ਇਸਤਰੀ ਜਾਗ੍ਰਿਤੀ ਮੰਚ ਵੱਲੋਂ ਲੱਚਰ ਗਾਇਕੀ ਖਿਲਾਫ਼ ਕਨਵੈਨਸਨ ਭਲਕੇ

ਬਰਨਾਲਾ,(ਜੀਵਨ ਰਾਮਗੜ੍ਹ)  ਇਸਤਰੀ ਜਾਗ੍ਰਿਤੀ ਮੰਚ ਬਰਨਾਲਾ ਵੱਲੋਂ ਲੱਚਰ ਗਾਇਕੀ ਅਤੇ ਔਰਤਾਂ ਵਿਰੁੱਧ ਹੋ ਰਹੀ ਗੁੰਡਾਗਰਦੀ ਖਿਲਾਫ਼ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ (ਬਰਨਾਲਾ) ਵਿਖੇ 3 ਫਰਵਰੀ ਨੂੰ ਸਵੇਰੇ 11ਵਜੇ ਕਨਵੈਨਸਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾਈ ਆਗੁ ਮੈਡਮ ਚਰਨਜੀਤ ਕੌਰ ਅਤੇ ਪ੍ਰੇਮਪਾਲ ਕੌਰ ਨੇ ਦੱਸਿਆ ਕਿ ਉਕਤ ਹੋ ਰਹੀ ਕਨਵੈਨਸਨ ਨੂੰ ਹਰਿਆਣਾ ਅਤੇ ਪੰਜਾਬ ਹਾਈਕੋਰਟ ਦੇ ਉੱਘੇ ਵਕੀਲ ਮੈਡਮ ਆਰਤੀ ਸੰਬੋਧਨ ਕਰਨਗੇ। ਆਗੂਆਂ ਨੇ ਇਸ ਕਨਵੈਨਸਨ ’ਚ ਜਿਲ੍ਹੇ ਦੀਆਂ ਸਮੁੱਚੀਆਂ ਇਨਕਲਾਬੀ, ਜਮਹੂਰੀ ਜਥੇਬੰਦੀਆਂ ਨੂੰ ਇਸ ’ਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਅਮਰਜੀਤ ਕੌਰ, ਸੁਖਵਿੰਦਰ ਕੌਰ, ਕਮਲਜੀਤ ਕੌਰ, ਬਲਵੀਰ ਕੌਰ ਸੇਖਾ, ਮਮਤਾ ਰਾਣੀ ਆਦਿ ਵੀ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>