ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਸੈਣੀ ਦੀ ਨਿਯੁਕਤੀ ਨੂੰ ਅਸੰਵਿਧਾਨਿਕ ਕਰਾਰ ਦੇ ਕੇ ਖਾਰਿਜ ਕਰਨ ਦੀ ਮੰਗ ਕੀਤੀ ਗਈ ਹੈ।
ਮੁੱਖ ਜੱਜ ਰੰਜਨ ਗੋਗੋਈ ਅਤੇ ਜਸਟਿਸ ਮਹੇਸ਼ ਗਰੋਵਰ ਦੀ ਬੈਂਚ ਇਸ ਪਟੀਸ਼ਨ ਤੇ ਸੁਣਵਾਈ ਕਰੇਗੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਮੇਧ ਸੈਣੀ ਦੇ ਖਿਲਾਫ਼ ਦਿੱਲੀ ਦੀ ਅਦਾਲਤ ਵਿੱਚ ਅਪਰਾਧਿਕ ਕੇਸ ਚੱਲ ਰਿਹਾ ਹੈ। ਅਦਾਲਤ ਇਸ ਕੇਸ ਸਬੰਧੀ ਅਰੋਪ ਤੈਅ ਕਰ ਚੁੱਕੀ ਹੈ। ਇਸ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਅਪਰਾਧਿਕ ਮਾਮਲਿਆਂ ਵਿੱਚ ਅਰੋਪੀ ਅਫ਼ਸਰ ਨੂੰ ਪੁਲਿਸ ਮੁੱਖੀ ਨਹੀਂ ਬਣਾਇਆ ਜਾ ਸਕਦਾ।