
ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਜਾਏ ਗਏ ਨਗਰ ਕੀਰਤਨ ਦੀਆਂ ਝਲਕੀਆਂ।(ਫੋਟੋ: ਸੁਨੀਲ ਬਾਂਸਲ)
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸਥਾਨਕ ਬਠਿੰਡਾ ਰੋਡ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਅੱਜ ਸ਼ਹਿਰ ਵਿਚ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਦੇ ਸੰਬੰਧ ’ਚ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਦੇ ਅੱਗੇ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਗੁਰਮੀਤ ਸਿੰਘ, ਗੁਰਕੀਰਤ ਸਿੰਘ ਤੇ ਹਰਕ੍ਰਿਸ਼ਨ ਸਿੰਘ ਦੀ ਗੱਤਕਾ ਪਾਰਟੀ ਦੇ ਨਿਹੰਗ ਸਿੰਘ ਗੱਤਕੇ ਦੇ ਜੌਹਰ ਵਿਖਾ ਰਹੇ ਸਨ। ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਰੋਡ, ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਂਕ, ਟਿੱਬੀ ਸਾਹਿਬ ਰੋਡ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਹੋ ਕੇ ਵਾਪਸ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਿਚ ਭਾਈ ਲਛਮਣ ਸਿੰਘ ਮੁਸਾਫ਼ਰ ਤੇ ਬਲਬੀਰ ਸਿੰਘ ਰੁਪਾਣਾ ਦੇ ਰਾਗੀ ਜਥਿਆਂ ਨੇ ਗੁਰ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।