ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਛੇੜ-ਛਾੜ ਕੀਤੇ ਜਾਣ ਵਾਲੀ ਪੁਸਤਕ ਦੇ ਲੇਖਕ ਤੇ ਪ੍ਰਕਾਸ਼ਕ ਨੂੰ ਸਖ਼ਤ ਸਜਾ ਦਿੱਤੀ ਜਾਵੇ

ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ‘ਮਨੋਜ਼ ਪਬਲੀਕੇਸ਼ਨ ਦਿੱਲੀ’ ਵਲੋਂ ਪ੍ਰਕਾਸ਼ਤ ਹਿੰਦੀ ਪੁਸਤਕ ‘ਗੁਰੂ ਗੋਬਿੰਦ ਸਿੰਘ’ ਵਿਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਪ੍ਰਚੱਲਤ ਤਸਵੀਰ ਨਾਲੋਂ ਗਲਤ ਪਹਿਰਾਵੇ ’ਚ ਛਾਪੇ ਜਾਣ ਸਬੰਧੀ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸਰਕਾਰ ਨੂੰ ਇਹ ਪੁਸਤਕ ਤੁਰੰਤ ਜਬਤ ਕਰਕੇ ਲੇਖਕ ਤੇ ਪ੍ਰਕਾਸ਼ਕ ਨੂੰ ਸਖ਼ਤ ਸਜਾ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਇਥੋਂ ਜਾਰੀ ਪ੍ਰੈੱਸ ਰੀਲੀਜ਼ ’ਚ ਉਨ੍ਹਾਂ ਕਿਹਾ ਕਿ ਮਹਾਨ ਗੁਰੂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨਾਂ ਨੇ ਦੇਸ਼ ਤੇ ਧਰਮ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ ਅਤੇ ਨਿਆਰੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ। ਗੁਰੂ ਸਾਹਿਬ ਦੀ ਮਹਾਨ ਕੁਰਬਾਨੀ, ਵਿੱਲਖਣ ਸ਼ਖਸ਼ੀਅਤ ਤੇ ਉਚੇ-ਸੁਚੇ ਜੀਵਨ ਤੋਂ ਸਮੁੱਚਾ ਸੰਸਾਰ ਭਲੀ-ਭਾਂਤ ਜਾਣੂੰ ਹੈ। ਉਨ੍ਹਾਂ ਕਿਹਾ ਕਿ ਲੇਖਕ ਤੇ ਪ੍ਰਕਾਸ਼ਕ ਵਲੋਂ ਕਿਸੇ ਸ਼ਾਜਿਸ ਵੱਸ ਗੁਰੂ ਸਾਹਿਬ ਦੀ ਤਸਵੀਰ ਨਾਲ ਕੀਤੀ ਛੇੜ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ਜਿਸ ਕਾਰਨ ਸਿੱਖ ਸੰਗਤਾਂ ’ਚ ਭਾਰੀ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ। ਲੇਖਕ ਤੇ ਪ੍ਰਕਾਸ਼ਕ ਦੀ ਕਾਰਵਾਈ ਨਾ-ਕਾਬਲੇ ਬ੍ਰਦਾਸ਼ਤ ਹੈ ਇਸ ਲਈ ਲੇਖਕ-ਪੰਡਤ ਸਾਧੂ ਸੂਦਨ ਸ਼ਰਮਾਂ ਤੇ ਪ੍ਰਕਾਸ਼ਕ-ਮਨੋਜ ਪਬਲੀਕੇਸ਼ਨ ਦਿੱਲੀ ਵਾਲਿਆਂ ਵਿਰੁੱਧ ਅੰਮ੍ਰਿਤਸਰ ਤੇ ਹੋਰ ਵੱਖ-ਵੱਖ ਸ਼ਹਿਰਾਂ ’ਚ ਪਰਚੇ ਦਰਜ਼ ਕਰਾਏ ਜਾ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਫਿਰਕੂ ਜ਼ਹਿਰ ਘੋਲਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

This entry was posted in ਪੰਜਾਬ.

2 Responses to ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਛੇੜ-ਛਾੜ ਕੀਤੇ ਜਾਣ ਵਾਲੀ ਪੁਸਤਕ ਦੇ ਲੇਖਕ ਤੇ ਪ੍ਰਕਾਸ਼ਕ ਨੂੰ ਸਖ਼ਤ ਸਜਾ ਦਿੱਤੀ ਜਾਵੇ

 1. parvinder singh saini says:

  bilkul saza milni chidi hai nahi ta inha de honsle vadh jan ge .

 2. japjeet kaur says:

  bilkul sahi …
  es apraadhi nu sakhat too sakhat sazaa milni chahidi hai..
  main v tuhade naal ha…
  es paapi nu kadi too kadi sazaa milni chahidi hai…

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>