ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਸਾਲਾਨਾ ਗੁਰਮਤਿ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲਗੀਧਰ ਸੇਵਕ ਜੱਥਾ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 15ਵਾਂ ਸਲਾਨਾ ਗੁਰਸ਼ਬਦ ਸਮਾਗਮ ਦੁਸ਼ਹਿਰਾ ਗਰਾਉਂਡ ਫੇਜ਼ 8 ਨਜਦੀਕ ਗੁ: ਸ੍ਰੀ ਅੰਬ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸ. ਜਤਿੰਦਰਪਾਲ ਸਿੰਘ ਜੇ ਪੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।  ਇਸ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਢਾਡੀ ਜੱਥਾ ਗਿਆਨੀ ਅਮਰ ਸਿੰਘ ਨੂਰ, ਢਾਡੀ ਜੱਥਾ ਗਿਆਨੀ ਸੰਤ ਸਿੰਘ ਪਾਰਸ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਜਸਬੀਰ ਸਿੰਘ ਪਾਊਂਟਾ ਸਾਹਿਬ ਵਾਲੇ, ਭਾਈ ਸਤਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਦੀਪ ਸਿੰਘ ਚੰਡੀਗੜ੍ਹ•ਵਾਲੇ, ਭਾਈ ਹਰਿੰਦਰਪਾਲ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਭਾਈ ਅਰਵਿੰਦਰਜੀਤ ਸਿੰਘ ਕਿ¤ਟੂ ਵੀਰ ਜੀ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਹਰਜਿੰਦਰ ਸਿੰਘ ਖਰੜ ਵਾਲੇ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹਵਾਲੇ, ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲੇ, ਭਾਈ ਭਗਵਾਨ ਸਿੰਘ, ਭਾਈ ਗੁਰਪ੍ਰੀਤ ਸਿੰਘ ਗਿੱਲ ਲਾਡਰਾਂ ਵਾਲੇ, ਬੀਬੀ ਜਸਪ੍ਰੀਤ ਕੌਰ, ਭਾਈ ਸਵਿੰਦਰ ਸਿੰਘ ਮੁੰਬਈ ਵਾਲੇ ਆਦਿ ਤੋਂ ਇਲਾਵਾ ਹੋਰ ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਸਟੇਜ਼ ਦੀ ਸੇਵਾ ਜੋਗਿੰਦਰ ਸਿੰਘ ਸੋਂਧੀ ਚੇਅਰਮੈਨ ਗੁ: ਤਾਲਮੇਲ ਕਮੇਟੀ ਨੇ ਨਿਭਾਈ। ਸਮਾਗਮ ਦੌਰਾਨ ਸ੍ਰੀ ਐਨ. ਕੇ. ਸ਼ਰਮਾ ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਮੁਹਾਲੀ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਜਤਿੰਦਰਪਾਲ ਸਿੰਘ ਜੇ ਪੀ ਵੱਲੋਂ ਕੀਤੇ ਜਾ ਰਹੇ ਧਾਰਮਿਕ ਕਾਰਜਾਂ ਦੀ ਵੀ ਸ਼ਲਾਗਾ ਕੀਤੀ। ਸਮਾਗਮ ਦੇ ਅੰਤ ਵਿਚ ਕਲਗੀਧਰ ਸੇਵਕ ਜੱਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ ਪੀ ਨੇ ਆਈਆਂ ਸੰਗਤਾਂ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਕਲਗੀਧਰ ਸੇਵਕ ਜੱਥੇ ਵੱਲੋਂ ਆਉਂਦੇ ਦਿਨਾਂ ਵਿੱਚ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਜਿਹੇ ਹੀ ਵਿਸ਼ੇਸ਼ ਸਮਾਗਮ ਸ਼ਹਿਰ ਅਤੇ ਪਿੰਡਾਂ ਵਿੱਚ ਕਰਵਾਏ ਜਾਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ. ਸਰਬਜੀਤ ਸਿੰਘ ਰਾਜੂ, ਸ. ਜਤਿੰਦਰਪਾਲ ਸਿੰਘ ਨਾਗੀ, ਸ. ਗੁਰਿੰਦਰ ਸਿੰਘ ਸੰਨੀ, ਸ. ਗੁਰਪ੍ਰੀਤ ਸਿੰਘ, ਸ. ਸੁਰਿੰਦਰ ਸਿੰਘ, ਸ੍ਰੀ ਕ੍ਰਿਸਨ ਸ਼ਰਮਾ, ਸ. ਹਰਸੁੱਖਦੇਵ ਸਿੰਘ ਸੰਨੀ, ਸ. ਲਵਪ੍ਰੀਤ ਸਿੰਘ, ਸ. ਇੰਦਰਜੀਤ ਸਿੰਘ, ਸ. ਰਤਨ ਸਿੰਘ ਵੀ ਹਾਜਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>