ਆਬਾਦੀ ਕੰਟਰੋਲ ਕਿਸੇ ਵੀ ਸਿਆਸੀ ਪਾਰਟੀ ਦੇ ਏਜੰਡੇ ਤੇ ਨਹੀਂ ਹੈ

ਆਬਾਦੀ ਦੇ ਨਵੇਂ ਅੰਕੜਿਆਂ ਅਨੁਸਾਰ ਪੰਜਾਬ ਦੀ ਆਬਾਦੀ ਪੌਣੇ ਤਿੰਨ ਕਰੋੜ ਹੋ ਗਈ ਹੈ। ਭਾਰਤ ਵਿੱਚ ਆਜ਼ਾਦੀ ਤੋਂ ਪਹਿਲਾਂ ਵਾਲੇ ਤੇਤੀ ਕਰੋੜ ਦੇਵੀ-ਦੇਵਤੇ ਇੱਕ ਅਰਬ ਅਤੇ ਇੱਕੀ ਕਰੋੜ ਹੋ ਗਏ ਹਨ ।ਸਾਡੀ ਕੁੱਲ ਧਰਤੀ ਦੁਨੀਆਂ ਦਾ ਢਾਈ ਫੀਸਦੀ ਹੈ ਤੇ ਦੁਨੀਆਂ ਦੇ ਸਿਰਫ ਡੇਢ ਫੀ ਸਦੀ ਕੁਦਰਤੀ ਸਾਧਨ ਹਨ। ਪਰ ਆਬਾਦੀ ਸੋਲਾਂ ਫੀਸਦੀ ਹੈ। ਵਿਸ਼ਵ ਦਾ ਹਰ ਸੱਤਵਾਂ ਵਿਅਕਤੀ ਭਾਰਤੀ ਹੈ।ਵਿਸ਼ਵ ਦੇ ਸਾਧਨਾਂ ਅਤੇ ਧਰਤੀ ਅਨੁਪਾਤ ਅਨੁਸਾਰ ਸਾਡੀ ਆਬਾਦੀ ਸਿਰਫ ਵੀਹ ਕਰੋੜ ਹੋਣੀ ਚਾਹੀਦੀ ਸੀ।ਹੋ ਗਈ ਇੱਕ ਸੌ ਵੀਹ।ਫਿਰ ਭਾਰਤ ਵੀ ਵਿਕਸਤ ਦੇਸ਼ ਹੁੰਦਾ। ਸ਼ਾਇਦ ਅਮਰੀਕਾ ਵਾਂਗ ਸੁਪਰ ਪਾਵਰ ਵੀ। ਹਰ ਵਰ੍ਹੇ ਇਥੇ ਪੂਰੇ ਅਸਟਰੇਲੀਆ ਜਿੰਨੀ ਆਬਾਦੀ ਵਧ ਜਾਂਦੀ ਹੈ। ਇਥੇ ਇਕ ਵਰਗ ਕਿਲੋਮੀਟਰ ਵਿਚ 368 ਆਦਮੀ ਰਹਿੰਦੇ ਹਨ, ਜਦੋਂ ਕਿ ਚੀਂਨ ਵਿੱਚ 139,ਅਮਰੀਕਾ ਵਿੱਚ 34, ਰੂਸ ਵਿੱਚ 8, ਕੈਨੇਡਾ ਵਿੱਚ 4, ਅਸਟਰੇਲੀਆ ‘ਚ ਇਹ ਗਿਣਤੀ ਸਿਰਫ 3 ਹੈ।ਇਹ ਵਿਕਸਤ ਦੇਸ਼ ਵਿਦੇਸ਼ਾਂ ਤੋ ਹਰ ਸਾਲ ਲੱਖਾਂ ਵਿਅਕਤੀ ਮੰਗਵਾਉਦੇ ਹਨ ।

ਸਿਆਣੇ ਲੋਕ ਹੁਣ ਸੰਜੈ ਗਾਂਧੀ ਦੀ ਐਮਰਜੈਂਸੀ ਵੇਲੇ ਚਲਾਈ ਜਬਰੀ ਪਰਿਵਾਰ ਨਿਯੋਜਨ ਮੁਹਿੰਮ ਨੂੰ ਠੀਕ ਮੁਹਿੰਮ ਕਹਿਣ  ਲੱਗੇ ਹਨ। ਓਦੋਂ ਗਲਤੀ ਇਹ ਹੋਈ ਕਿ ਭਾਰਤੀ ਆਦਤ ਅਨੁਸਾਰ ਗਿਣਤੀ  ਪੂਰੀ ਕਰਨ ਲਈ, ਹਰ ਕੋਈ ਵਧਾ ਚੜ੍ਹਾਂ ਕੇ ਅੰਕੜੇ ਦੇਣ ਲੱਗਾ। ਪਰ ਇਸ ਦਾ ਵਿਰੋਧੀ ਧਿਰ ਵੱਲੋਂ ਵਧਾ ਚੜ੍ਹਾ ਕੇ ਗਲਤ ਪ੍ਰਚਾਰ ਕੀਤਾ ਗਿਆ। ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਲਈ ਅਜਿਹਾ ਤਵਾ ਲਾਇਆ ਗਿਆ ਕਿ ਮਾਂ ਪੁੱਤ (ਇੰਦਰਾ ਗਾਂਧੀ ਤੇ ਸੰਜੇ ਗਾਂਧੀ) ਦੀ ਜ਼ਮਾਨਤ ਜ਼ਬਤ ਹੋ ਗਈ। ਚੋਣਾਂ ਹਾਰਨ ਤੋਂ ਡਰਦਿਆਂ, ਮੁੜ ਪੈਂਤੀ ਸਾਲ ਕਿਸੇ ਨੇ ਇਸ ਪਾਸੇ ਮੂੰਹ ਨਹੀਂ ਕੀਤਾ। ਅੱਜ ਨਤੀਜਾ ਸਾਹਮਣੇ ਹੈ।

ਵੱਧ ਅਬਾਦੀ ਹੀ ਕਾਰਨ ਹੈ ਕਿ ਸਾਡੇ ਦੇਸ਼ ਵਿਚ ਅੰਤਾਂ ਦੀ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ,ਭ੍ਰਿਸ਼ਟਾਚਾਰ,ਅਸੰਤੁਲਤ ਵਿਕਾਸ, ਅਤੇ ਵਾਤਾਵਰਣ ਪ੍ਰਦੂਸ਼ਨ ਹੈ। ਮੁੱਕਦੀ ਗੱਲ ਹਰ  ਮਸਲੇ ਦੀ ਮਾਂ ਵੱਧ ਆਬਾਦੀ ਹੈ। ਪਰ ਅਸੀਂ ਬਿਮਾਰੀਆਂ ਦੀ ਮਾਂ ਨੂੰ ਰੋਕਣ ਦੀ ਥਾਂ ਬਿਮਾਰੀਆਂ ਨੂੰ ਕੋਸ ਰਹੇ ਹਾਂ। ਵਿਕਸਤ ਹੋ ਰਿਹਾ ਦੇਸ਼ ਸਾਲਾਨਾ ਲੱਖਾਂ ਨਵੇਂ ਸਕੂਲ, ਹਸਪਤਾਲ, ਮਕਾਂਨ ਬਣਾਉਣ ਤੁਰ ਪਿਆ ਤਾਂ ਰਹਿਣ ਸਹਿਣ ਦਾ ਪੱਧਰ ਗਿਰ ਜਾਵੇਗਾ। ਇਕੱਲੀ ਦਿੱਲੀ ਦੀ ਝੁੱਗੀ-ਝੌਂਪੜੀ ਵਾਲੀ ਵਸੋਂ ਦੇ ਪੁਨਰਵਾਸ ਲਈ ਢਾਈ ਹਜ਼ਾਰ ਏਕੜ ਜ਼ਮੀਨ ਤੇ ਪੰਜਾਹ ਅਰਬ ਰੁਪਏ ਦੀ ਲੋੜ ਹੈ। ਇਨ੍ਹਾਂ ‘ਚੋਂ ਇਕ ਲੱਖ ਬੱਚਾ ਭਿਖਾਰੀ ਹੈ। ਬਾਕੀ ਦੇਸ਼ ਵਿੱਚ ਲੱਖਾਂ ਭਿਖਾਰੀ ਹਨ। ਭਿਖਾਰਣਾਂ ਨੇ ਵੀ ਦੋ ਦੋ ਬੱਚੇ ਚੁੱਕੇ ਹੁੰਦੇ ਹਨ।