ਸ਼ਹਾਦਤਾਂ ਦੇ ਇਤਿਹਾਸ ‘ਚ ਭਾਈ ਮਨੀ ਸਿੰਘ ਦਾ ਵਿਸ਼ੇਸ਼ ਸਥਾਨ ਹੈ -ਸਿੰਘ ਸਾਹਿਬ

ਅੰਮ੍ਰਿਤਸਰ:- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਜਗਤ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਨਾਮਵਰ ਢਾਡੀ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਮਨੀ ਸਿੰਘ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਹੋਣ ਦਾ ਮਾਣ ਪ੍ਰਾਪਤ ਹੈ।

ਕੁਰਬਾਨੀਆਂ ਦੇ ਇਤਿਹਾਸ ਚ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦਾ ਵਿਸ਼ੇਸ਼ ਸਥਾਨ ਹੈ, ਉਹ ਬਹੁਤ ਦੂਰ-ਅੰਦੇਸ਼ ਵਿਦਵਾਨ ਤੇ ਸਿਦਕੀ ਸਿੱਖ ਸਨ। ਸਮੇਂ ਦੀ ਮੁਗਲ ਹਕੂਮਤ ਸਿੱਖ ਕੌਮ ਦੀ ਸ਼ਕਤੀ  ਖ਼ਤਮ ਕਰਨ ਲਈ ਸਿੱਖਾਂ ਨੂੰ ਖੌਫਨਾਕ ਤਸੀਹੇ ਦੇ ਕੇ ਦਹਿਸ਼ਤ ਪੈਦਾ ਕਰਨੀ ਚਾਹੁੰਦੀ ਸੀ। ਪਰ ਭਾਈ ਮਨੀ ਸਿੰਘ ਜੀ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ। ਇਸ ਤੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੇ ਭਾਈ ਮਨੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਤੇ ਉਨ੍ਹਾਂ ਦਾ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਗੁਰੂ ਗੋਬਿੰਦ ਸਿੰਘ ਪਾਤਸ਼ਾਹ ਦੇ ਸਿਦਕੀ ਸਿੱਖ ਭਾਈ ਮਨੀ ਸਿੰਘ ਜੀ ਸ਼ਹੀਦ ਦੇ ਪਰਿਵਾਰ ‘ਚੋਂ 11 ਭਰਾ ਤੇ 7 ਪੁੱਤਰਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹੀਦੀ ਪ੍ਰਾਪਤ ਕੀਤੀ।

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਇਸ ਸ਼ਰਧਾਂਜਲੀ ਸਮਾਰੋਹ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਗੁਰਚਰਨ ਸਿੰਘ ਘਰਿੰਡਾ, ਸ. ਰਣਜੀਤ ਸਿੰਘ, ਸ. ਬਿਜੈ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾ ਸਾਰੇ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਹਰਬੰਸ ਸਿੰਘ ਮੱਲ੍ਹੀ ਤੇ ਸ. ਪ੍ਰਤਾਪ ਸਿੰਘ ਮੈਨੇਜਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਸ. ਹਰਮਿੰਦਰ ਸਿੰਘ ਮੂਧਲ, ਸ. ਸਕੱਤਰ ਸਿੰਘ, ਸ. ਜਸਵਿੰਦਰ ਸਿੰਘ ਦੀਪ, ਸ. ਤਰਵਿੰਦਰ ਸਿੰਘ ਸਾਰੇ ਇੰਚਾਰਜ, ਸ. ਮਹਿੰਦਰ ਸਿੰਘ, ਸ. ਸਤਨਾਮ ਸਿੰਘ ਤੇ ਸ. ਬੇਅੰਤ ਸਿੰਘ ਐਡੀ: ਮੈਨੇਜਰ, ਸ. ਸੁੱਚਾ ਸਿੰਘ ਤੇ ਸ. ਭੁਪਿੰਦਰ ਸਿੰਘ ਮੀਤ ਮੈਨੇਜਰ, ਸ. ਜਗੀਰ ਸਿੰਘ ਚੀਫ ਇੰਸਪੈਕਟਰ, ਸ. ਜੱਸਾ ਸਿੰਘ, ਸ. ਹਰਪਾਲ ਸਿੰਘ ਤੇ ਸ. ਸਤਨਾਮ ਸਿੰਘ ਐਡੀ: ਚੀਫ, ਭਾਈ ਜਗਦੇਵ ਸਿੰਘ ਪ੍ਰਚਾਰਕ, ਬਾਬਾ ਹਰੀਦੇਵ ਸਿੰਘ ਈਸਾਪੁਰ, ਸ਼੍ਰੋਮਣੀ

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>