ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਮੁੱਖ ਮਹਿਮਾਨ ਸ਼ਰਨਜੀਤ ਸਿੰਘ ਢਿੱਲੋਂ ਪਰੇਡ ਦਾ ਨਿਰੀਖਣ ਕਰਦੇ ਹੋਏ, ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਬੱਚੇ ਤੇ ਖਾਸ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ। (ਫੋਟੋ: ਸੁਨੀਲ ਬਾਂਸਲ)

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) ‑ ਦੇਸ਼ ਦਾ 66ਵਾਂ ਆਜ਼ਾਦੀ ਦਿਹਾੜਾ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਲੋਕ ਨਿਰਮਾਣ ਮੰਤਰੀ ਪੰਜਾਬ ਸਰਕਾਰ, ਸ: ਸ਼ਰਨਜੀਤ ਸਿੰਘ ਢਿੱਲੋਂ ਨੇ ਅਦਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਹਾੜਾ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਸ: ਢਿੱਲੋਂ ਨੇ ਅਜਾਦੀ ਦਿਹਾੜੇ ਦੇ ਸਮਾਗਮਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ 2 ਲੱਖ ਰੁਪਏ ਦੇਣ ਅਤੇ 16 ਅਗਸਤ 2012 ਨੂੰ ਇੰਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਵੀ ਐਲਾਨ ਕੀਤਾ।

ਸ: ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਤੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਰਾਜ ਦੇ ਲੋਕਾਂ ਦਾ ਜੀਵਨ ਪੱਧਰ ਉ¤ਚਾ ਚੁੱਕਣ ਲਈ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਰਾਜ ਦੇ ਸਮੂਹ ਵਰਗਾਂ ਦੇ ਲੋਕਾਂ ਵਾਸਤੇ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਸ਼ਾਸ਼ਨ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਬਨਾਉਣ ਲਈ ‘ਸੇਵਾ ਅਧਿਕਾਰ ਕਾਨੂੰਨ’ ਬਣਇਆ ਅਤੇ ਇਸ ਅਧੀਨ 67 ਸੇਵਾਵਾਂ ਨੂੰ ਨਿਰਧਾਰਤ ਸਮੇਂ ਅੰਦਰ ਪ੍ਰਦਾਨ ਕਰਨਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 155 ਫਰਦ ਕੇਂਦਰ ਸਥਾਪਤ ਕੀਤੇ ਹਨ ਜ਼ਿਨ੍ਹਾਂ ਵਿਚੋਂ 7 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹਨ। ਰਾਜ ਦੇ 12322 ਪਿੰਡਾਂ ਵਿੱਚੋਂ 11800 ਪਿੰਡਾਂ ਦੇ ਜ਼ਮੀਨ ਦੇ ਰਿਕਾਰਡ ਨੂੰ ਕੰਪਿਊਟਰੀਕ੍ਰਿਤ ਕੀਤਾ ਗਿਆ ਹੈ। ਸਰਕਾਰ ਨੇ ਚਾਲੂ ਸਾਲ ਦੌਰਾਨ ਪੇਂਡੂ ਵਿਕਾਸ ਲਈ 837 ਕਰੋੜ ਦਾ ਕੁੱਲ ਯੋਜਨਾ ਖਰਚ ਮਖਸੂਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪਛੱੜੀਆਂ ਸ੍ਰੇਣੀਆਂ ਦੀ ਭਲਾਈ ਲਈ ਚਾਲੂ ਮਾਲੀ ਸਾਲ ਦੌਰਾਨ 4039 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸ਼ਗਨ ਸਕੀਮ ਤਹਿਤ 99 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸ਼ਹਿਰੀ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ, ਛੋਟੇ ਸ਼ਹਿਰਾਂ ਤੇ ਕਸਬਿਆਂ ਅੰਦਰ 100 ਫੀਸਦੀ ਜਲ ਸਪਲਾਈ, ਸੀਵਰੇਜ, ਜਲ ਸ਼ੁਧੀਕਰਨ ਪਲਾਂਟ ਅਤੇ ਹੋਰ ਸਿਹਤ ਸੇਵਾਵਾਂ ਲਈ 8635 ਕਰੋੜ ਰੁਪਏ ਦੀ ਯੋਜਨਾ ਉਲੀਕੀ ਹੈ। ਪੀਣ ਵਾਲੇ ਪਾਣੀ ਅਤੇ ਸੀਵਰੇਜ ਸਹੁਲਤਾਂ ਲਈ ਜ਼ਿਲ੍ਹੇ ਵਿਚ ਇਸ ਸਾਲ 138 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਪਿੰਡਾਂ ਦੇ ਵਿਕਾਸ ਲਈ 50 ਕਰੋੜ ਰੁਪਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪੰਚਾਇਤਾਂ ਨੂੰ ਗ੍ਰਾਂਟ ਵਜੋਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਰਾਜ ਸਰਕਾਰ ਵਲੋਂ 51 ਹਜਾਰ 49 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚੋਂ 9 ਹਜਾਰ 674 ਕਰੋੜ ਦਾ ਨਿਵੇਸ਼ ਪਹਿਲਾਂ ਹੀ ਹੋ ਚੁੱਕਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਅਣਦੇਖੀ ਦੇ ਚਲਦਿਆਂ ਆਪਣੇ ਪੱਧਰ ਤੇ ਹੀ  ਕੁਦਰਤੀ ਆਫਤਾਂ ਨਾਲ ਫਸਲਾਂ ਨੂੰ ਹੋਣ ਵਾਲੇ ਨੁਕਸਾਨ ਲਈ ਮੁਆਵਜੇ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਉਪਲਬੱਧ ਕਰਵਾਉਣ ਲਈ ਨਹਿਰਾਂ ਦੇ ਨਵੀਨੀਕਰਨ ਲਈ 81 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਸਨ ਜਿਸ ਵਿਚੋਂ ਹੁਣ ਤੱਕ 41 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਸੇਮ ਦੇ ਖਾਤਮੇ ਲਈ ਪਿਛਲੇ ਪੰਜ ਸਾਲਾਂ ਵਿਚ 18 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਵਿਚ 29 ਕਿਲੋਮੀਟਰ ਨਵੀਂਆਂ ਡਰੇਨਾਂ ਦੀ ਖੁਦਾਈ ਅਤੇ 26 ਕਰੋੜ ਰੁਪਏ ਨਾਲ 633 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਗਈ ਹੈ ਜਦ ਕਿ ਸੇਮ ਦੇ ਖਾਤਮੇ ਲਈ ਹੋਰ ਕੰਮਾਂ ਤੇ 10 ਕਰੋੜ ਰੁਪਏ ਖਰਚੇ ਗਏ ਹਨ।

ੳਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਸੜਕੀ ਆਵਾਜਾਈ ਅਤੇ ਬੁਨਿਆਦੀ ਢਾਂਚੇ ਉਪਰ ਕ੍ਰਮਵਾਰ 761 ਅਤੇ 1209 ਕਰੋੜ ਸਮੇਤ ਕੁੱਲ 1970 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਬਣਾਈ ਹੈ। ਰਾਜ ਦੀਆਂ 400 ਕਿਲੋਮੀਟਰ ਪੇਂਡੂ ਸੜਕਾਂ ਦਾ 350 ਕਰੋੜ ਦੀ ਰਕਮ ਨਾਲ ਨਵੀਨੀਕਰਨ ਕੀਤਾ ਜਾਵੇਗਾ ਜਦਕਿ 150 ਕਰੋੜ ਰੁਪਏ ਦੀ ਲਾਗਤ ਨਾਲ 350 ਕਿਲੋਮੀਟਰ ਸੜਕਾਂ ਅਤੇ 15 ਪੁੱਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸੇ ਤਰਾਂ ਉਨ੍ਹਾਂ ਕਿਹਾ ਕਿ ਆਉਂਦੇ ਤਿੰਨ ਸਾਲਾਂ ਵਿਚ ਰਾਜ ਦੇ ਸਾਰੇ ਪ੍ਰਮੁੱਖ ਮਾਰਗ ਚਾਰ ਅਤੇ ਛੇ ਮਾਰਗੀ ਕਰ ਦਿੱਤੇ ਜਾਣਗੇ। ਇਸੇ ਤਰਾਂ    ਪੰਜਾਬ ਸਰਕਾਰ ਵਲੋਂ ਇਸ ਸਾਲ ਸਕੂਲ ਸਿੱਖਿਆ ਬਜਟ ਵਿੱਚ 5782 ਕਰੋੜ ਦੀ ਵਿਵਸਥਾ ਕੀਤੀ ਹੈ। ਪਿਛਲੇ ਸਾਲਾਂ ਦੌਰਾਨ ਸਰਕਾਰ ਵਲੋਂ 50 ਹਜਾਰ 395 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸਿੱਖਿਆ ਅਤੇ ਵਿਸ਼ੇਸ਼ ਤੌਰ ’ਤੇ ਹੁਨਰ ਸਿਖਲਾਈ ਸੰਸਥਾਨ ਖੋਲ੍ਹਣ ਲਈ ਸੂਬਾ ਸਰਕਾਰ ਨੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਸਿੱਖਵਾਲਾ ਪਿੰਡ ਵਿਚ ਸਰਕਾਰੀ ਡਿਗਰੀ ਕਾਲਜ, ਪਿੰਡ ਫਤੂਹੀ ਖੇੜਾ ਵਿਚ ਪੋਲੀ ਟੈਕਨਿਕ ਕਾਲਜ, ਪਿੰਡ ਇੰਨਾ ਖੇੜਾ ਅਤੇ ਰਾਣੀ ਵਾਲਾ ਵਿਚ ਆਦਰਸ਼ ਸਕੂਲ ਬਣਾਏ ਗਏ ਹਨ ਇਸ ਤੋਂ ਬਿਨ੍ਹਾਂ ਪਿੰਡ ਮਾਹੂਆਣਾ ਵਿਚ ਪੰਜਾਬ ਸਟੇਟ ਆਟੋ ਡਰਾਇੰਵਿਗ ਟ੍ਰੇਨਿੰਗ ਇਸੰਟੀਚਿਊਟ, ਪਿੰਡ ਅਬੁਲ ਖੁਰਾਣਾ ਵਿਚ ਕੰਸਟਰਕਸ਼ਨ ਸਕਿਲ ਟ੍ਰੇਨਿੰਗ ਇੰਸਟੀਚਿਉਟ ਅਤੇ ਏਕੀਕ੍ਰਿਤ ਕਿਸਾਨ ਸਿਖਲਾਈ ਕੇਂਦਰ ਸਥਾਪਿਤ ਕੀਤੇ ਗਏ ਹਨ।

ਮੁੱਖ ਮਹਿਮਾਨ ਸ: ਢਿੱਲੋਂ ਨੇ ਇਥੋਂ ਦੇ ਖੇਡ ਸਟੇਡੀਅਮ ਵਿਖੇ ਹੋਏ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਜਿਲ੍ਹਾ ਪੁਲੀਸ ਮੁਖੀ ਸ: ਇੰਦਰਮੋਹਨ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ’ਚ ਸ਼ਾਮਿਲ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੁਲਿਸ ਤੇ ਅਕਾਲ ਐਕਡਮੀ ਦੇ ਬੈਂਡ, ਐਨ ਸੀ ਸੀ, ਸਕਾਊਟਸ ਤੇ ਗਾਈਡਸ ਅਤੇ ਸਕੂਲੀ ਵਿਦਿਆਰਥੀਆਂ ਦੀਆ ਟੁਕੜੀਆਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਸਮੁੱਚੀ ਪਰੇਡ ਦੀ ਅਗਵਾਈ ਡੀ. ਐਸ. ਪੀ. ਸ੍ਰੀ ਕੰਵਲਪ੍ਰੀਤ ਸਿੰਘ ਚਹਿਲ ਨੇ ਕੀਤੀ। ਵਿਦਿਆਰਥੀਆਂ ਨੇ ਸ਼ਾਨਦਾਰ ਪੀ ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮੁੱਚੇ ਸਟੇਡੀਅਮ ਨੂੰ ਦੇਸ਼ ਭਗਤੀ ਦੇ ਰੰਗ ’ਚ ਰੰਗ ਦਿੱਤਾ। ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੇ ਪੰਜਾਬ ਦੀ ਸ਼ਾਨ ਗਿੱਧੇ ਤੇ ਭੰਗੜੇ ਦੀ ਤਾਲ ’ਤੇ ਪੂਰਾ ਸਟੇਡੀਅਮ ਗੂੰਜਾ ਦਿੱਤਾ । ਸ੍ਰੀ ਢਿੱਲੋਂ ਨੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ। ਪ੍ਰੋਗਰਾਮ ’ਚ ਸ਼ਿਰਕਤ ਕਰਨ ਵਾਲੇ ਸਕੂਲਾਂ ਤੇ ਪਰੇਡ ਟੁਕੜੀਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ ਗਈਆਂ। ਸਨਮਾਨ ਚਿੰਨ੍ਹ ਦੇਣ ਮੌਕੇ ਮੁੱਖ ਮਹਿਮਾਨ ਦੇ ਨਾਲ ਏ.ਡੀ.ਸੀ. ਜਨਰਲ ਸ: ਨਰਿੰਦਰ ਸਿੰਘ ਬਾਠ, ਏ.ਡੀ.ਸੀ (ਵਿਕਾਸ) ਸ੍ਰੀ ਕੁਲਦੀਪ ਸਿੰਘ, ਐਸ ਡੀ ਐਮ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੁੱਖ ਮਹਿਮਾਨ ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਵੱਖ-ਵੱਖ ਖੇਤਰਾਂ ’ਚ ਉਸਾਰੂ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ’ਚ ਸ਼ਲਾਘਾਯੋਗ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਸਨਮਾਨ ਕੀਤਾ। ਅੰਤ ਵਿਚ ਅਕਾਲ ਐਕਡਮੀ ਦੇ ਬੱਚਿਆਂ ਨੇ ਰਾਸ਼ਟਰੀ ਗਾਨ ਦਾ ਉਚਾਰਣ ਕੀਤਾ।

ਇਸ ਮੌਕੇ ਪਹੁੰਚੀਆਂ ਸ਼ਖਸੀਅਤਾਂ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਿਵੇਕ ਪੂਰੀ, ਸ: ਮਨਜੀਤ ਸਿੰਘ ਬਰਕੰਦੀ ਜ਼ਿਲ੍ਹਾ ਪ੍ਰਧਾਨ, ਸ: ਸੰਤ ਸਿੰਘ ਬਰਾੜ ਹਲਕਾ ਇੰਚਾਰਜ, ਸ: ਮਿੱਤ ਸਿੰਘ ਬਰਾੜ ਪਧਾਨ ਨਗਰ ਕੌਂਸਲ, ਸ: ਜਗਮੋਹਨ ਸਿੰਘ ਫੱਤਣਵਾਲਾ, ਸ: ਮਨਜਿੰਦਰ ਸਿੰਘ ਬਿੱਟੂ ਸਰਕਲ ਪ੍ਰਧਾਨ, ਜੱਥੇਦਾਰ ਨਵਤੇਜ ਸਿੰਘ ਕਾਉਣੀ, ਸ: ਸੁਖਦਰਸ਼ਨ ਸਿੰਘ ਮਰਾੜ ਸਾਬਕਾ ਵਿਧਾਇਕ, ਸ੍ਰੀ ਸੁਭਾਸ਼ ਭਟੇਜਾ ਸਕੱਤਰ ਪੰਜਾਬ ਭਾਜਪਾ, ਸ੍ਰੀ ਰਾਕੇਸ ਧੀਂਗੜਾ, ਸ੍ਰੀ ਵਰਿੰਦਰ ਕਟਾਰੀਆ, ਵਿੱਕੀ ਝਾਂਬ ਆਦਿ ਵੀ ਹਾਜਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>