ਸ: ਮਨਜੀਤ ਸਿੰਘ ਜੀ.ਕੇ. ਬਣੇ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਸ: ਮਨਜੀਤ ਸਿੰਘ ਜੀ.ਕੇ. ਨੂੰ ਸਰਬ ਸੰਮਤੀ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲ ਦਲ (ਬਾਦਲ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਇਸ ਵਿੱਚ ਪ੍ਰਧਾਨ ਦੀ ਜ਼ਿੰਮੇਵਾਰੀ ਸ: ਮਨਜੀਤ ਸਿੰਘ ਜੀ.ਕੇ. ਨੂੰ ਸੌਂਪੀ ਗਈ। ਇਨ੍ਹਾਂ ਤੋਂ ਇਲਾਵਾ ਸ: ਰਵਿੰਦਰ ਸਿੰਘ ਖੁਰਾਨਾ ਨੂੰ ਸੀਨੀਅਰ ਮੀਤ ਪ੍ਰਧਾਨ, ਸ: ਤਨਵੰਤ ਸਿੰਘ ਨੂੰ ਮੀਤ ਪ੍ਰਧਾਨ, ਸ: ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਅਤੇ ਸ: ਹਰਮੀਤ ਸਿੰਘ ਕਾਲਕਾ ਨੂੰ ਸਕੱਤਰ ਦੀਆਂ ਸੇਵਾਵਾਂ ਸੌਂਪੀਆਂ ਗਈਆਂ।

ਇਸ ਚੋਣ ਦੌਰਾਨ ਖ਼ਾਸ ਤੌਰ ‘ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰੋਪਾਓ ਦਿੱਤੇ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>