ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਫਾਈਨਲ ਕਬੱਡੀ ਕੱਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਬੱਡੀ ਟੀਮ ਜਿੱਤੀ

ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਦੀ ਗਰਾਊਂਡ ਵਿਚ ਮਾਂ ਖੇਡ ਕਬੱਡੀ ਨੂੰ ਹੋਰ ਪ੍ਰਫੁਲਤ ਤੇ ਉਤਸ਼ਾਹਤ ਕਰਨ ਦੇ ਆਸ਼ੇ ਅਨੁਸਾਰ, ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਫਾਈਨਲ ਮੈਚ ਕਰਵਾਏ ਗਏ। ਜਿਨ੍ਹਾਂ ਵਿਚੋਂ ਫਾਈਨਲ ਮੈਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਠਿੰਡਾ ਦੀ ਟੀਮ ਦਰਮਿਆਨ ਖੇਡਿਆ ਗਿਆ। ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਪ੍ਰੇਮ ਸਿੰਘ ਚੰਦੂਮਾਜਰਾ, ਦੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਵਲੋਂ ਦੋਨਾਂ ਟੀਮਾਂ ਨਾਲ ਜਾਣ-ਪਹਿਚਾਣ ਕਰਵਾਈ ਗਈ। ਹਜ਼ਾਰਾਂ ਦਰਸ਼ਕਾਂ ਦੀਆਂ ਤਾੜੀਆਂ ਤੇ ਜੈਕਾਰਿਆਂ ਦੀ ਗੁੰਜ ਵਿੱਚ ਹੋਏ ਇਸ ਫਸਵੇਂ ਫਾਈਨਲ ਮੈਚ ਸ. ਮੇਜਰ ਸਿੰਘ ਕੋਚ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਬਠਿੰਡਾ ਦੀ ਟੀਮ ਤੋਂ 5 ਅੰਕਾਂ ਨਾਲ ਜੇਤੂ ਰਹੀ। ਜੇਤੂ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ 75 ਹਜ਼ਾਰ ਰੁਪੈ ਨਗਦ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਠਿੰਡਾ ਦੀ ਟੀਮ ਜੋ ਦੂਜੇ ਸਥਾਨ ਤੇ ਰਹੀ ਨੂੰ 51 ਹਜ਼ਾਰ ਰੁਪੈ ਦੇ ਕੇ ਸਨਮਾਨਿਤ ਕੀਤਾ ਗਿਆ। ਕਰਵਾਏ ਗਏ ਇਸ ਫਾਈਨਲ ਮੈਚ ਵਿੱਚ ਸ. ਬਲਜੀਤ ਸਿੰਘ ਡੀ.ਪੀ. ਰਤਨਗੜ੍ਹ, ਸ. ਨਿਰਮਲ ਸਿੰਘ ਡੀ.ਪੀ ਫਤਹਿਗੜ੍ਹ ਸਾਹਿਬ, ਸੁਰਿੰਦਰ ਕਾਲਾ, ਸ. ਜਸਮੇਲ ਸਿੰਘ ਉਤਰਾਂਚਲ ਇੰਟਰਨੈਸ਼ਨਲ ਕਬੱਡੀ ਖਿਡਾਰੀ ਬਤੌਰ ਮੈਚ ਰੈਫਰੀ ਰਹੇ। ਪੂਰੇ ਮੈਚ ਦੌਰਾਨ ਅੱਖੀਂ ਡਿੱਠਾ ਹਾਲ ਹਜ਼ਾਰਾਂ ਦਰਸ਼ਕਾਂ ਨੂੰ ਦੱਸਣ ਲਈ ਸ. ਸੁਰਜੀਤ ਸਿੰਘ ਜੀਤਾ ਕਕਰਾਲੀ ਅਤੇ ਸ. ਕੁਲਬੀਰ ਸਿੰਘ ਸਮਰੋਲੀ ਨੇ ਕੁਮੈਂਟਰੀ ਕੀਤੀ।

ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਫਾਈਨਲ ਕਬੱਡੀ ਮੈਚ ਦੇਖਣ ਆਏ ਹਜ਼ਾਰਾਂ ਦਰਸ਼ਕਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਇਹ ਮੈਚ ਪੂਰਨ ਤੌਰ ਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਸੀ ਤੇ ਤਕਰੀਬਨ ਡੇਢ ਸਾਲ ਦੇ ਅਰਸੇ ਦੌਰਾਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੇਸਾਧਾਰੀ ਕਬੱਡੀ ਟੀਮ ਬਣਾ ਕੇ ਸਮੁੱਚੇ ਸੰਸਾਰ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਧਾਰਮਿਕ ਫਰਜ਼ਾਂ ਪ੍ਰਤੀ ਸੁਹਿਰਦ ਹੋਣ ਦੇ ਨਾਲ-ਨਾਲ ਨੌਜਵਾਨ ਪੀੜੀ ਜੋ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਸੀ, ਨੂੰ ਬਾਹਰ ਕੱਢਣ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਸ਼੍ਰੋਮਣੀ ਕਮੇਟੀ ਵਲੋਂ ਕਬੱਡੀ ਟੀਮ ਵਾਂਗ ਸਿੱਖ ਖਿਡਾਰੀਆਂ ਅਧਾਰਿਤ ਹਾਕੀ ਟੀਮ ਵੀ ਬਣਾਈ ਜਾਵੇਗੀ। ਉਨ੍ਹਾਂ  ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਜ਼ਾਰਾਂ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸਕੱਤਰ ਸ. ਦਲਮੇਘ ਸਿੰਘ ਨੂੰ ਵਧਾਈ ਦਿੱਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਡਾਇਰੈਕਟਰ ਆਫ ਐਜ਼ੂਕੇਸ਼ਨ ਸ. ਗੁਰਮੋਹਨ ਸਿੰਘ ਵਾਲੀਆ, ਮੀਤ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ, ਸ. ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ. ਪਰਮਦੀਪ ਸਿੰਘ ਖੱਟੜਾ ਇੰਚਾਰਜ 85, ਚੀਫ ਗੁਰਦੁਆਰਾ ਇੰਸਪੈਕਟਰ ਸ. ਮੁਖਤਾਰ ਸਿੰਘ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ, ਇੰਸਪੈਕਟਰ ਸ. ਨਰਿੰਦਰ ਸਿੰਘ ਤੇ ਸ. ਪਰਮਜੀਤ ਸਿੰਘ ਤੋਂ ਇਲਾਵਾ ਹਜ਼ਾਰਾਂ ਦੀ ਤਦਾਦ ਵਿੱਚ ਦਰਸ਼ਕ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>