ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਾਨਕਸ਼ਾਹੀ ਸੰਮਤ 545 ਕੈਲੰਡਰ ਸੰਗਤਾਂ ਲਈ ਜਾਰੀ

ਅੰਮ੍ਰਿਤਸਰ:- ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੋਧਾਂ ਉਪਰੰਤ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਸੰਮਤ 545 (14 ਮਾਰਚ 2013 ਤੋਂ 13 ਮਾਰਚ 2014 ਤੱਕ) ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਸੰਗਤਾਂ ਲਈ ਜਾਰੀ ਕੀਤਾ।

ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜੁਆਬ ਦੇਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਸੋਧਾਂ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਕੀਤਾ ਗਿਆ ਹੈ ਤੇ ਇਸ ਨੂੰ ਪ੍ਰਵਾਨਗੀ ਦੇਣ ਸਮੇਂ ਬਕਾਇਦਾ ਸਾਰੇ ਸਿੰਘ ਸਾਹਿਬਾਨਾਂ ਨੇ ਸਹਿਮਤੀ ਪੱਤਰ ਤੇ ਦਸਤਖਤ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਗੀ ਉਪਰੰਤ ਜਾਰੀ ਨਾਨਕਸ਼ਾਹੀ ਕੈਲੰਡਰ ਨੂੰ ਸਮੁੱਚੀ ਸਿੱਖ ਕੌਮ ਨੇ ਪ੍ਰਵਾਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਦਿੱਲੀ ਕਮੇਟੀ ਸਰਨਾ ਗਰੁੱਪ ਵੱਲੋਂ ਕੁਝ ਮੁੱਦਿਆਂ ਤੇ ਇਸ ਕੈਲੰਡਰ ਦਾ ਵਿਰੋਧ ਕੀਤਾ ਸੀ ਜਿਸ ਨੂੰ ਸਿੱਖ ਸੰਗਤਾਂ ਨੇ ਪ੍ਰਵਾਨ ਨਹੀਂ ਕੀਤਾ ਹੁਣ ਦਿੱਲੀ ਕਮੇਟੀ ਦੀਆਂ ਚੋਣਾਂ ‘ਚ ਸਿੱਖ ਸੰਗਤਾਂ ਨੇ ਉਹਨਾਂ ਖਿਲਾਫ ਫਤਵਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਂਗ ਹੁਣ ਨਵੇਂ ਚੁਣੇ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਬਕਾਇਦਾ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਮੰਨਦਿਆਂ ਇਨ-ਬਿਨ ਲਾਗੂ ਕਰਨਗੇ। ਇਸ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨਾਨਕਸ਼ਾਹੀ ਕੈਲੰਡਰ ਨੂੰ ਪੂਰੀ ਸੁਹਿਰਦਤਾ ਨਾਲ ਲਾਗੂ ਕਰੇਗੀ। ਉਨ੍ਹਾਂ ਸਿੱਖ ਸੰਗਤਾਂ ਨੂੰ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਸ਼ਹੀਦੀ ਦਿਹਾੜੇ, ਸੰਗਰਾਂਦਾਂ ਤੇ ਮੱਸਿਆ ਆਦਿ ਮਨਾਈਆਂ ਜਾਣ।

ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਰੂਪ ਸਿੰਘ ਤੇ ਸ.ਸਤਿਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਤੇ ਸ.ਬਲਵਿੰਦਰ ਸਿੰਘ ਜੌੜਾ ਐਡੀਸ਼ਨਲ ਸਕੱਤਰ, ਸ.ਅੰਗਰੇਜ ਸਿੰਘ ਤੇ ਸ.ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ.ਕਰਨਜੀਤ ਸਿੰਘ, ਸ.ਗੁਰਿੰਦਰ ਸਿੰਘ ਠਰੂ ਤੇ ਸ.ਪ੍ਰਮਿੰਦਰ ਸਿੰਘ ਇੰਚਾਰਜ, ਸ.ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼, ਸ.ਇੰਦਰਮੋਹਣ ਸਿੰਘ ਪੀ.ਏ. ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਦਿ ਮੌਜੂਦ ਸਨ।

This entry was posted in ਪੰਜਾਬ.

One Response to ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਾਨਕਸ਼ਾਹੀ ਸੰਮਤ 545 ਕੈਲੰਡਰ ਸੰਗਤਾਂ ਲਈ ਜਾਰੀ

  1. iqbal gajjan says:

    ……NANAK JI DE NAAM NAAL SHAHI LGANA ONA DE BEADVI KARNA HAI.SHAHI TAA NAA- PAKHIA DE NAA NAAL JORDA RIHA HAI(RAJA-SHAHI,DHAKE-SHAHI TE KAIRO-SHAHI)GURU NANAK JI DA NAA LE KE BAKHRA KALANDAR KADHNA US TU BI BADDI GALTI HAI. GURU SHIB SARE FIRKIA DE SANJHE GURU SN TE OH JODDE SN TE HUN DE SARKARI ADHARMI TOD RHAI HN ……………..

Leave a Reply to iqbal gajjan Cancel reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>