ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਪ੍ਰਕਾਸ਼ ਪੁਰਬ

ਨਵੀਂ ਦਿੱਲੀ:ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਦੇ ਵਿਦਿਆਰਥੀਆਂ ਵਲੋਂ ਅੱਜ ਵੱਡੇ ਪੱਧਰ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆ ਵਲੌਂ ਮਨੋਹਰ ਕੀਰਤਨ ਰਾਹੀ ਗੁਰੂ ਦੀ ਬਾਣੀ ਦਾ ਗਾਇਨ ਕੀਤਾ ਗਿਆ। ਉਪਰੰਤ ਅਰਦਾਸ ਸਮੁਹ ਸਟਾਫ ਅਤੇ ਵਿਦਿਆਰਥੀਆਂ ਨੇ ਲੰਗਰ ਗੁਰਮਤਿ ਅਨੁਸਾਰ ਛਕਿਆ। ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਕੁਲਮੋਹਨ ਸਿੰਘ ਮੁੱਖ ਸਲਾਹਕਾਰ ਅਤੇ ਰਵਿੰਦਰ ਸਿੰਘ ਲਵਲੀ ਮੇਨੈਜਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੌਨੀ ਰੋੜ ਨੇ ਵਿਦਿਆਰਥੀਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਣ ਲਈ ਸਹਿਜ ਪਾਠ ਕਰਨ ਲਈ ਪ੍ਰੇਰਨਾ ਕਰਦੇ ਹੋਏ ਨਿਤਨੇਮ ਕਰਨ ਦੀ ਬੇਨਤੀ ਕੀਤੀ। ਸਕੂਲ ਦੇ ਵਾਈਸ ਚੇਅਰਮੈਨ ਜਤਿੰਦਰ ਪਾਲ ਸਿੰਘ ਨਰੂਲਾ, ਮੇਨੈਜਰ ਮਨਮੋਹਨ ਸਿੰਘ ਅਤੇ ਪ੍ਰਿੰਸਿਪਲ ਜਸਮੀਤ ਕੌਰ ਸੰਧੂ ਵਲੋਂ ਆਏ ਹੋਏ ਸਾਰੇ ਪਤਵੰਤੇ ਸਜਣਾ ਦਾ ਸ਼ਾਲ ਅਤੇ ਸ੍ਰੀ ਸਾਹਿਬ ਰਾਹੀਂ ਸਨਮਾਨ ਕੀਤਾ ਗਿਆ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>