ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਸਰ ‘ਚ ਗੁਰਦੁਆਰਾ ਝੰਡੇ ਬੁੰਗੇ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਤੇ ਅਰਦਾਸ ਭਾਈ ਧਰਮ ਸਿੰਘ ਅਰਦਾਸੀਏ ਵੱਲੋਂ ਕੀਤੀ ਗਈ।
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾਤਾ ਭਾਈ ਭੁਪਿੰਦਰ ਸਿੰਘ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਰਿਸ਼ਤੇਦਾਰ ਮਾਤਾ ਬੀਬੀ ਸੁਰਜੀਤ ਕੌਰ ਨੂੰ ਭਾਈ ਧਰਮ ਸਿੰਘ ਅਰਦਾਸੀਏ ਸਿੰਘ ਵੱਲੋਂ ਸਿਰੋਪਾਓ ਨਾਲ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ.ਭਗਵੰਤ ਸਿੰਘ ਸਿਆਲਕਾ, ਸ.ਦਲਮੇਘ ਸਿੰਘ ਖੱਟੜਾ ਸਕੱਤਰ ਸ਼੍ਰੋਮਣੀ ਕਮੇਟੀ, ਸ.ਹਰਭਜਨ ਸਿੰਘ ਮਨਾਵਾਂ ਮੀਤ ਸਕੱਤਰ, ਸ.ਹਰਬੰਸ ਸਿੰਘ ਮੱਲੀ ਤੇ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ.ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ.ਬਲਦੇਵ ਸਿੰਘ ਐਡੀ:ਮੈਨੇਜਰ, ਸ.ਪਰਮਜੀਤ ਸਿੰਘ ਮੀਤ ਮੈਨੇਜਰ, ਸ.ਕੰਵਰਪਾਲ ਸਿੰਘ ਬਿੱਟੂ ਦਲ ਖਾਲਸਾ, ਸ.ਹਰਪਾਲ ਸਿੰਘ ਚੀਮਾਂ, ਸ.ਸਰਬਜੀਤ ਸਿੰਘ ਘੁਮਾਣ, ਭਾਈ ਮੋਹਕਮ ਸਿੰਘ ਤੇ ਭਾਈ ਬਲਵੰਤ ਸਿੰਘ ਗੋਪਾਲਾ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ।