ਨਵੀਂ ਦਿੱਲੀ : ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰਖਦੇ ਹੋਏ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੰਗਤਾਂ ਦੇ ਗ੍ਰਹਿ ਵਿਖੇ ਲਿਜਾਉਣ ਵਾਸਤੇ ਮਾਰੂਤੀ ਇਰਟਿਗਾ ਮਲਟੀਪਰਪਜ਼ ਵੈਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰੰਜੀਤ ਸਿੰਘ ਨੇ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਇਥੇ ਇਹ ਜ਼ਿਕਰਯੋਗ ਹੈ ਕਿ ਇਸ ਵੈਨ ਵਿਚ ਲਕੜੀ ਦੀ ਪਾਲਕੀ ਸਾਹਿਬ ਦੀ ਸਥਾਪਨਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਵਾਸਤੇ ਚੰਦੋਆ ਸਾਹਿਬ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਮੈਂਬਰ ਹਰਵਿੰਦਰ ਸਿੰਘ ਕੇ.ਪੀ., ਗੁਰਦੇਵ ਸਿੰਘ ਭੋਲਾ, ਜੀਤ ਸਿੰਘ ਖੋਖਰ ਤੇ ਵਿਕ੍ਰਮ ਸਿੰਘ ਮੌਜੂਦ ਸਨ।