ਸ੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਪਿੰਦਰਪਾਲ ਸਿੰਘ ‘ਤੇ ਭਾਈ ਹਰਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ

ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਅਹਿਮ ਫੈਸਲੇ ਤੇ ਮੋਹਰ ਲਾਉਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਬਾਕੀ ਸਿੰਘ ਸਾਹਿਬਾਨ ਦੀ ਅਹਿਮ ਬੈਠਕ ‘ਚ ਲਏ ਫੈਸਲੇ ਅਨੁਸਾਰ ਵਿਸ਼ਵ ਪ੍ਰਸਿੱਧ ਕਥਾ-ਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸਿਰੋਪਾਓ, ਲੋਈ, ਸਨਮਾਨ (ਤਸਤਰੀ) ਤੇ ਸ੍ਰੀ ਸਾਹਿਬ ਦੇ ਰੂਪ ‘ਚ ਭਾਈ ਸਾਹਿਬ ਤੇ ਸ਼੍ਰੋਮਣੀ ਪੰਥਕ ਰਾਗੀ ਦੀ ਉਪਾਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਤੇ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਗ੍ਰੰਥੀ ਤਖਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨੰਦੇੜ੍ਹ ਵੱਲੋਂ ਬਖਸ਼ਿਸ਼ ਕੀਤੀ ਗਈ।

ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੀਚਾਰ ਪ੍ਰਗਟ ਕਰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਕਥਾ-ਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਨੇ ਦੇਸ਼-ਵਿਦੇਸ਼ ਵਿੱਚ ਕਥਾ-ਵਖਿਆਨ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਪੰਥ ਤੇ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਹੈ ਤੇ ਇਹਨਾਂ ਦਾ ਇਹ ਵਿਸ਼ੇਸ਼ ਉਪਰਾਲਾ ਲਗਾਤਾਰ ਜਾਰੀ ਹੈ। ਇਹਨਾਂ ਵੱਲੋਂ ਪੂਰੀ ਵਿਦਵਤਾ ਨਾਲ ਸਿੱਖ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਬਦਲੇ ਸਿੱਖ ਪੰਥ ਦਾ ਸਭ ਤੋਂ ਵੱਡਾ ਖਿਤਾਬ (ਭਾਈ ਸਾਹਿਬ) ਦੀ ਉਪਾਧੀ ਇਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਖਸ਼ਿਸ਼ ਹੋਈ ਹੈ। ਉਨ੍ਹਾਂ ਕਿਹਾ ਕਿ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵੱਲੋਂ ਸਿੱਖੀ ਦੀ ਚੜ੍ਹਦੀ ਕਲਾ ਲਈ ਵੱਡਾ ਯੋਗਦਾਨ ਪਾਇਆ ਹੈ। ਇਹਨਾਂ ਨੂੰ ਇਹ ਵਿਸ਼ੇਸ਼ ਸਨਮਾਨ ਮਿਲਣ ਨਾਲ ਗੁਰੂ-ਘਰ ਦੇ ਪ੍ਰਚਾਰਕ ਵਰਗ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਵੇਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਬਖਸ਼ਿਸ਼ ਹੁਕਮਨਾਮਾ ਸਿੱਖਾਂ ਲਈ ਮਾਰਗ ਦਰਸ਼ਨ ਹੁੰਦਾ ਹੈ। ਜਿਸ ਨੂੰ ਸਰਵਣ ਕਰਕੇ ਸੰਗਤਾਂ ਆਪਣਾ ਜੀਵਨ ਬਤੀਤ ਕਰਨ ਲਈ ਮਾਰਗ ਦਰਸ਼ਨ ਸਮਝਦੀਆਂ ਹਨ, ਪ੍ਰੰਤੂ ਕੁਝ ਮਾੜੀ ਸੋਚ ਰੱਖਣ ਵਾਲੇ ਵਿਦਵਾਨ ਸਹੀ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਂਉਦੇ ਅਜਿਹੇ ਵਿਦਵਾਨਾਂ ਦੀ ਸਿੱਖ ਸੰਗਤ ਨੂੰ ਕੋਈ ਜ਼ਰੂਰਤ ਨਹੀਂ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਉਪਾਧੀ ਕੇਵਲ ਚੋਣਵੀਆਂ ਸਖਸ਼ੀਅਤਾਂ ਨੂੰ ਹੀ ਮਿਲੀ ਹੈ ਤੇ ਉਨ੍ਹਾਂ ਵਿੱਚ ਹੁਣ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਸਨਮਾਨ ਮਿਲਣ ਨਾਲ ਸਿੱਖ ਪੰਥ ਪ੍ਰਤੀ ਦੋਵਾਂ ਸਖਸ਼ੀਅਤਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖੀ ਹੋਣ ਦੇ ਨਾਤੇ ਇਹਨਾਂ ਦੋਵਾਂ ਸਖਸ਼ੀਅਤਾਂ ਨੂੰ ਮੈਂ ਵਧਾਈ ਦਿੰਦਾ ਹਾਂ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਭਾਈ ਗੁਰਮੇਜ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੰਨ੍ਹਾਂ ਨੇ ਗੁਰੂ ਘਰ ਦੇ ਕੀਰਤਨੀਏ ਵਜੋਂ ਲੰਮਾਂ ਸਮਾਂ ਸੇਵਾ ਕੀਤੀ ਹੈ ਤੇ ਹੁਣ ਸੂਰਮੇਂ ਸਿੰਘਾਂ ਲਈ ਬਰਿਲ ਭਾਸ਼ਾ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵੀ ਤਿਆਰ ਕੀਤਾ ਹੈ। ਉਨ੍ਹਾਂ ਨੂੰ ਤੇ ਡਾਕਟਰ ਕ੍ਰਿਪਾਲ ਸਿੰਘ ਚੰਡੀਗੜ੍ਹ ਪ੍ਰਸਿੱਧ ਇਤਿਹਾਸਕਾਰ ਨੂੰ ਵੀ ਪੰਜ ਸਿੰਘ ਸਾਹਿਬਾਨ ਫੈਸਲਾ ਕਰਕੇ ਵਿਸ਼ੇਸ਼ ਸਨਮਾਨ ਦੇਣ, ਕਿਉਂਕਿ ਡਾਕਟਰ ਕ੍ਰਿਪਾਲ ਸਿੰਘ ਵੀ ਸਿੱਖ ਪੰਥ ਪ੍ਰਤੀ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਹਨ ਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਦੁਬਾਰਾ ਸਿੱਖ ਇਤਿਹਾਸ ਲਿਖਵਾਉਣ ਦਾ ਉਪਰਾਲਾ ਸ਼ੁਰੂ ਕੀਤਾ ਜਾ ਰਿਹਾ ਹੈ, ਉਸ ਵਿੱਚ ਵੀ ਇਹਨਾਂ ਦੀ ਅਹਿਮ ਭੂਮਿਕਾ ਹੋਵੇਗੀ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਤਖਤ ਸਾਹਿਬ ਵੱਲੋਂ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸੰਗਤ ‘ਚ ਹੱਥ ਜੋੜ ਕੇ ਖੜੇ ਹੋਣ ਦਾ ਆਦੇਸ਼ ਦਿੱਤਾ, ਉਪਰੰਤ ਪੰਜ ਸਿੰਘ ਸਾਹਿਬ ਵੱਲੋਂ ਕੀਤੇ ਫੈਸਲੇ ਦੀ ਰੌਸ਼ਨੀ ‘ਚ ਦੋਵਾਂ ਸਖਸ਼ੀਅਤਾਂ ਪ੍ਰਤੀ ਗੁਰਮਤਾ ਪੜ੍ਹਿਆ ਗਿਆ ‘ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸਨਮਾਨ (ਤਸਤਰੀ) ਤੇ ਗੁਰਮਤੇ ਦੀਆਂ ਕਾਪੀਆਂ ਦੀ ਬਖਸ਼ਿਸ਼ ਕੀਤੀ ਗਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਵੀ ਆਪਣੇ ਵੀਚਾਰ ਪ੍ਰਗਟ ਕਰਦਿਆਂ ਦੋਵਾਂ ਸਖਸ਼ੀਅਤਾਂ ਨੂੰ ਵਧਾਈ ਦਿੱਤੀ। ਮੰਚ ਦੀ ਸ਼ੁਰੂਆਤ ਸ.ਦਲਮੇਘ ਸਿੰਘ ਖੱਟੜਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਵਪੂਰਤ ਸ਼ਬਦਾਂ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸੰਖੇਪ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ, ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਵੱਲੋਂ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਪ੍ਰੋ:ਮਨਜੀਤ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਗਿਆਨੀ ਮੋਹਣ ਸਿੰਘ ਸਾਬਕਾ ਵਧੀਕ ਗ੍ਰੰਥੀ, ਬਾਬਾ ਹਰਨਾਮ ਸਿੰਘ ਮੁੱਖੀ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ.ਰਜਿੰਦਰ ਸਿੰਘ ਮਹਿਤਾ, ਮੈਂਬਰ ਸ.ਅਮਰਜੀਤ ਸਿੰਘ ਚਾਵਲਾ, ਸ.ਜਸਵਿੰਦਰ ਸਿੰਘ ਐਡਵੋਕੇਟ ਤੇ ਸ.ਅਮਰੀਕ ਸਿੰਘ ਵਿਛੋਆ, ਸ.ਰੂਪ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਹਰਭਜਨ ਸਿੰਘ ਐਡੀ:ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਕੇਵਲ ਸਿੰਘ, ਸ.ਹਰਭਜਨ ਸਿੰਘ ਮਨਾਵਾਂ, ਸ.ਕੁਲਦੀਪ ਸਿੰਘ ਬਾਵਾ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਰਣਜੀਤ ਸਿੰਘ, ਸ.ਪਰਮਜੀਤ ਸਿੰਘ ਸਰੋਆ ਤੇ ਸ.ਜਸਪਾਲ ਸਿੰਘ ਮੀਤ ਸਕੱਤਰ, ਸ.ਹਰਬੰਸ ਸਿੰਘ ਮੱਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ.ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ.ਗੁਰਬਚਨ ਸਿੰਘ ਪੀ.ਆਰ.ਓ., ਸੁਪ੍ਰਿੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ, ਸ.ਇਕਬਾਲ ਸਿੰਘ ਮੁੱਖੀ ‘ਕਿਊਰੇਟਰ ਕੇਂਦਰੀ ਸਿੱਖ ਅਜਾਇਬਘਰ’ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸਪੁੱਤਰ ਭਾਈ ਈਸ਼ਰ ਸਿੰਘ, ਬਾਬਾ ਬਚਨ ਸਿੰਘ ਕਾਰ-ਸੇਵਾ ਦਿੱਲੀ ਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਗਿਆਨੀ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਬਾਬਾ ਕਸ਼ਮੀਰ ਸਿੰਘ ਕਰਨਾਲ, ਬੀਬੀ ਬਲਜੀਤ ਕੌਰ ਤਲਵਾੜਾ, ਬੀਬੀ ਦਲਜੀਤ ਕੌਰ ਪਤਨੀ ਗਿਆਨੀ ਪਿੰਦਰਪਾਲ ਸਿੰਘ, ਬੀਬੀ ਦਲਜੀਤ ਕੌਰ ਪਤਨੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਤੋਂ ਇਲਾਵਾ ਵੱਡੀ ਗਿੱਣਤੀ ‘ਚ ਸਿੱਖ ਸੰਗਤਾਂ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>