ਕੇਂਦਰ ਡੀਸੀ ਨੂੰ ਐਸਜੀਪੀਸੀ ਇਜਲਾਸ ਬੁਲਾਉਣ ਦੀ ਹਿਦਾਇਤ ਦੇਵੇ

ਅੰਮ੍ਰਿਤਸਰ-ਐਸਜੀਪੀਸੀ ਨੂੰ ਸੁਪਰੀਮ ਕੋਰਟ ਵੱਲੋਂ ਇਜਲਾਸ ਬੁਲਾਉਣ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਮੇਟੀ ਨੇ ਕੇਂਦਰੀ ਗ੍ਰਹਿਮੰਤਰੀ ਪੀ. ਚਿੰਦਬਰਮ ਤੋਂ ਇਹ ਮੰਗ ਕੀਤੀ ਹੈ ਕਿ ਉਹ ਜਿਲ੍ਹੇ ਦੇ ਡੀਸੀ ਨੂੰ ਇਹ ਹਿਦਾਇਤ ਕਰਨ ਕਿ ਉਹ ਇਜਲਾਸ ਕਰਵਾਉਣ ਦੀ ਤਾਰੀਖ ਤੈਅ ਕਰੇ। ਗ੍ਰਹਿਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਆਦੇਸ਼ਾਂ ਤੋਂ ਵੀ ਜਾਣੂੰ ਕਰਵਾਇਆ ਗਿਆ ਹੈ।

ਐਸਜੀਪੀਸੀ ਵੱਲੋਂ ਭੇਜੇ ਗਏ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਲੰਬੇ ਅਰਸੇ ਤੋਂ ਕਮੇਟੀ ਦਾ ਕੰਮਕਾਰ ਪ੍ਰਭਾਵਿਤ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਜਰੂਰੀ ਹੈ ਕਿ ਇਜਲਾਸ ਬੁਲਾ ਕੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>