ਗਣਤੰਤਰ ਦਿਵਸ ਦੀ ਰਿਹਰਸਲ ਹੋਈ

ਗਣਤੰਤਰ ਦਿਵਸ ਮਨਾਉਣ ਸਬੰਧੀ ਰਿਹਰਸਲ ਕਰਦੇ ਹੋਏ ਸਕੂਲੀ ਵਿਦਿਆਰਥੀ ਅਤੇ ਮੰਚ ‘ਤੇ ਹਾਜਰ ਚੋਣ ਕਮੇਟੀ ਦੇ ਅਹੁਦੇਦਾਰ।(ਫੋਟੋ: ਸੁਨੀਲ ਬਾਂਸਲ)

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਵਿਦਿਆਰਥੀਆਂ ਦੀਆਂ ਰਿਹਰਸਲਾ ਅਜ ਸਟੇਡੀਅਮ ਵਿਖੇ ਹੋਈਆਂ। ਇਸ ਮੌਕੇ ਸਕੱਤਰ ਰੈਡ ਕ੍ਰਾਸ ਸ੍ਰੀਮਤੀ ਹਰਦੇਵ ਕੌਰ ਗਿੱਲ, ਸ੍ਰੀ ਦਵਿੰਦਰ ਰਜੌਰੀਆਂ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਸਮਸ਼ੇਰ ਸਿੰਘ ਸਾਬਕਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ, ਸ: ਸੁਖਦੇਵ ਸਿੰਘ, ਸ: ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਪੇਸ਼ਕਾਰੀਆਂ ਵਿਚੋਂ ਗਣਤੰਤਰ ਦਿਵਸ ਮੌਕੇ ਪੇਸ਼ ਹੋਣ ਯੋਗ ਪ੍ਰੋਗਰਾਮਾਂ ਦੀ ਚੋਣ ਕੀਤੀ।

ਇਸ ਮੌਕੇ ਸ੍ਰੀਮਤੀ ਸ੍ਰੀਮਤੀ ਹਰਦੇਵ ਕੌਰ ਗਿੱਲ ਸਕੱਤਰ ਰੈਡ ਕ੍ਰਾਸ ਨੇ ਦੱਸਿਆ ਕਿ 26 ਜਨਵਰੀ ਨੂੰ ਮਨਾਏ ਜਾਣ ਵਾਲੀ ਗਣਤੰਤਰ ਦਿਵਸ ਸਬੰਧੀ ਸਾਰੇ ਸਕੂਲਾਂ ਦੀ ਪਰੇਡ, ਸੱਭਿਆਚਾਰਕ, ਪੀ.ਟੀ. ਸ਼ੌਅ ਦੀ ਰਿਹਰਸਲ ਜੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਸਕੂਲ ਇਸ ਰਾਸ਼ਟਰੀ ਦਿਹਾੜੇ ਨੂੰ ਮਨਾਉਣ ਲਈ ਵੱਧ ਚੜਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮਨਾਉਣ ਦੀ ਫਾਈਨਲ ਰਿਹਰਸਲ 24 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੀ ਹੋਵੇਗੀ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>