ਸਤੀਸ਼ ਗੋਸਵਾਮੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ

ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਸ਼੍ਰੀ ਗੋਸਵਾਮੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਦੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਆਪਣੀ ਯੂਨੀਵਰਸਿਟੀ ਵਿੱਚ ਬਿਤਾਏ 43 ਸਾਲਾਂ ਦੇ ਵਕਫ਼ੇ ਦੌਰਾਨ ਇਕ ਚੰਗੇ ਪ੍ਰਸ਼ਾਸਕ ਅਤੇ ਪ੍ਰਬੰਧਕ ਵਜੋਂ ਜਾਣੇ ਜਾਂਦੇ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੀ ਗੋਸਵਾਮੀ ਸ਼੍ਰੀ ਆਤਮਾ ਨੰਦ ਜੈਨ ਸਕੂਲ ਦੇ ਮੁੱਖ ਪ੍ਰਬੰਧਕ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਅੱਜ ਉਨ੍ਹਾਂ ਦੇ ਅਹੁਦਾ  ਸੰਭਾਲਣ ਸਮੇਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਨਛੱਤਰ ਸਿੰਘ ਮੱਲ੍ਹੀ, ਨਿਰਦੇਸ਼ਕ ਯੋਜਨਾ ਅਤੇ ਵਿਕਾਸ ਸ਼੍ਰੀ ਗੁਰਭਜਨ ਗਿੱਲ, ਡੀਨ ਡਾ: ਬੀ ਐਸ ਧਾਲੀਵਾਲ, ਨਿਰਦੇਸ਼ਕ ਡਾ: ਨਰਿੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ: ਏ ਕੇ ਕਾਂਸਲ, ਡਿਪਟੀ ਡੀਨ ਵਿਕਾਸ ਪ੍ਰੋਫੈਸਰ ਅਸ਼ਵਨੀ ਸੇਠੀ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>