ਪੀ ਏ ਯੂ ਵਿਖੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਲੋਕ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਲੋਕ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਚੌਧਰੀ ਚਰਨ ਸਿੰਘ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ, ਹਰਿਆਣਾ, ਸੀ ਐਸ ਕੇ ਕ੍ਰਿਸ਼ੀ ਵਿਸ਼ਵ ਵਿਦਿਆਲਯ ਪਾਲਮਪੁਰ, ਹਿਮਾਚਲ ਪ੍ਰਦੇਸ਼, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀਆਂ ਲੋਕ ਨਾਚ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਲੋਕ ਗੀਤ, ਭੰਗੜਾ, ਗਿੱਧਾ,  ਲੁੱਡੀ ਅਤੇ ਮੋਨੋ ਐਕਟਿੰਗ ਆਦਿ ਪੇਸ਼ ਕਰਕੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀਆਂ ਸਭਿਆਚਾਰਕ ਝਾਕੀਆਂ ਪੇਸ਼ ਕਰਕੇ ਖੂਬ ਰੰਗ ਬੰਨਿਆ। ਵੈਟਰਨਰੀ ਪੋਲੀਟੈਕਨਿਕ ਕਾਲਜ, ਕਾਰਝਰਾਨੀ (ਬਠਿੰਡਾ) ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮੌਕੇ ਬਾਲੀਵੁੱਡ ਦੇ ਗਾਇਕ ਲਾਭ ਜੰਜੂਆਂ ਨੇ  ‘ਸੋਹਣੀ ਦੇ ਨਖ਼ਰੇ’ ਅਤੇ ‘ਜੀ ਕਰਦਾ ਬਈ ਜੀ ਕਰਦਾ’ ਆਦਿ ਮਕਬੂਲ ਗੀਤਾਂ ਰਾਹੀਂ ਆਪਣੀ ਵਿਸ਼ੇਸ਼ ਹਾਜ਼ਰੀ ਲਵਾਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਪੀ ਏ ਯੂ ਦੇ ਪੰਜਾਹ ਸਾਲ ਪੂਰੇ ਕਰਨ ਦੀ ਵਧਾਈ ਦਿੰਦਿਆ ਡਾ: ਵੀ ਕੇ ਤਨੇਜਾ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦਾ ਅਨਾਜ ਭੰਡਾਰ ਭਰਨ ਦੇ ਨਾਲ ਨਾਲ ਪੀ ਏ ਯੂ ਨੇ ਪੰਜਾਬੀ ਸਭਿਆਚਾਰ ਨੂੰ ਸੰਭਾਲਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਜਿੱਥੇ ਖੇਡਾਂ ਵਿੱਚ ਤਿੰਨ ਉ¦ਪੀਅਨ ਦਿੱਤੇ ਹਨ, ਉਥੇ ਪਦਮ ਸ਼੍ਰੀ ਸਰਜੀਤ ਪਾਤਰ, ਪ੍ਰੋਫੈਸਰ ਮੋਹਨ ਸਿੰਘ ਅਤੇ ਕੁਲਵੰਤ ਸਿੰਘ ਵਿਰਕ ਵਰਗੇ ਮਹਾਨ ਸਾਹਿਤਕਾਰ ਅਤੇ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਵਰਗੇ ਉੱਚ ਕੋਟੀ ਦੇ ਕਲਾਕਾਰ ਦਿੱਤੇ ਹਨ, ਜਿਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼੍ਰੀ ਬਾਲ ਮੁਕੰਦ ਸ਼ਰਮਾ,  ਕਾਰਜਕਾਰੀ ਨਿਰਦੇਸ਼ਕ, ਮਾਰਕਫੱੈਡ ਨੇ ਕਿਹਾ ਕਿ ਫ਼ਸਲਾਂ ਦੀਆਂ ਵਿਭਿੰਨ ਕਿਸਮਾਂ ਦੀ ਖੋਜ ਕਰਕੇ ਖੇਤੀਬਾੜੀ ਵਿੱਚ ਵਿਸ਼ੇਸ਼ ਮੱਲਾ ਮਾਰਨ ਦੇ ਨਾਲ ਨਾਲ ਯੂਨੀਵਰਸਿਟੀ ਦੀ ਸਟੇਜ ਤੋ. ‘ਕਮਲ ਤੇ ਕੇਸ਼ੋ’ ‘ਗੌਰੀ ਤੇ ਬਿੱਲਾ’, ‘ਚੀਮਾ ਤੇ ਸ਼ੌਕੀਨਾ’, ‘ ਭੱਲਾ ਤੇ ਬਾਲਾ’ ਅਤੇ ‘ਕਿਰਪਾਲ ਅਤੇ ਲੱਕੀ’ ਆਦਿ ਜੋੜੀਆਂ ਵੀ ਬਣੀਆਂ ਜਿਨ੍ਹਾਂ ਨੇ ਪੰਜਾਬੀ ਸਭਿਆਚਾਰ ਦੀ ਮਹਿਕ ਨੂੰ ਪੂਰੇ ਵਿਸ਼ਵ ਵਿੱਚ ਵੰਡਿਆ।
ਇਸ ਮੌਕੇ ਡਾ: ਬਲਦੇਵ ਸਿੰਘ ਢਿੱਲੋਂ, ਵਾਈਸ ਚਾਂਸਲਰ ਪੀ ਏ ਯੂ ਨੇ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ, ਕ੍ਰਿਸ਼ੀ ਵਿਸ਼ਵ ਵਿਦਿਆਲਯ ਪਾਲਮਪੁਰ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਇਸੇ ਹੀ ਪਰਿਵਾਰ ਦੇ ਮੈਂਬਰ ਦਸਦਿਆਂ ਹੋਇਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਵਿਦਿਆਰਥੀਆਂ ਅਤੇ ਪ੍ਰਤੀਨਿਧਾਂ ਦੀ ਵਿਸ਼ੇਸ਼ ਸ਼ਿਰਕਤ ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਮੌਕੇ ਡਾ: ਵੀ ਕੇ ਤਨੇਜਾ, ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਸ਼੍ਰੀ ਲਾਭ ਜੰਜੂਆਂ ਨੂੰ ਯੂਨੀਵਰਸਿਟੀ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤਾ। ਇਸ ਮੌਕੇ ਡਾ: ਰਾਜ ਕੁਮਾਰ ਮਹੇ, ਰਜਿਸਟਰਾਰ ਪੀ ਏ ਯੂ ਨੇ ਸ਼ਿਰਕਤ ਕਰ ਰਹੇ ਵਿਦਿਆਰਥੀਆ ਅਤੇ  ਪਤਵੰਤਿਆ ਦਾ ਧੰਨਵਾਦ ਕੀਤਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>