ਰਾਜੋਆਣਾ ਨੂੰ ਬਚਾਉਣ ਦੇ ਯਤਨ ਜਾਰੀ- ਬਾਦਲ

ਅੰਮ੍ਰਿਤਸਰ- ਪੰਜਾਬ ਦੇ ਮੁੱਖਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕਥਿਤ ਅਰੋਪੀ ਬਲਵੰਤ ਸਿੰਘ ਰਾਜੋਆਣਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰੇਗੀ।

ਸ. ਪਰਕਾਸ਼ ਸਿੰਘ ਬਾਦਲ ਆਪਣੇ ਮੰਤਰੀਆਂ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਲਈ ਕਨੂੰਨੀ ਮਾਹਿਰਾਂ ਦੀ ਸਲਾਹ ਲਈ ਜਾ ਰਹੀ ਹੈ। ਇਸ ਮਸਲੇ ਤੇ ਪੰਜਾਬ ਦੇ ਐਡਵੋਕੇਟ ਨਾਲ ਵੀ ਸਲਾਹ ਮਸ਼ਵਰਾ ਜਾਰੀ ਹੈ। ਉਨ੍ਹਾ ਨੇ ਕਿਹਾ ਕਿ ਐਸਜੀਪੀਸੀ ਦਾ ਕਮੰਕਾਰ ਸਹੀ ਢੰਗ ਨਾਲ ਚਲਾਉਣ ਲਈ ਬਜਟ ਇਜਲਾਸ ਬੁਲਾਉਣਾ ਜਰੂਰੀ ਹੈ। ਬਾਦਲ ਨੇ ਕਿਹਾ ਕਿ ਉਹ ਇਸ ਸਬੰਧੀ ਪ੍ਰਧਾਨਮੰਤਰੀ ਮਨਮੋਹਨ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>