ਇਨ੍ਹਾਂ ਨੂੰ ਵੋਟ ਬੈਂਕ ਯਾਨੀ ਸਸਤੇ ਤੇ ਵਿਕਾਊ ਵੋਟਰ ਹੋਣ ਕਾਰਨ ਕੋਈ ਨਹੀਂ ਛੇੜਦਾ।ਨੇਤਾ ਲੋਕ ਗਰੀਬਾਂ ਨੂੰ ਗੁਰਬਤ ਵਿੱਚ ਪੈਦਾ ਹੋਣੋ ਰੋਕਣ ਦੀ ਥਾਂ ਸੱਭ ਲਈ ਇੱਕੋ ਜਿਹੀਆਂ ਬੁਨਿਆਦੀ ਸਹੂਲਤਾਂ ਦੇਣ  ਦੀ ਗੱਪ ਮਾਰ ਰਹੇ ਹਨ। ਜੋ ਕਿ ਸੰਭਵ ਹੀ ਨਹੀਂ।ਵੱਧ ਬੱਚੇ ਪੈਦਾ ਕਰਨ ਵਾਲਿਆਂ ‘ਤੇ ਸਖਤੀ ਕਰਨ ਦੀ ਥਾਂ, ਵੋਟ ਬੈਂਕ ਦੀ ਰਾਜਨੀਤੀ ਕਾਰਣ, ਸਰਕਾਰ ਉਲਟਾ ਰਿਜ਼ਰਵੇਸ਼ਨ ਦੀ ਸਹੂਲਤ ਦੇ ਰਹੀ ਹੈ।ਇੱਕ ਤੋਂ ਵੱਧ ਬੱਚੇ ਪੈਦਾ ਕਰਨ ਵਾਲਿਆਂ ਤੋਂ ਵੋਟ ਦਾ ਅਧਿਕਾਰ ਵੀ ਵਾਪਸ ਲੈਣ ਦੀ ਲੋੜ ਹੈ।

ਸੀਮਤ ਸਾਧਨਾਂ ਨਾਲ ਐਨੀ ਖਲਕਤ ਨੂੰ ਹਰ ਸਹੂਲਤ ਦੇਣੀ ਖਾਲਾ ਜੀ ਦਾ ਵਾੜਾ ਨਹੀਂ ਹੈ। ਅੱਧੋਂ ਬਹੁਤੀ ਆਬਾਦੀ ਪਹਿਲਾਂ ਹੀ (ਰੋਟੀ, ਕੱਪੜਾ ਔਰ ਮਕਾਨ) ਮੁੱਢਲੀਆਂ ਲੋੜਾਂ ਤੋਂ ਸੱਖਣੀ ਹੈ। ਮਾਮਲਾ ‘ਅਤੀ ਗੰਭੀਰ‘ ਹੈ। ਜੇ ਇਹੀ ਰਫਤਾਰ ਰਹੀ ਤਾਂ ਦੇਸ਼ ਨੂੰ ਖਤਰਾ ਦਹਿਸ਼ਤਗਰਦੀ ਨਾਲੋਂ ਕਿਤੇ ਵੱਧ ਇਸ ਕੁਰਬਲ ਕੁਰਬਲ ਕਰ ਰਹੀ ਖਲਕਤ ਤੋਂ ਹੈ। ਤੇਜ਼ ਰਫਤਾਰ ਹੋ ਰਹੇ ਵਿਕਾਸ ਨੂੰ ਵੀ ਆਬਾਦੀ ਦਾ ਵਾਧਾ ਖਾ ਜਾਵੇਗਾ। ਸਮਾਜਵਾਦੀ ਚੀਂਨ ਨੇ ਇਸ ਮਸਲੇ ਨੂੰ ਸਮਝਕੇ ਇੱਕੋ ਬੱਚੇ ਦਾ ਨਾਹਰਾ ਸਖਤੀ ਨਾਲ ਲਾਗੂ ਕੀਤਾ ਸੀ। ਅੱਜ ਉਨ੍ਹਾਂ ਦੀ ਆਬਾਦੀ ਵੀ ਕੰਟਰੋਲ ਹੇਠ ਹੈ ਅਤੇ ਵਿਕਾਸ ਵਿੱਚ ਵੀ ਸਾਥੋਂ ਅੱਗੇ ਲੰਘ ਗਏ ਹਨ।

