ਕੈਪਟਨ ਨਾਲ ਕੁਸ਼ਤੀ ਲੜ ਸਕਦਾ ਹਾਂ- ਬਾਦਲ

ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਰੇਸ ਲਗਾ ਸਕਦੇ ਹਨ, ਕੁਸ਼ਤੀ ਵੀ ਲੜ ਸਕਦੇ ਹਨ, ਪਰ ਉਨ੍ਹਾਂ ਦੀਆਂ ਬੁਰੀਆਂ ਆਦਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੈਪਟਨ ਖੂੰਡੇ ਨਾਲ ਰਾਜ ਕਰਨ ਦੀਆਂ ਗੱਲਾਂ ਕਰਦੇ ਹਨ ਜਦ ਕਿ ਰਾਜ ਨੀਤੀਆਂ ਨਾਲ ਚਲਾਇਆ ਜਾਂਦਾ ਹੈ।

ਮੁੱਖਮੰਤਰੀ ਪਰਕਾਸ਼ ਸਿੰਘ ਨੇ ਭਾਜਪਾ ਮੈਂਬਰਾਂ ਦੀ ਸਿਕਾਇਤ ਤੇ ਉਨ੍ਹਾਂ ਨੇਤਾਵਾਂ ਨੂੰ ਵੀ ਚਿਤਾਵਨੀ ਦਿੱਤੀ ਜੋ ਆਜਾਦ ਮੈਂਬਰਾਂ ਦੀ ਮੱਦਦ ਕਰ ਰਹੇ ਹਨ। ਉਨ੍ਹਾਂ ਨੇ ਫ਼ਾਜਿਲਕਾ ਹਲਕੇ ਵਿੱਚ ਜਿਆਣੀ ਦੇ ਹੱਕ ਵਿੱਚ ਚੋਣ ਪਰਚਾਰ ਕੀਤਾ। ਇਸ ਸਮੇਂ ਅਕਾਲੀ ਭਾਜਪਾ ਗਠਜੋੜ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>