ਕੈਲੇਫ਼ੋਰਨੀਆ ‘ਚ ਗੁਰਦੁਆਰਾ ਸਾਹਿਬ ਤੇ ਨਸਲੀ ਹਮਲਾ ਮੰਦਭਾਗਾ- ਜਥੇ:ਅਵਤਾਰ ਸਿੰਘ

ਅੰਮ੍ਰਿਤਸਰ:- ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ‘ਚ ਗੁਰਦੁਆਰਾ ਸਾਹਿਬ ਉੱਪਰ ਹਮਲਾ ਕਰਕੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਭੰਨਤੋੜ ਅਤੇ ਕੰਧਾਂ ਉੱਪਰ ਅੱਤਵਾਦੀ ਸ਼ਬਦ ਲਿਖੇ ਜਾਣ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕਰਦਿਆਂ ਅਮਰੀਕੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਦਾ ਜਲਦੀ ਤੋਂ ਜਲਦੀ ਪਤਾ ਲਗਾਇਆ ਜਾਵੇ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਸਜਾ ਦਿੱਤੀ ਜਾਵੇ।

ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਤੋਂ ਜਾਰੀ ਪ੍ਰੈੱਸ ਰਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੁਝ ਫਿਰਕੂ ਕਿਸਮ ਦੇ ਸ਼ਰਾਰਤੀ ਲੋਕ ਜਿਨ੍ਹਾਂ ਦਾ ਆਪਣਾ ਕੋਈ ਧਰਮ ਨਹੀਂ ਹੁੰਦਾ, ਉਹ ਅਜਿਹੇ ਨਸਲੀ ਹਮਲੇ ਕਰਦੇ ਹਨ ਅਜਿਹੇ ਲੋਕਾਂ ਦੀ ਕੇਵਲ ਇਹੀ ਮਨਸ਼ਾ ਹੁੰਦੀ ਹੈ ਕਿ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਇਆ ਜਾਵੇ ਤੇ ਫਿਰਕਿਆਂ ‘ਚ ਆਪਸੀ ਕੁੜੱਤਣ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਇਨ੍ਹਾਂ ਦਿਨਾਂ ‘ਚ ਹੀ ਵਿਸਕਾਂਸਨ ਦੇ ਗੁਰਦੁਆਰਾ ਓਕਕਰੀਕ ਵਿੱਚ ਇੱਕ ਗੋਰੇ ਵਿਅਕਤੀ ਵੱਲੋਂ ਨਸਲੀ ਹਮਲਾ ਕਰਕੇ ਨਿੱਤਨੇਮ ਕਰਦੇ ਛੇ ਸਿੱਖਾਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ ‘ਤੇ ਬਹੁਤ ਸਾਰਿਆਂ ਨੂੰ ਜਖ਼ਮੀ ਕਰ ਦਿੱਤਾ ਸੀ ‘ਤੇ ਹੁਣ ਫੇਰ ਤਕਰੀਬਨ ਉਨ੍ਹਾਂ ਦਿਨਾਂ ‘ਚ ਹੀ ਗੁਰਦੁਆਰਾ ਸਾਹਿਬ ‘ਚ ਭੰਨ-ਤੋੜ ਕਰਕੇ ਕੰਧ ਤੇ ਅੱਤਵਾਦੀ ਸ਼ਬਦ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਇਨਕੁਆਰੀ ਹੋਣੀ ਚਾਹੀਦੀ ਹੈ ਤੇ ਇਸ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ ਕਿ ਆਖਰ ਅਜਿਹੇ ਕੌਣ ਲੋਕ ਹਨ ਜਿਨ੍ਹਾਂ ਨੂੰ ਸਾਂਤੀ ਚੰਗੀ ਨਹੀਂ ਲੱਗਦੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਮਿਹਨਤ ਤੇ ਸੁਭਾਅ ਬਾਰੇ ਹੁਣ ਜ਼ਿਆਦਾਤਰ ਅਮਰੀਕੀ ਲੋਕਾਂ ਨੂੰ ਪਤਾ ਹੈ ਕਿ ਇਹ ਆਪਸੀ ਮਿਲ ਵਰਤਣ ਤੇ ਭਾਈਚਾਰਕ ਸਾਂਝ ਦੇ ਹਾਮੀ ਹਨ।

ਉਨ੍ਹਾਂ ਕਿਹਾ ਕਿ ਸਾਰੇ ਧਰਮ ਸਤਿਕਾਰ ਯੋਗ ਹਨ ਕੋਈ ਵੀ ਧਰਮ ਨਫ਼ਰਤ ਫੈਲਾਉਣ ਦੀ ਆਗਿਆ ਨਹੀਂ ਦਿੰਦਾ। ਧਰਮ ‘ਚ ਰਹਿ ਕੇ ਸਗੋਂ ਹਰ ਇਨਸਾਨ ਸੁਧਰਦਾ ਹੈ, ਪਰ ਕੁਝ ਗੈਰ ਧਰਮੀ ਲੋਕ ਗੁਰੂ ਘਰਾਂ ਦੀ ਨਿਰਾਦਰੀ ਕਰਨ ‘ਚ ਆਪਣੀ ਵਡਿਆਈ ਸਮਝਦੇ ਹਨ। ਉਨ੍ਹਾਂ ਅਮਰੀਕੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਲੋਕਾਂ ਦਾ ਜਲਦੀ ਤੋਂ ਜਲਦੀ ਪਤਾ ਲਗਾਇਆ ਜਾਵੇ ਤੇ ਗੁਨਾਹਗਾਰਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਧਾਰਾਵਾਂ ਹੇਠ ਕੇਸ ਦਰਜ਼ ਕਰਕੇ ਸਜਾ ਦਿੱਤੀ ਜਾਵੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>