂ, ਚੌਕ ਜੈ ਸਿੰਘ, ਬਜਾਰ ਲੋਹਾਰਾਂ, ਚੌਕ ਲਛਮਣਸਰ, ਢਾਬ ਵਸਤੀ ਰਾਮ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੋਕ ਭਾਈ ਮੀਤ ਦਾਸ, ਚੌਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜਾਰ ਪਾਪੜਾਂ, ਬਜ਼ਾਰ ਕਾਠੀਆਂ, ਬਜ਼ਾਰ ਮਾਈ ਸੇਵਾਂ ਤੇ ਦਰਸ਼ਨੀ ਡਿਉਢੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ’ਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖਟੜਾ ਤੇ ਸ. ਜੋਗਿੰਦਰ ਸਿੰਘ ਅਦਲੀਵਾਲ, ਐਡੀ: ਸਕੱਤਰ ਸ. ਤਰਲੋਚਨ ਸਿੰਘ, ਸ. ਸਤਬੀਰ ਸਿੰਘ, ਸ. ਰੂਪ ਸਿੰਘ, ਸ. ਗੁਰਦਰਸ਼ਨ ਸਿੰਘ ਤੇ ਸ. ਹਰਜੀਤ ਸਿੰਘ, ਪੱਤਰ ਵਿਹਾਰ ਕੋਰਸ ਦੇ ਡਾਇਰੈਕਟਰ ਡਾ: ਜਸਬੀਰ ਸਿੰਘ ਸਾਬਰ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਦਿਲਬਾਗ ਸਿੰਘ, ਸ. ਰਾਮ ਸਿੰਘ, ਸ. ਕੁਲਦੀਪ ਸਿੰਘ, ਸ. ਰਣਜੀਤ ਸਿੰਘ, ਸ. ਜਸਪਾਲ ਸਿੰਘ, ਸ. ਬਲਵਿੰਦਰ ਸਿੰਘ ਜੌੜਾ, ਸ. ਛਿੰਦਰ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਦਿਲਬਾਗ ਸਿੰਘ ਲਾਇਲਪੁਰੀ, ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ, ਸੈਕਸ਼ਨ 85 ਦੇ ਇੰਚਾਰਜ ਸ. ਸੁਖਦੇਵ ਸਿੰਘ ਭੂਰਾ, ਟਰੱਸਟ ਵਿਭਾਗ ਦੇ ਇੰਚਾਰਜ ਸ. ਸੁਖਬੀਰ ਸਿੰਘ ਮੂਲੇਚੱਕ, ਅਮਲਾ ਵਿਭਾਗ ਦੇ ਇੰਚਾਰਜ ਸ. ਤਰਵਿੰਦਰ ਸਿੰਘ ਤੇ ਸ. ਗੁਰਦਿੱਤ ਸਿੰਘ, ਸਟੇਸ਼ਨਰੀ ਵਿਭਾਗ ਦੇ ਸ. ਜਸਵਿੰਦਰਦੀਪ ਸਿੰਘ ਤੇ ਸ. ਗੁਰਚਰਨ ਸਿੰਘ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸੁਪਰਵਾਈਜ਼ਰ ਸ. ਸੁਖਬੀਰ ਸਿੰਘ, ਚੀਫ ਗੁਰਦੁਆਰਾ ਇੰਸ: ਸ. ਸਕੱਤਰ ਸਿੰਘ ਤੇ ਸ. ਜਗੀਰ ਸਿੰਘ, ਐਡੀਸ਼ਨਲ ਚੀਫ ਗੁਰਦੁਆਰਾ ਇੰਸ: ਸ. ਜੱਸਾ ਸਿੰਘ ਤੇ ਸ. ਜਤਿੰਦਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲੀ), ਐਡੀ: ਮੈਨੇਜਰ ਸ. ਪ੍ਰਤਾਪ ਸਿੰਘ, ਸ. ਸੁਖਦੇਵ ਸਿੰਘ ਤਲਵੰਡੀ ਤੇ ਸ. ਬਲਵਿੰਦਰ ਸਿੰਘ, ਮੀਤ ਮੈਨੇਜਰ ਸ. ਭੁਪਿੰਦਰ ਸਿੰਘ ਤੇ ਸ. ਬਿਅੰਤ ਸਿੰਘ, ਕੌਂਸਲਰ ਸ. ਕੰਵਲਨੈਨ ਸਿੰਘ ਗੁੱਲੂ, ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ, ਬੀਬੀ ਸੁਰਜੀਤ ਕੌਰ ਮਿਨਹਾਸ, ਬੀਬੀ ਸੁਰਜੀਤ ਕੌਰ ਬੱਬਰ, ਬੀਬੀ ਗੁਰਸ਼ਰਨ ਕੌਰ ਖਾਲਸਾ ਤੇ ਬੀਬੀ ਮਨਜੀਤ ਕੌਰ, ਵੱਡੀ ਗਿਣਤੀ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਟਾਫ, ਪਤਵੰਤੇ ਸੱਜਣ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਕੱਲ 10 ਦਸੰਬਰ ਨੂੰ 10 ਤੋਂ 2 ਵਜੇ ਤੀਕ ਸਕੂਲਾਂ ਦੇ ਬੱਚੇ, ਬੀਬੀਆਂ, ਕਵੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਨ ਕਰਾਉਣਗੇ। ਸ਼ਹੀਦੀ ਦਿਹਾੜੇ ਵਾਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਅੰਮ੍ਰਿਤ ਵੇਲੇ ਦੇ ਮੁੱਖ ਦੀ ਕਥਾ ਕਰਨਗੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈ¤ਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਨ,  ਭਾਈ ਗੁਰਇਕਬਾਲ ਸਿੰਘ, ਭਾਈ ਸੁਰਿੰਦਰ ਸਿੰਘ ਪੀ.ਐਨ.ਬੀ., ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ, ਭਾਈ ਪੁਨੀਤ ਸਿੰਘ, ਹੈ¤ਡ ਗ੍ਰੰਥੀ ਗੁਰਦੁਆਰਾ ਗੁਰੂ ਕੇ ਮਹਿਲ ਭਾਈ ਸਕੱਤਰ ਸਿੰਘ ਕਥਾ ਵਾਚਕ, ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਕੇ ਮਹਿਲ ਭਾਈ ਹਰਦੀਪ ਸਿੰਘ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ, ਭਾਈ ਧਰਮਵੀਰ ਸਿੰਘ , ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ, ਅਮਰੀਕਨ ਸਿੰਘਾਂ ਦਾ ਜਥਾ ਮੀਰੀ ਪੀਰੀ ਅਕੈਡਮੀ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਬੀਬੀ ਜਸਜੀਤ ਕੌਰ ਬੀਬੀ ਸੁਖਮਨੀਪ੍ਰੀਤ ਕੌਰ ਕੋਟ ਖਾਲਸਾ ਤੇ ਭਾਈ ਦਲੇਰ ਸਿੰਘ ਲੁਹਾਰਕਾ ਦੇ ਜਥੇ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ ਵਿਖਿਆਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>