ਅਗਲੇ ਵੀਹ ਸਾਲਾਂ ਤਕ ਜੰਗਲ ਕੱਟਣ ਕਾਰਨ ਧਰਤੀ ਦੀ ਉਪਜਾਊ ਸ਼ਕਤੀ ਘਟੇਗੀ ਤੇ ਪ੍ਰਦੂਸ਼ਨ ਵਧੇਗਾ। ਬੇਹਿਸਾਬੀ ਵਰਤੋਂ ਕਾਰਨ ਧਰਤੀ ਹੇਠਲਾ ਪਾਣੀ ਹੋਰ ਨੀਵਾਂ ਹੋਵੇਗਾ।ਗਲੇਸੀਅਰ ਪਿਘਲ ਰਹੇ ਹਨ। ਰੋਟੀ ਰੋਜ਼ੀ ਦੀ ਤਲਾਸ਼ ਵਿਚ ਪੇਂਡੂ ਵਸੋਂ ਸ਼ਹਿਰਾਂ ਨੂੰ ਭੱਜੇਗੀ ਤੇ ਸੜਕਾਂ ‘ਤੇ ਟਰੈਫਿਕ ਜ਼ਾਮ ਇਕ ਆਮ ਘਟਨਾ ਹੋਵੇਗੀ। ਸੜਕਾਂ ਪਹਿਲਾਂ ਹੀ ਅਵਾਰਾ  ਗਾਵਾਂ,ਸੂਰਾਂ ‘ਤੇ ਕੁੱਤਿਆਂ ਨਾਲ ਬੰਦ ਹੋ ਰਹੀਆਂ ਹਨ। ਸੜਕਾਂ ਉੱਤੇ ਟ੍ਰੈਫਿਕ ਵੇਖਕੇ ਅਗਲੇ ਦਸ ਸਾਲਾਂ ਬਾਰੇ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ। ਮੰਗਤੇ, ਜੇਬ-ਕਤਰੇ, ਵੇਸਵਾਗਮਨੀ ਤੇ ਚੋਰ ਲੁਟੇਰੇ ਕਈ ਕਰੋੜ ਵਧ ਜਾਣਗੇ। ਲੇਖਕਾ ਮੇਨਕਾ ਗਾਂਧੀ ਖਾਹਮਖਾਹ ਹੀ ਕੁੱਤੇ ਬਿੱਲੀਆਂ ਦਾ ਫਿਕਰ ਕਰਦੀ ਰਹਿੰਦੀ ਹੈ। ਇਹ ਵਿਕਸਤ ਦੇਸ਼ਾਂ ਦੀ ‘ਅੱਯਾਸ਼ੀ‘ ਹੈ। ਇਥੇ ਤਾਂ ਬੰਦੇ ਬੰਦਿਆਂ ਨੂੰ ਖਾਣ ਲੱਗ ਪੈਣਗੇ। ਕਲਕੱਤੇ ਵਰਗੇ ਮਹਾਂਨਗਰਾਂ ਵਿੱਚ ਭੁੱਖੇ ਮਰਦੇ ਭਿਖਾਰੀ ਸ਼ਮਸ਼ਾਂਨ ਘਾਟ ਵਿੱਚੋਂ ਮੁਰਦੇ ਚੋਰੀ ਕਰਕੇ ਖਾ ਜਾਂਦੇ ਹਨ।ਅਬਾਦੀ ਘਟਾਉਣ ਦੀ ਥਾਂ ਕੁੱਝ ਸਿਆਸੀ ਅਤੇ ਧਾਰਮਿਕ ਲੀਡਰ ਕਿਸਮ ਦੇ ਲੋਕ ਕਹਿ ਰਹੇ ਹਨ ਕਿ ਸਾਡੇ ਧਰਮ,ਜਾਤ,ਵਰਗ ਜਾਂ ਕੌਂਮ ਦੀ ਅਬਾਦੀ ਦੂਸਰੇ ਧਰਮ,ਜਾਤ,ਵਰਗ ਜਾਂ ਕੌਂਮ ਨਾਲੋਂ ਕਿਉਂ ਘਟ ਗਈ।ਜਦੋਂ ਕਿ ਕਹਿਣਾ ਇਹ ਚਾਹੀਦਾ ਹੈ ਕਿ ਦੂਸਰੇ  ਦੀ ਆਬਾਦੀ ਵਧੀ ਕਿਉਂ ਹੈ?

