ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ:- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਜੂਨ 1984 ’ਚ ਭਾਰਤੀ ਫੌਜ ਵੱਲੋਂ ਤੋਪਾਂ, ਟੈਂਕਾਂ ਨਾਲ ਕੀਤੇ ਗਏ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਰਲੀਜ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਜੂਨ 1984 ’ਚ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਤੇ ਸੈਂਕੜੇ ਨਿਰਦੋਸ਼ ਸਿੰਘ, ਸਿੰਘਣੀਆਂ, ਬੱਚਿਆਂ ਤੇ ਬਜ਼ਰੁਗਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋਂ ਭਾਰਤੀ ਫੌਜ ਰਾਹੀਂ ਕੀਤੀ ਇਸ ਕਾਰਵਾਈ ਨੂੰ ਨਾ ਸਹਾਰਦਿਆਂ ਬਦਲਾ ਲੈਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੋਕੀਨ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਧਰਮ ਸਿੰਘ ਵੱਲੋਂ ਕੀਤੀ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਵੱਲੋਂ ਮੁੱਖ-ਵਾਕ ਲਿਆ ਗਿਆ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>