ਲੈਫ਼ਟੀਨੈਂਟ ਜਨਰਲ ਮੁਨੀਸ਼ ਸਿੱਬਲ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ- – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ 11 ਕੋਰਪਸ ਜਲੰਧਰ ਤੋਂ ਜਨਰਲ ਆਫ਼ਿਸ ਕਮਾਂਡਿੰਗ ਲੈਫ਼ਟੀਨੈਂਟ ਜਨਰਲ ਮੁਨੀਸ਼ ਸਿੱਬਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਪਰਿਵਾਰ ਵਿੱਚ ਉਹਨਾਂ ਦੀ ਪਤਨੀ ਮਿਸਿਜ਼ ਸ਼ਾਸ਼ੀ ਸਿੱਬਲ, ਬੇਟਾ ਆਸ਼ਿਸ਼ ਸਿੱਬਲ ਤੇ ਡਾ. ਨਿਖਿਲ ਸਿੱਬਲ ਵੀ ਉਹਨਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ: ਦਲਮੇਘ ਸਿੰਘ ਖੱਟੜਾ ਨੂੰ ਮਿਲਣ ਉਹਨਾਂ ਦੇ ਦਫ਼ਤਰ ਪੁੱਜੇ ਅਤੇ ਉਹਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਏਥੇ ਦਰਸ਼ਨ ਕਰਨ ਨਾਲ ਮੈਨੂੰ ਬੜਾ ਸਕੂਨ ਮਿਲਿਆ ਹੈ ਤੇ ਮੇਰੀ ਇਹ ਦਿਲੀ ਖਾਹਿਸ਼ ਸੀ ਕਿ ਮੈਂ ਏਥੇ ਪਰਿਵਾਰ ਸਮੇਤ ਦਰਸ਼ਨ ਕਰਾਂ, ਜੋ ਸਤਿਗੁਰੂ ਨੇ ਅੱਜ ਆਪ ਪੂਰੀ ਕਰਵਾਈ। ਇਸ ਮੌਕੇ ਸਕੱਤਰ ਸ੍ਰ: ਦਲਮੇਘ ਸਿੰਘ ਖੱਟੜਾ ਵੱਲੋਂ ਉਹਨਾਂ ਨੂੰ ਜੀ ਆਇਆ ਕਿਹਾ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਉ ਅਤੇ ਬੁੱਕ-ਸੈਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਹਨਾਂ ਦੇ ਨਾਲ ਆਏ 9 ਬਟਾਲੀਅਨ ਪੰਜਾਬ ਦੇ ਸੀ.ਓ. ਸ੍ਰ: ਗੁਰਬੀਰ ਸਿੰਘ ਨੂੰ ਵੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਲੈਫ਼ਟੀਨੈਂਟ ਜਨਰਲ ਮੁਨੀਸ਼ ਸਿੱਬਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ: ਦਲਮੇਘ ਸਿੰਘ ਖੱਟੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਰਿਵਾਰ ਸਮੇਤ ਇੱਥੇ ਮਿਲੇ ਪਿਆਰ-ਸਤਿਕਾਰ ਦੇ ਪਲ ਹਮੇਸ਼ਾ ਯਾਦ ਰਹਿਣਗੇ।

ਇਸ ਸਮੇਂ ਸ੍ਰ: ਬਿਜੇ ਸਿੰਘ ਮੀਤ ਸਕੱਤਰ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ੍ਰ: ਕੁਲਵਿੰਦਰ ਸਿੰਘ ਰਮਦਾਸ, ਸੂਚਨਾ ਅਧਿਕਾਰੀ ਸ੍ਰ: ਦਲਬੀਰ ਸਿੰਘ ਤੇ ਸ੍ਰ: ਅਮ੍ਰਤਪਾਲ ਸਿੰਘ ਅਤੇ ਸ੍ਰ: ਸਰਬਜੀਤ ਸਿੰਘ ਵੀ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>