ਖੁਸ਼ਹਾਲ ਤੇ ਮੱਧ ਵਰਗ ਤਾਂ ਪਹਿਲਾਂ ਹੀ ਸੁਚੇਤ ਹੈ। ਪਰ ਸਮਾਜ ਦਾ ਹੇਠਲਾ ਵਰਗ ਝੁੱਗੀ-ਝੌਂਪੜੀ ਵਾਲੇ,ਮਜ਼ਦੂਰ,ਆਦਿ ਇਸ ਮਾਮੂਲੀ ਕਿਸਮ ਦੇ ਪ੍ਰਚਾਰ ਨਾਲ ਕਈ ਦਹਾਕੇ ਜਾਗਰੂਕ ਨਹੀਂ ਹੋ ਸਕਦੇ। ਉਨ੍ਹਾਂ ਦਾ ਫਿਕਰ ਰੋਟੀ ਹੈ ਆਬਾਦੀ ਨਹੀਂ। ਪੰਜਾਬ, ਕੇਰਲਾ ਅਤੇ ਤਾਮਿਲਨਾਡੂ ਦੇ ਮੁਕਾਬਲੇ ਬਿਹਾਰ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਆਬਾਦੀ ਵਾਧਾ ਦੁੱਗਣਾ ਹੈ। ਇਨ੍ਹਾਂ ਚਾਰਾਂ ਸੂਬਿਆਂ ਦੀ ਆਬਾਦੀ ਦੇਸ਼ ਦੀ ਚਾਲੀ ਫੀਸਦੀ ਹੈ। ਭਾਰਤੀ ਸੰਵਿਧਾਂਨ ਅਨੁਸਾਰ ਇਹਨਾ ਨੂੰ ਦੇਸ਼ ਦੇ ਕਿਸੇ ਵੀ ਖਿੱਤੇ ਦਾ ਅਬਾਦੀ ਸੰਤੁਲਨ ਵਿਗਾੜਣ ਦਾ ਹੱਕ ਹੈ। ਸਮਾਜਵਾਦੀ ਸੋਵੀਅਤ ਯੂਨੀਅਨ ਅਤੇ ਚੀਂਨ ਨੇ  ਆਬਾਦੀ  ਸੰਤੁਲਣ ਕਾਇਮ ਰੱਖਣ ਲਈ,ਆਪਣੇ ਨਾਗਰਿਕਾਂ ਨੂੰ ਵਿਸ਼ੇਸ਼ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਜਾ ਕੇ ਵੱਸਣ ਤੋਂ ਰੋਕਣ ਲਈ ਕਾਨੂੰਨ ਬਣਾਏ ਹੋਏ ਸਨ।  ਮਾਸਕੋ ਵਿੱਚ ਵੱਸਣ ਲਈ ਸਰਕਾਰੀ ਪਰਮਿੱਟ ਲੈਣਾ ਪੈਂਦਾ ਸੀ।  ਸਾਡੇ ਦੇਸ਼ ਵਿੱਚ ਪੰਜਾਬ ਤੱਕ ਬੰਗਲਾ ਦੇਸ਼ੀ ਮਾਰ ਕਰ ਰਹੇ ਹਨ। ਅਵਿੱਕਸਤ ਮੁਲਕਾਂ ਵਿੱਚ ਆਬਾਦੀ ਦੀ ਘਣਤਾ ਹੀ ਦੇਸ਼ ਦੇ ਪਛੜੇਪਣ ਤੇ ਲੋਕਾਂ ਦੇ ਜੀਵਨ ਢੰਗ ਦਾ ਫੈਸਲਾ ਕਰਦੀ ਹੈ। ਇਕ ਵਰਗ ਕਿਲੋਮੀਟਰ ਵਿਚ 368 ਵਿਅਕਤੀ ਰਹਿਣ ਵਾਲਾ ਦੇਸ਼, ਇਕ ਵਰਗ ਕਿਲੋਮੀਟਰ ਵਿਚ  8, 4, ਅਤੇ 3 ਵਿਅਕਤੀਆਂ ਵਾਲੇ ਦੇਸ਼ਾਂ ਨਾਲ ਕਦੀ ਵੀ ਨਹੀਂ ਰਲ ਸਕਦਾ। ਲੀਡਰ ਲੋਕ ਕੈਲੇਫੋਰਨੀਆਂ ਬਨਾੳੇਣ ਦੀਆ ਗੱਪਾਂ ਮਾਰ ਰਹੇ ਹਨ।

