ਯੂਥ ਅਕਾਲੀ ਦਲ ਵਲੋਂ ਮੋਤੀ ਨਗਰ ਵਿਖੇ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ : ਯੂਥ ਅਕਾਲੀ ਦਲ ਮੋਤੀ ਨਗਰ ਵਾਰਡ ਦੇ ਪ੍ਰਧਾਨ ਹਰਜੀਤ ਸਿੰਘ ਬਾਉਂਸ ਅਤੇ ਸਕੱਤਰ ਜਨਰਲ ਮੋਹਨਪ੍ਰੀਤ ਸਿੰਘ ਗਿੱਨੀ ਦੇ ਯਤਨਾਂ ਸਦਕਾ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਾਸਤੇ ਪ੍ਰੇਰਿਤ ਕਰਨ ਲਈ “ਮੈਂਬਰਸ਼ਿਪ ਮੁਹਿਮ” ਦਾ ਆਗਾਜ਼ ਵਾਰਡ ਦੇ ਸਰਕਲ ਜੱਥੇਦਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ ਵਿੱਕੀ ਮਾਨ ਸਕੱਤਰ ਜਨਰਲ ਯੂਥ ਅਕਾਲੀ ਦਲ ਦਿੱਲੀ ਇਕਾਈ, ਸੁਰਿੰਦਰ ਪਾਲ ਸਿੰਘ ਓਬਰਾਏ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਤਬੀਰ ਸਿੰਘ ਗਗਨ ਪ੍ਰਧਾਨ ਯੂਥ ਅਕਾਲੀ ਦਲ ਵੇਸਟ ਦਿੱਲੀ ਵਲੋਂ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਨੌਜਵਾਨਾਂ ਨੂੰ ਪਾਰਟੀ ਦੀ ਰੀੜ ਦੀ ਹੱਡੀ ਬਨਣ ਲਈ ਪਾਰਟੀ ਦੀ ਸੇਵਾ ਸੰਭਾਲ ਦੌਰਾਨ ਮਨਜੀਤ ਸਿੰਘ ਜੀ.ਕੇ. ਦੀ ਯੋਗ ਅਗਵਾਈ ਹੇਠ ਦਿੱਲੀ ਕਮੇਟੀ ਵਲੋਂ ਸੰਗਤਾ ਦੀ ਭਲਾਈ ਦੇ ਕੀਤੇ ਜਾ ਰਹੇ ਉਸਾਰੂ ਕੰਮਾਂ ਨੂੰ ਪ੍ਰਚਾਰਿਤ ਕਰਨ ਦਾ ਸੰਕਲਪ ਦਿਵਾਉਣ ਦੇ ਨਾਲ ਹੀ ਸਾਫ ਛਵੀ ਦੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦੀ ਬੇਨਤੀ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਕਲਸੀ, ਸਤਨਾਮ ਸਿੰਘ, ਅਮਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਬਾਬੂ ਵਲੋਂ ਆਏ ਹੋਏ ਸੀਨੀਅਰ ਆਗੂਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>