ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਵਾਂ ਏ.ਸੀ. ਜੋੜਾ ਘਰ ਸੰਗਤਾ ਨੂੰ ਸਮਰਪਿਤ

ਨਵੀਂ ਦਿੱਲੀ : ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾ ਦੇ ਸਹਿਯੋਗ ਸਦਕਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਵੇਂ ਏ.ਸੀ. ਜੋੜਾਘਰ ਬਨਵਾਇਆ ਗਿਆ ਹੈ। ਜਿਸ ਨੂੰ ਸੰਗਤਾ ਦੀ ਸੁਵਿਧਾ ਵਾਸਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਬਿਲਡਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ, ਚੇਅਰਮੈਨ ਹਰਦੇਵ ਸਿੰਘ ਧਨੋਆ, ਪਰਮਜੀਤ ਸਿੰਘ ਚੰਢੋਕ, ਮੁੱਖ ਸਲਾਹਕਾਰ ਕੁਲਮੋਹਨ ਸਿੰਘ ਅਤੇ ਮੈਂਬਰ ਸਤਪਾਲ ਸਿੰਘ ਵਲੋਂ ਸਮਰਪਿਤ ਕੀਤਾ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਗੁਰੂ ਚਰਨਾ ਵਿਚ ਅਰਦਾਸ ਕਰਕੇ ਸਤਿਗੁਰ ਦਾ ਸ਼ੁਕਰਾਨਾ ਕੀਤਾ ਗਿਆ।  ਮਨਜੀਤ ਸਿੰਘ ਜੀ.ਕੇ. ਨੇ ਬਾਬਾ ਬਚਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਉ ਪਾ ਕੇ ਸਨਮਾਨੀਤ ਕੀਤਾ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>