ਆਜ਼ਾਦੀ ਨੂੰ ਸਦੀਵੀ ਕਾਇਮ ਰੱਖਣ ਲਈ ਸਖਤ ਮਿਹਨਤ ਕਰਨ ਦੀ ਲੋੜ-ਡਾ: ਢਿੱਲੋਂ

ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਬਹੁ ਮੁੱਲੀ ਆਜ਼ਾਦੀ ਪ੍ਰਾਪਤ ਕਰਨ ਲਈ ਸਾਨੂੰ ਅਨੇਕਾਂ ਕੁਰਬਾਨੀਆਂ ਦੇਣੀਆਂ ਪਈਆਂ ਹਨ ਅਤੇ ਇਸ ਆਜ਼ਾਦੀ ਨੂੰ ਸਦੀਵੀ ਕਾਇਮ ਰੱਖਣ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ।

ਉਨ੍ਹਾਂ ਆਖਿਆ ਕਿ ਜਿਵੇਂ ਦੇਸ਼ ਦੀਆਂ ਬਾਹਰਲੀਆਂ ਸਰਹੱਦਾਂ ਦੀ ਰਾਖੀ ਜਵਾਨ ਕਰਦਾ ਹੈ ਉਵੇਂ ਵਿਦਿਆਰਥੀਆਂ ਦੇ ਸਿਰ ਭਾਰੀ ਜਿੰਮੇਂਵਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਆਜ਼ਾਦੀ ਮਿਲਣ ਉਪਰੰਤ ਜੇ ਅੱਜ ਵੀ ਸਾਨੂੰ ਆਤਮ ਨਿਰਭਰਤਾ ਨਸੀਬ ਨਹੀਂ ਹੋਈ ਤਾਂ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਿਸਾਨਾਂ, ਸਾਇੰਸਦਾਨਾਂ, ਵਿਦਿਆਰਥੀਆਂ ਅਤੇ ਦੇਸ਼ ਦੇ ਹਰ ਨਾਗਰਿਕ ਨੂੰ ਕਮਰਕੱਸਾ ਕਰਨਾ ਪੈਣਾ ਹੈ। ਦੇਸ਼ ਦੀ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਭੋਜਨ ਸੁਰੱਖਿਆ ਵਿੱਚ ਮੁੱਢ ਤੋਂ ਹੀ ਪੰਜਾਬ ਸੂਬਾ ਅਹਿਮ ਯੋਗਦਾਨ ਪਾਉਂਦਾ ਰਿਹਾ ਹੈ। ਸਮਾਜਿਕ ਬੁਰਾਈਆਂ ਬਾਰੇ ਡਾ: ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੀ ਨਾਮੁਰਾਦ ਬੀਮਾਰੀ ਸਾਡੀ ਨੌਜਵਾਨ ਪੀੜ੍ਹੀ ਨੂੰ ਵਿਨਾਸ਼ ਵਾਲੇ ਪਾਸੇ ਧੱਕ ਰਹੀ ਹੈ ਅਤੇ ਸਾਨੂੰ ਨਸ਼ਿਆਂ ਦੇ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਾਇੰਸਦਾਨਾਂ ਵੱਲੋਂ ਵਿਕਸਤ ਤਕਨਾਲੋਜੀ ਕਿਸਾਨਾਂ ਤਕ ਪਹੁੰਚਾਉਣ ਦੇ ਹੋਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ।  ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਵਿਦਿਆਰਥੀਆਂ, ਜੋ ਕੌਮ ਦਾ ਸਰਮਾਇਆ ਹੁੰਦੇ ਹਨ, ਵਿੱਚ ਅਨੁਸਾਸ਼ਨ ਦੀ ਭਾਵਨਾ ਭਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਫਲਤਾ ਦਾ ਮੂਲ ਮੰਤਰ ਪੱਕਾ ਇਰਾਦਾ ਅਤੇ ਸਖਤ ਮਿਹਨਤ ਹੁੰਦਾ ਹੈ।

ਡਾ: ਢਿੱਲੋਂ ਨੇ ਐਨ ਸੀ ਸੀ ਕੈਡਿਟਾਂ ਤੋਂ ਸਲਾਮੀ ਲਈ। ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਬਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਡਾ: ਢਿੱਲੋਂ, ਯੂਨੀਵਰਸਿਟੀ ਦੇ ਸਮੂਹ ਡੀਨਜ਼, ਡਾਇਰੈਕਟਰ ਸਾਹਿਬਾਨ, ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦਾ ਸੁਆਗਤ ਕੀਤਾ। ਮੰਚ ਸੰਚਾਲਨ ਉੱਘੇ ਹਾਸ ਵਿਅੰਗ ਕਲਾਕਾਰ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ: ਜਸਵਿੰਦਰ ਭੱਲਾ ਨੇ ਕੀਤਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>