ਫਤਿਹਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਨਕੋਦਰ ਗੋਲੀ ਕਾਂਡ ਦੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕੀਤਾ ਅਤੇ ਕਿਹਾ ਕੇ ਇਹ ਨੌਜਵਾਨ ਸਿੱਖ ਕੋਮ ਦੇ ਮਹਾਨ ਸ਼ਹੀਦ ਹਨ ਜਿਨ੍ਹਾ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਆਨ ਸ਼ਾਨ ਅਤੇ ਸਨਮਾਨ ਲਈ ਆਪਣਾ ਜੀਵਨ ਅਰਪਨ ਕੀਤਾ ਇਤਹਾਸ ਵਿਚ ਇਨ੍ਹਾ ਸਿੰਘਾ ਦਾ ਨਾਮ ਸਨਿਹਰੀ ਅੱਖਰਾ ਵਿਚ ਲਿਖਿਆ ਜਾਵੇਗਾ ਸਿੰਘ ਸਾਹਿਬ ਨੇ ਕਿਹ੍ਹਾ ਕੇ ਆਉਣ ਵਾਲੇ ਸਮੇਂ ਵਿਚ ਇਨ੍ਹਾ ਸਿੰਘਾ ਦੀਆਂ ਤਸਵੀਰਾਂ ਵੀ ਸਿੱਖ ਅਜਾਇਬ ਘਰ ਵਿਚ ਸ਼ਸ਼ੋਭਤ ਕੀਤੀਆਂ ਜਾਣਗੀਆਂ ਇਸ ਮੌਕੇ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਮਾਤਾ ਬਲਦੀਪ ਕੌਰ, ਪਿਤਾ ਬਲਦੇਵ ਸਿੰਘ, ਦਿੱਲੀ ਦੰਗਿਆਂ ਦੇ ਮੁਖ ਗਵਾਹ ਬੀਬੀ ਜਗਦੀਸ਼ ਕੌਰ, ਉਨਾ ਦਾ ਬੇਟਾ ਗੋਲਡੀ ਅਤੇ ਹੋਰ ਪ੍ਰੀਵਾਰਿਕ ਮੈਂਬਰ ਹਾਜ਼ਰ ਸਨ ਉਨ੍ਹਾਂ ਕਿਹਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜੋ ਸ਼ਹੀਦੀ ਸਮਾਗਮ ਇਨ੍ਹਾਂ ਸ਼ਹੀਦ ਸਿੱਖਾਂ ਦੇ ੨੫ਵੇਂ ਸ਼ਹੀਦੀ ਦਿਹਾੜੇ ਮੌਕੇ ੪ ਫਰਵਰੀ ੨੦੧੧ ਨੂੰ ਪਿੰਡ ਲਿਤੱਰਾ ਨਜ਼ਦੀਕ ਨਕੋਦਰ ਵਿਖੇ ਗੁਰਦੁਆਰਾ ਬੋਹੜਾ ਵਾਲਾ ਵਿਖੇ ਕੀਤਾ ਜਾ ਰਿਹਾ ਹੈ ਉੱਸ ਸਮਾਗਮ ਵਿਚ ਸਮੂਹ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਕਰਨੈਲ ਸਿੰਘ ਪੀਰਮੁਹੰਮਦ ਅਤੇ ਸਿਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵਲੋਂ ਇਨਾ ਸਿੰਘਾ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਲੜਾਈ ਵਿਚ ਹਿੱਸਾ ਪਾਉਣ ਦੀ ਵੀ ਸ਼ਲਾਘਾ ਕੀਤੀ ਹੈ
ਉਨ੍ਹਾਂ ਕਿਹਾ ਕਿ ੨੫ ਸਾਲ ਬੀਤ ਜਾਣ ਦੇ ਬਾਵਜੂਦ ਉਪਰੋਕਤ ਚਾਰ ਨਿਹੱਥੇ ਤੇ ਬੇਦੋਸ਼ੇ ਸਿੱਖ ਨੌਜਵਾਨਾ ਜੋ ਕੇ ਸ਼ਾਂਤਮਈ ਤਰੀਕੇ ਨਾਲ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪਾਂ ਦੇ ਅਗਨ ਭੇਟ ਵਿਰੁੱਧ ਆਪਣਾ ਰੋਸ ਜ਼ਾਹਰ ਕਰ ਰਹੇ ਸਨ ਦੇ ਕਾਤਲ ਪੁਲਿਸ ਅਧਿਕਾਰੀਆ ਖਿਲਾਫ ਜਸਟਿਸ ਗੁਰਨਾਮ ਸਿੰਘ ਵੱਲੋਂ ਕੀਤੀ ਇਨਕੁਆਰੀ ਵਿਚ ਦੋਸ਼ੀ ਪਾਏ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੰਜਾਬ ਅੰਦਰ ਹੋਈ ਭਿਆਨਕ ਕਤਲੋਗਾਰਤ ਦੀ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਮੁੜ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਦੀ ਧਰਤੀ ਉਪਰ ਜ਼ੁਲਮ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਰਕਾਰ ਨੂੰ ਤੁਰੰਤ ਦਿਲਚਸਪੀ ਦਿਖਾਉਣੀ ਚਾਂਹੀਦੀ ਹੈ।