ਰਮੇਸ਼ ਨਗਰ ਦੀ ਸੰਗਤ ਨੇ ਕੀਤੇ ਹਰਿਆਣਾ ਦੇ ਗੁਰਦੁਆਰਿਆਂ ਦੇ ਦਰਸ਼ਨ

ਨਵੀਂ ਦਿੱਲੀ :-  ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੀਤ ਪ੍ਰਧਾਨ ਤਨਵੰਤ ਸਿੰਘ ਨੇ ਮਾਨਸਰੋਵਰ ਗਾਰਡਨ ਦੀਆਂ ਸਿੱਖ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿਤਰ ਛੋਹ ਪ੍ਰਾਪਤ ਗੁਰਦੁਆਰਾ ਲੱਖਣ ਮਾਜਰਾ ਸਾਹਿਬ ਤੇ ਗੁਰਦੁਆਰਾ ਬੰਗਲਾ ਸਾਹਿਬ (ਰੋਹਤਕ ਹਰਿਆਣਾ) ਦੇ ਦਰਸ਼ਨ ਬੱਸ ਰਾਹੀਂ ਕਰਵਾਏ ਅਤੇ ਗੁਰੂਧਾਮਾ ਵਿਚ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ਼ਬਦ ਗਾਇਣ ਕਰਦੀਆਂ ਗਈਆਂ ਸੰਗਤਾ ਨੇ ਦਿੱਲੀ ਕਮੇਟੀ ਦੇ ਇਸ ਉਪਰਾਲੇ ਦੀ ਭਰਪੁਰ ਸ਼ਲਾਘਾ ਕਰਦੇ ਹੋਏ ਅੱਗੇ ਵੀ ਇਹੋ ਜਿਹੇ ਉਪਰਾਲੇ ਜਾਰੀ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਰਮੇਸ਼ ਨਗਰ ਇਸਤ੍ਰੀ ਵਿੰਗ ਸਰਕਲ ਦੀ ਪ੍ਰਧਾਨ ਬੀਬੀ ਸਵਰਨ ਕੌਰ ਤੇ ਸਰਕਲ ਪ੍ਰਧਾਨ ਸਤਨਾਮ ਸਿੰਘ ਸਣੇ ਤਨਵੰਤ ਸਿੰਘ ਦਾ ਕਮੇਟੀ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>