ਕੈਪਟਨ ਅਮਰਿੰਦਰ ਸਿੰਘ ਦੇ ਅੰਮ੍ਰਿਤਸਰ ਤੋਂ ਚੋਣ ਲੜਨ ਦੀ ਸੰਭਾਵਨਾ

ਨਵੀਂ ਦਿੱਲੀ- ਕਾਂਗਰਸ ਵੱਲੋਂ ਅੰਮ੍ਰਿਤਸਰ ਲੋਕਸਭਾ ਸੀਟ ਤੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ।ਕੈਪਟਨ ਜਲਦੀ ਹੀ ਦਿੱਲੀ ਪਹੁੰਚ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲ ਕੇ ਇਸ ਸਬੰਧੀ ਗੱਲਬਾਤ ਕਰ ਸਕਦੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਪਰਤਾਪ ਸਿੰਘ ਬਾਜਵਾ ਨੇ ਵੀ ਹਾਈ ਕਮਾਨ ਕੋਲ ਕਿਹਾ ਹੈ ਕਿ ਜੇਟਲੀ ਦੇ ਖਿਲਾਫ਼ ਕੈਪਟਨ ਅਮਰਿੰਦਰ ਸਿੰਘ ਹੀ ਇੱਕ ਮਜ਼ਬੂਤ ਉਮੀਦਵਾਰ ਹੋ ਸਕਦੇ ਹਨ। ਭਾਂਵੇ ਬਾਜਵਾ ਅਤੇ ਕੈਪਟਨ ਦਰਮਿਆਨ ਸਬੰਧ ਸੁਖਾਵੇਂ ਨਹੀਂ ਹਨ। ਬਾਜਵਾ ਗੁਰਦਾਸਪੁਰ ਸੀਟ ਤੋਂ ਲੋਕਸਭਾ ਉਮੀਦਵਾਰ ਹਨ।ਬੀਜੇਪੀ ਵੱਲੋਂ ਇਸ ਸੀਟ ਤੋਂ ਸਿੱਧੂ ਨੂੰ ਬਾਹਰ ਦਾ ਰਸਤਾ ਵਿਖਾ ਕੇ ਅਰੁਣ ਜੇਟਲੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>