ਪਾਕਿਸਤਾਨ  ਬਨਣ ਵੇਲੇ ਬਾਕੀ ਭਾਰਤੀ ਲੋਕਾਂ ਦੀ ਗਿਣਤੀ ਪੈਂਤੀ ਕਰੋੜ ਸੀ, ਚੋਂਹਠ ਸਾਲਾਂ ਵਿੱਚ ਇਹ  ਚਾਰ ਗੁਣਾਂ ਦੇ ਨੇੜੇ ਜਾ ਪਹੁੰਚੀ ਹੈ।   ਇੰਜ ਅਗਲੇ ਪੰਜਾਹ ਸਾਲ ਬਾਅਦ ਇਹ ਸਵਾ ਦੋ ਸੌ ਕਰੋੜ ਤੱਕ ਪਹੁੰਚ  ਜਾਣੀ ਹੈ।  ਉਸ ਸਥਿੱਤੀ ਵਿੱਚ ਖਾਣ ਨੂੰ ਕਿੱਥੋਂ ਆਵੇਗਾ? ਰੋਜ਼ਗਾਰ ਦੇ ਮੌਕੇ ਕਿੱਥੋਂ ਪੈਦਾ ਹੋਣਗੇ?ਇਕੱਲੇ ਪੰਜਾਬ ਵਿੱਚ ਹੀ ਚਾਲੀ ਲੱਖ ਲੋਕ ਬੇਰੋਜ਼ਗਾਰ ਹਨ। ਸਾਰੇ ਦੇਸ਼ ਵਿੱਚ ਜਨਤਾ ਕੀੜਿਆਂ ਵਾਂਗ ਕੁਰਬਲ ਕੁਰਬਲ ਕਰਦੀ ਫਿਰੇਗੀ। ਇਸਨੂੰ ਦੇਸ਼ ਦੀ ਬਦਕਿਸਮਤੀ ਹੀ ਕਹਾਂਗੇ ਕਿ ਆਬਾਦੀ ਵਿੱਚ ਵਾਧੇ  ਉੱਤੇ ਕਾਬੂ ਨਹੀਂ ਪਾਇਆ ਜਾ ਰਿਹਾ।

ਪੰਜਾਬ ਦਾ ਸਾਰੇ ਵੱਡੇ ਸ਼ਹਿਰ  ਜਲੰਧਰ , ਲੁਧਿਆਣੇ ਅਤੇ ਅੰਮ੍ਰਿਤਸਰ ਸਮੇਤ  ਅਜਾਦੀ ਵੇਲੇ ਦੇ ਸ਼ਹਿਰਾਂ ਤੇ ਹੁਣ ਦੇ ਸ਼ਹਿਰਾਂ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ। ਇਹ ਪੱਚੀ ਗੁਣਾਂ ਵਧ ਗਏ ਹਨ। ਇਨ੍ਹਾ ਦੇ ਨਜਦੀਕ ਦੀਆਂ ਮੰਡੀਆਂ ਤੇ ਛੋਟੇ ਕਸਬੇ ਇਨ੍ਹਾਂ ਵਿੱਚ ਹੀ ਰਲ ਗਏ ਹਨ। ਸਾਰੇ  ਪਿੰਡ  ਪਿਛਲੇ ਸਮੇਂ ਵਿੱਚ ਦੁੱਗਣੇ  ਹੋ ਗਏ ਹਨ। ਇੰਜ ਹਰ ਪਿੰਡ ਸੱਠ ਸਾਲਾਂ ਵਿੱਚ ਚਾਰ ਗੁਣਾਂ ਫੈਲ ਚੁੱਕਾ ਹੈ। ਇਸ ਵਧੀ ਹੋਈ ਜਨਤਾ ਨੂੰ ਸੁੱਖ ਸਹੂਲਤਾਂ ਦੇਣ ਲਈ ਜਮੀਨਾਂ ਅਕਵਾਇਰ ਕੀਤੀਆਂ ਜਾ ਰਹੀਆਂ ਹਨ।