ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਲੁਧਿਆਣਾ ਪੱਛਮੀ ਤੋਂ ਚੋਣ ਜਿਤ ਕੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਏ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਦੀ ਅਗਵਾਈ ’ਚ ਸੀਨੀਅਰ ਅਧਿਕਾਰੀਆਂ ਵੱਲੋਂ ਬੁਕੇ ਦੇ ਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਚੋਣ ਜਿਤਣ ਦੀਆਂ ਮੁਬਾਰਕਾਂ ਦਿੱਤੀਆਂ ਇਸ ਸਮੇਂ ਉਨ੍ਹਾਂ ਦੇ ਨਾਲ ਨਜ਼ਦੀਕੀ ਰਿਸਤੇਦਾਰ ਉਂਕਾਰ ਸਿੰਘ ਵੀ ਹਾਜਰ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਅੰਮ੍ਰਿਤਸਰ ਆਉਣ ਬਾਰੇ ਪਤਾ ਲਗਦਿਆਂ ਹੀ ਵੱਡੀ ਗਿਣਤੀ ’ਚ ਉਨ੍ਹਾਂ ਦੇ ਸ਼ੁਭ ਚਿੰਤਕ/ਸਮਰਥਕ ਵਧਾਈ ਦੇਣ ਪੁੱਜੇ। ਜਿਨਾਂ ਪ੍ਰਮੁੱਖ ਤੌਰ ਤੇ ਹਲਕਾ ਭਿੱਖੀਵਿੰਡ ਤੋਂ ਨਿਰਵਿਰੋਧ ਨਵੇਂ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਪੀ.ਟੀ.ਸੀ. ਚੈਨਲ ਦੇ ਪੀ.ਐਸ ਸਾਹਨੀ, ਐਚ.ਡੀ.ਐਫ.ਸੀ. ਦੇ ਮੈਨੇਜਰ ਸ. ਜਸਵਿੰਦਰ ਸਿੰਘ ਹਾਜ਼ਰ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਆਪਣੇ ਦਫ਼ਤਰ ਬੈਠ ਕੇ ਰੂਟੀਨ ਦੀ ਡਾਕ ਦਾ ਨਿਪਟਾਰਾ ਵੀ ਕੀਤਾ ਇਸੇ ਦੋਰਾਨ ਹਲਕਾ ਜਗਰਾਉ ਤੋਂ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਸ. ਗੁਰਚਰਨ ਸਿੰਘ ਗਰੇਵਾਰ, ਬੀਬੀ ਹਰਬੰਸ ਕੌਰ ਸੁਖਣਾ, ਨਵਾਂ ਸ਼ਹਿਰ ਤੋਂ ਚੁਣੇ ਗਏ ਮੈਂਬਰ ਗੁਰਬਖਸ ਸਿੰਘ ਖਾਲਸਾ, ਭਿੱਖੀਵਿੰਡ ਤੋਂ ਨਿਰਵਿਰੋਧ ਚੁਣੇ ਗਏ ਮੈਂਬਰ ਭਾਈ ਮਨਜੀਤ ਸਿੰਘ ਅਤੇ ਅਕਾਲੀ ਆਗੂ ਸ. ਸਰਬਜੀਤ ਸਿੰਘ ਸੋਹਲ ਨੂੰ ਸਿਰੋਪਾਓ ਤੇ ਸਿਰੀ ਸਾਹਿਬ ਦੇ ਕੇ ਸਨਮਾਨਤ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਨੂੰ ਹੋਰ ਚੁਸਤ-ਦਰੁਸਤ ਕਰਦਿਆ ਵੱਖ-ਵੱਖ ਵਿਭਾਗਾਂ ਦੇ ਐਡੀਸ਼ਨ ਸਕੱਤਰਾਂ ਨੂੰ ਅਜ਼ਾਦਾਨਾ ਤੌਰ ਤੇ ਕੰਮ ਕਰਨ ਦੇ ਅਧਿਕਾਰ ਦਿੱਤੇ ਗਏ ਜਿਵੇਂ ਐਡੀ. ਸਕੱਤਰ ਇਮਾਰਤਾ, ਧਰਮ ਪ੍ਰਚਾਰ ਕਮੇਟੀ ਆਦਿ ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।
ਪੱਤਰਕਾਰਾਂ ਵਲੋਂ ਪੁਛਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਤੇ ਏ.ਸੀ., ਬਲਬ ਤੇ ਪੱਖੇ ਆਦਿ ਚਲਾਏ ਜਾਣਗੇ ਕਿ ਨਹੀਂ। ਉਨ੍ਹਾਂ ਕਿਹਾ ਕਿ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸਪੱਸ਼ਟ ਸੰਦੇਸ਼ ਲਿਆ ਜਾਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਦੀ ਜਾਨ ਨੂੰ ਖਤਰੇ ਸਬੰਧੀ ਅਖਬਾਰਾਂ ’ਚ ਛਪੀਆਂ ਖਬਰਾਂ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਬੜੇ ਦੁਖ ਦੀ ਗਲ ਹੈ ਕਿ ਪਾਕਿਸਤਾਨ ਸਰਕਾਰ ਘਟ-ਗਿਣਤੀ ਸਿੱਖਾਂ ਨੂੰ ਬਣਦੀ ਸੁਰੱਖਿਆ ਨਹੀਂ ਦੇ ਰਹੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਐਡੀਸ਼ਨਲ ਸਕੱਤਰ ਸ. ਤਰਲੋਚਨ ਸਿੰਘ, ਸ. ਮਨਜੀਤ ਸਿੰਘ, ਸ. ਸਤਿਬੀਰ ਸਿੰਘ, ਸ. ਹਰਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ ਤੇ ਸ. ਹਰਭਜਨ ਸਿੰਘ, ਮੀਤ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ, ਸ. ਛਿੰਦਰ ਸਿੰਘ ਬਰਾੜ, ਸ. ਅੰਗਰੇਜ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਗੁਰਚਰਨ ਸਿੰਘ ਘਰਿੰਡਾ, ਸ. ਰਣਜੀਤ ਸਿੰਘ, ਸ. ਬਲਵੀਰ ਸਿੰਘ, ਸ. ਜਸਪਾਲ ਸਿੰਘ, ਸ. ਬਿਜੈ ਸਿੰਘ ਤੇ ਸ. ਕੁਲਦੀਪ ਸਿੰਘ ਬਾਵਾ, ਡਾਇਰੈਕਟਰ ਸ. ਰੂਪ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ੍ਹੀ), ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਸਵਿੰਦਰ ਸਿੰਘ ਦੀਪ, ਸ. ਪਰਮਿੰਦਰ ਸਿੰਘ, ਸ. ਸੁਖਬੀਰ ਸਿੰਘ ਮੂਲੇਚੱਕ, ਐਡੀ: ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਖਬੀਰ ਸਿੰਘ, ਸ. ਜਤਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਕੰਪਿਊਟਰ ਡਿਜ਼ਾਈਨਰ ਸ. ਭੁਪਿੰਦਰ ਸਿੰਘ ਤੇ ਕਲਰਕ ਸ. ਪ੍ਰਮਜੀਤ ਸਿੰਘ ਆਦਿ ਹਾਜ਼ਰ ਸਨ।
