ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਕੌਮੀ ਵੋਟਰ ਦਿਵਸ ਜ਼ਿਲ੍ਹਾ ਪੱਧਰ ‘ਤੇ 25 ਜਨਵਰੀ 2012 ਨੂੰ ਬੀ.ਆਰ.ਸੀ. ਬਿਲਡਿੰਗ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸ: ਅਰਸ਼ਦੀਪ ਸਿੰਘ ਥਿੰਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਇਕ ਡੰਮੀ ਪੋ¦ਿਗ ਸਟੇਸ਼ਨ ਬਣਾ ਕੇ ਲੋਕਾਂ ਨੂੰ ਬਿਜਲਈ ਵੋਟਰ ਮਸੀਨਾਂ ਦੀ ਵਰਤੋਂ ਸਬੰਧੀ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਸਕੂਲੀ ਵਿਦਿਆਰਥੀਆਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ 18 ਤੋਂ 21 ਸਾਲ ਤੱਕ ਦੇ ਨਵੇਂ ਵੋਟਰਾਂ ਨੂੰ ਸਨਾਖਤੀ ਕਾਰਡ ਵੀ ਵੰਡੇ ਜਾਣਗੇ। ਇਸ ਮੌਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਗੈਰ ਸਰਕਾਰੀ ਸੰਗਠਨਾਂ ਦੀ ਵੀ ਮਦਦ ਲਈ ਜਾਵੇਗੀ। ਇਸ ਤੋਂ ਬਿਨ੍ਹਾਂ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਮੁੱਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਬੱਚਿਆਂ ਨੂੰ ਵੋਟਾਂ ਬਣਾਉਣ ਸਬੰਧੀ ਸਵੇਰ ਦੀ ਸਭਾ ਵਿਚ ਜਾਣਕਾਰੀ ਦੇਣ ਤਾਂ ਜੋ ਉਹ ਘਰਾਂ ਵਿਚ ਜਾ ਕੇ ਆਪਣੇ ਮਾਪਿਆਂ ਨੂੰ ਜਾਗਰੁਕ ਕਰ ਸਕਣ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>