ਕਾਂਗਰਸ ਨੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ-ਬਾਦਲ

ਚੰਡੀਗੜ੍ਹ-ਕਾਂਗਰਸ ਨੇ ਦੇਸ਼ ਵਿਚ ਇੰਨੇ ਸਾਲਾਂ ਤੱਕ ਸੱਤਾ ਵਿੱਚ ਰਹਿੰਦਿਆਂ ਸਿਰਫ਼ ਲੋਕਾਂ ਨੂੰ ਲੁਟਿਆ ਹੈ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਹਿੰਦਰ ਕੌਰ ਜੋਸ਼ ਦੇ ਹੱਕ ਵਿਚ ਪ੍ਰਚਾਰ ਦੌਰਾਨ ਕਹੀ।

ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ ਪੰਜ ਸਾਲਾਂ ਵਿਚ ਰਿਕਾਰਡ ਵਿਕਾਸ ਕਰਾਏ ਹਨ, ਜਿਸ ਕਰਕੇ ਪੂਰੇ ਪੰਜਾਬ ਵਿਚ ਉਨ੍ਹਾਂ ਦਾ ਜਨ ਆਧਾਰ ਮਜ਼ਬੂਤ ਹੋਇਆ ਹੈ। ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨ ਸੋਨੀਆਂ ਗਾਂਧੀ ਵਲੋਂ ਪੰਜਾਬ ਵਿਚ ਕੇਂਦਰੀ ਫੰਡਾਂ ਦੀ ਕੀਤੀ ਗਈ ਦੁਰਵਰਤੋਂ ਸਬੰਧੀ ਬਿਆਨ  ਦਾ ਜਵਾਬ ਦਿੰਦਿਆਂ ਇਹ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਸੋਨੀਆਂ ਬੌਖਲਾਹਟ ਵਿਚ ਅਜਿਹੇ ਬਿਆਨ ਦੇ ਰਹੀ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਵਿਚ ਕਈ ਸਾਲਾਂ ਤੱਕ ਰਾਜ ਕੀਤਾ, ਲੇਕਨ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਤੋਂ ਇਲਾਵਾ ਕੁਝ ਨਹੀਂ ਦਿੱਤਾ। ਪੂਰਾ ਜ਼ੋਰ ਦੇਸ਼ ਨੂੰ ਲੁੱਟਣ ਲਈ ਲਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਬਾਰੇ ਉਨ੍ਹਾਂ ਨੇ ਕਿਹਾ ਕਿ ਕੈਪਟਨ ਆਪਣੇ ਹੋਸ਼ ਗੁਆ ਬੈਠੇ ਹਨ ਅਤੇ ਖੂੰਡੇ ਨਾਲ ਰਾਜ ਕਰਨ ਦੀਆਂ ਗੱਲਾਂ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਗਠਜੋੜ ਸਰਕਾਰ ਨੇ ਇੰਨੇ ਵਿਕਾਸ ਕਰਵਾਏ ਹਨ ਕਿ ਲੋਕ ਦੁਬਾਰਾ ਉਨ੍ਹਾਂ ਨੂੰ ਸੱਤਾ ਤੱਕ ਪਹੁੰਚਾਉਣਗੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>