ਕਈ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਪਿੰਡ ਮਾਨ ਸਿੰਘ ਵਾਲਾ ਵਿਖੇ ਅਕਾਲੀ ਦਲ ’ਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾ ਦਿੰਦੇ ਹੋਏ ਸ.ਰੋਜੀ ਬਰਕੰਦੀ।ਫੋਟੋ: ਸੁਨੀਲ ਬਾਂਸਲ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ.ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਸਫ਼ਤਲਾ ਮਿਲੀ ਜਦੋਂ ਨੇੜਲੇ ਪਿੰਡ ਮਾਨ ਸਿੰਘ ਵਾਲਾ ਦੇ ਕਈ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਜਥੇ.ਸੁਖਦਰਸ਼ਨ ਸਿੰਘ ਮਰਾੜ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ.ਰੋਜੀ ਬਰਕੰਦੀ ਨੇ ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤੇ ਜਾਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਚੋਣ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ ਵਿਚ ਲੋਕਾਂ ਦੇ ਵੱਡੇ ਇੱਕਠਾਂ ਵੱਲੋਂ ਸ.ਰੋਜੀ ਬਰਕੰਦੀ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਪਿੰਡ ਮਾਨ ਸਿੰਘ ਵਾਲਾ ਤੇ ਪਿੰਡ ਭੰਗੇਵਾਲਾ ਵਿਖੇ ਸ.ਬਰਕੰਦੀ ਨੂੰ ਲੋਕਾਂ ਨੇ ਭਾਰੀ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਲੱਡੂਆਂ ਨਾਲ ਤੋਲਿਆ। ਸ.ਬਰਕੰਦੀ ਨੇ ਲੋਕਾਂ ਵੱਲੋਂ ਮਿਲੇ ਸਨਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਭੰਗੇਵਾਲਾ, ਜਗਮੋਹਨ ਸਿੰਘ ਬਰਾੜ ਫੱਤਣਵਾਲਾ ਚੇਅਰਮੈਨ, ਜਗਦੇਵ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ, ਜਥੇ.ਸੁਖਦਰਸ਼ਨ ਸਿੰਘ ਮਰਾੜ ਸਾਬਕਾ ਵਿਧਾਇਕ, ਮਨਜਿੰਦਰ ਸਿੰਘ ਬਿੱਟੂ, ਗੁਰਦੀਪ ਸਿੰਘ ਮੜਮੱਲੂ ਆਦਿ ਵੀ ਸ਼ਾਮਲ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>