ਜੇ ਆਬਾਦੀ ਪੈਂਤੀ ਕਰੋੜ ਤੋਂ ਹੇਠਾਂ ਹੁੰਦੀ ਫਿਰ ਨਵੇਂ ਥਰਮਲ ਪਲਾਂਟਾਂ ਦੀ ਲੋੜ ਨਹੀਂ ਸੀ ਪੈਣੀ। ਖੇਤੀ ਹੇਠਲਾ ਰਕਬਾ ਘਟ ਰਿਹਾ ਹੈ । ਸਾਡੇ ਸਾਰੇ ਨਦੀਆਂ-ਨਾਲੇ ਆਪਣੇ ਅਸਲੀ ਰੂਪ ਗੁਆ ਚੁੱਕੇ ਹਨ। ਜਿਨ੍ਹਾਂ ਨਦੀਆਂ, ਤੇ ਰੋਹੀਆਂ ਵਿੱਚ ਅੱਜ ਤੋਂ ਵੀਹ-ਪੰਝੀ ਸਾਲ ਪਹਿਲਾਂ ਸਾਫ਼-ਸੁਥਰਾ ਪਾਣੀ ਵਗਦਾ ਹੁੰਦਾ ਸੀ, ਅੱਜ ਉਨ੍ਹਾਂ ਸਭਨਾਂ ਵਿੱਚ ਕਾਰਖਾਨਿਆਂ ਦਾ  ਗੰਦਾ ਤੇਜ਼ਾਬੀ ਪਾਣੀ  ਤੇ ਸ਼ਹਿਰਾਂ ਅਤੇ ਕਸਬਿਆਂ ਦੇ ਸੀਵਰੇਜਾਂ ਦਾ ਸਾਰਾ ਗੰਦ  ਉਨ੍ਹਾਂ ਵਿੱਚ ਹੀ  ਜਾ ਰਿਹਾ ਹੈ। ਹੁਣ ਤੀਹ ਸਾਲ ਪਹਿਲਾਂ ਵਾਂਗ ਸੂਏ ਕੱਸੀਆਂ ਤੋਂ ਅਸੀਂ ਪਾਣੀ ਨਹੀਂ ਪੀ ਸਕਦੇ। ਇਹੋ ਪਾਣੀ ਧਰਤੀ ਦੇ ਅੰਦਰ ਸਮਾ ਕੇ ਆਪਣੇ ਨਾਲ ਹਰ ਕਿਸਮ ਦਾ ਕੂੜਾ-ਕਰਕਟ ਹੇਠਲੇ ਪਾਣੀ ਤੱਕ ਪਹੰਚਾ ਰਿਹਾ ਹੈ। ਇਸ ਸੱਭ ਕੁੱਝ ਲਈ ਆਬਾਦੀ ਦਾ ਵਾਧਾ ਜਿੰਮੇਵਾਰ ਹੈ।

ਲੀਡਰਾਂ ਨੂੰ  ਇਹ ਫਿਕਰ ਹੀ ਨਹੀਂ ਕਿ ਇਸ ਭਾਰਤ ਮਹਾਨ ਦਾ ਕੀ ਬਣੇਗਾ । ਗਰੀਬਾਂ ਵਿੱਚ ਲੋਕ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨੀ ਸਖਤੀ ਦੀ ਲੋੜ ਹੈ। ਬਹੁਤ ਦੇਰ ਹੋ ਚੁੱਕੀ ਹੈ। ਆਬਾਦੀ ਨੂੰ ਸਥਿਰ ਕਰਨ ਦੀ ਲੋੜ ਹੀ ਨਹੀਂ ਬਲਕਿ ਘਟਾਉਣ ਦੀ ਲੋੜ ਹੈ।ਬਾਕੀ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ। ਲੋਕ ਰਾਜ ਦੀ ਵੱਡੀ ਕਮਜ਼ੋਰੀ ਸਿਆਸੀ ਪਾਰਟੀਆਂ ਦੇ ਵੱਖੋ-ਵੱਖਰੇ ਵੋਟ ਬੈਂਕ ਹੁੰਦੀ ਹੈ।ਜਿਸ ਅਨੁਸਾਰ ਉਹ ਨੀਤੀਆਂ ਘੜਦੇ ਹਨ। ਗਰੀਬ ਦੀ ਵੋਟ ਵੀ ਸਸਤੀ ਮਿਲਦੀ ਹੈ। ਹੁਣ ਤੱਕ ਇਸ ਵੋਟ ਬੈਂਕ ਕਾਰਨ ਹੀ ਤੇਜ਼ ਮੁਹਿੰਮ ਨਹੀਂ ਚਲਾਈ ਜਾ ਸਕੀ। ਉੱਪਰੋਂ ਗਰੀਬਾਂ ਦੀਆਂ ਵੋਟਾਂ ਖਰੀਦਣੀਆਂ ਵੀ ਅਸਾਂਨ ਹੁੰਦੀਆਂ ਹਨ। ਇੱਕ ਰੇਹੜੀ ਵਾਲਾ ਮਜਦੂਰ ਅਤੇ ਚਾਰ ਕਿੱਲੇ ਵਾਲਾ ਗਰੀਬ ਕਿਸਾਂਨ ਵਾਰਸ ਪੈਦਾ ਕਰਨ ਲਈ ਦੂਜਾ ਵਿਆਹ ਕਰਵਾ ਲੈਂਦਾ ਹੈ। ਖਰਬਪਤੀ ਰਤਨ ਟਾਟਾ ਨੇ ਇੱਕ ਵੀ ਨਹੀਂ ਸੀ ਕਰਵਾਇਆ। ਸਖਤੀ ਕਰਕੇ ਅਬਾਦੀ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਜੇ  ਜ਼ਰਮਨ ਦੀ  ਆਬਾਦੀ ਭਾਰਤ ਵਾਂਗ ਵਧੀ ਹੁੰਦੀ ਤਾਂ ਹਿਟਲਰ ਨੇ ਇੱਕ ਸੌ ਵੀਹ ਕਰੋੜ ਖਲਕਤ ਨੂੰ  ਵੀਹ ਸਾਲਾਂ ਵਿੱਚ ਹੀ ਵੀਹ ਕਰੋੜ ਤੇ ਲੈ ਅਉਣਾ ਸੀ।

ਓਸ਼ੋ ਰਜਨੀਸ਼ ਕਿਹਾ ਕਰਦੇ ਸਨ ਕਿ ਜੋ ਖਵਾ ਨਹੀਂ ਸਕਦਾ ਉਸ ਨੂੰ ਬੱਚੇ ਪੈਦਾ ਕਰਨ ਦਾ ਵੀ ਹੱਕ ਨਹੀਂ ਹੈ। ਕੁਦਰਤ ਦਾ ਅਸੂਲ ਹੈ ਕਿ ਅਣਗੌਲੀ ਬਿਮਾਰੀ ਵਧਦੀ ਹੈ। ਜੇ ਸਰਕਾਰਾਂ ਨੇ ਕਾਰਵਾਈ ਨਾਂ ਕੀਤੀ ਤਾਂ ਅਠਾਰਵੀਂ ਸਦੀ ਦੇ ਅੰਗਰੇਜ ਅਰਥਸ਼ਾਸਤਰੀ ਤੇ ਸਮਾਜਸ਼ਾਸਤਰੀ ਮਾਲਥਸ ਰੌਬਰਟ ਦੇ ਜਨਸੰਖਿਆ ਦੇ  ਸਿਧਾਂਤ ਅਨੁਸਾਰ ਵਧੀ ਹੋਈ ਅਬਾਦੀ ਨੂੰ ਕਾਲ,ਮਹਾਂਮਾਰੀ,ਲੜਾਈਆਂ ਰਾਹੀਂ ਕੁਦਰਤ ਹੀ ਠੱਲ੍ਹ  ਪਾਵੇਗੀ। ਇੰਜ ਲੱਗਦਾ ਹੈ ਕਿ ਭਾਰਤ ਵਿੱਚ ਇਹ ਸਿਧਾਂਤ ਲਾਗੂ ਹੋ ਰਿਹਾ ਹੈ। ਪਿਛਲੇ ਦਹਾਕੇ ਵਿੱਚ ਸੂਰਤ ਵਿੱਚ ਪਲੇਗ,ਭੁੱਜ ਵਿੱਚ ਭੁਚਾਲ,ਦਰਿਆਵਾਂ ਵਿੱਚ ਹੜ੍ਹ,ਰਾਜਸਥਾਨ ਵਿੱਚ ਸੋਕਾ,ਕੇਰਲਾ ਮੁੰਬਈ ਵਿੱਚ ਤੁਫਾਂਨ ਅਤੇ ਮਹਾਂਨਗਰਾਂ ਵਿੱਚ ਏਡਸ,ਸਾਰਸ ਆਦਿ ਕਿਤੇ ਇਹੀ ਇਸ਼ਾਰਾ ਤਾਂ ਨਹੀਂ ਕਰ ਰਹੇ ?

This entry was posted in ਲੇਖ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>