ਮੋਹਾਲੀ- ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਜਿਲ੍ਹਾ ਅਦਾਲਤ ਨੇ ਆਮਦਨ ਤੋਂ ਵੱਧ ਸੰਪਤੀ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਤੋਤਾ ਸਿੰਘ ਨੂੰ ਇੱਕ ਸਾਲ ਦੀ ਬਾਮੁਸ਼ਕਤ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਹ ਉਸ ਸਮੇਂ ਅਦਾਲਤ ਵਿੱਚ ਮੌਜੂਦ ਸਨ।
ਤੋਤਾ ਸਿੰਘ ਤੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਤੇ ਸਿੱਖਿਆ ਮੰਤਰੀ ਹੁੰਦੇ ਹੋਏ ਪਦ ਦੀ ਦੁਰਵਰਤੋਂ ਕਰਨ ਦਾ ਮੁਕੱਦਮਾ ਚਲਾਇਆ ਗਿਆ ਸੀ। ਉਨ੍ਹਾਂ ਨੂੰ 420 ਦੇ ਇੱਕ ਹੋਰ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਤੋਤਾ ਸਿੰਘ ਬਾਦਲ ਸਰਕਾਰ ਦੇ ਦੂਸਰੇ ਮੰਤਰੀ ਹਨ ਜਿਨ੍ਹਾਂ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਕਪੂਰਥੱਲਾ ਦੀ ਜੇਲ੍ਹ ਵਿੱਚ ਬੰਦ ਹੈ।
ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੇ ਕਿਹਾ ਹੈ ਕਿ ਅਸੀਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।ਅਦਾਲਤ ਨੇ ਜੇ ਸਜ਼ਾ ਸੁਣਾਈ ਹੈ ਤਾਂ ਇਸ ਦਾ ਕੋਈ ਨਾਂ ਕੋਈ ਆਧਾਰ ਤਾਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਨੈਤਕਿਤਾ ਦੇ ਆਧਾਰ ਤੇ ਖੁਦ ਮੰਤਰੀ ਪਦ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 2002 ਵਿੱਚ ਤੋਤਾ ਸਿੰਘ ਤੇ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਸੰਪਤੀ ਰੱਖਣ ਦਾ ਕੇਸ ਦਰਜ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਉਨ੍ਹਾਂ ਦੇ ਪਰੀਵਾਰਿਕ ਮੈਂਬਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ।