ਆਰਮੀ ਬੇਸ ਫੋਰਟ ਹੁੱਡ ‘ਚ ਗੋਲੀਬਾਰੀ ਦੋਰਾਨ 4 ਲੋਕਾਂ ਦੀ ਮੌਤ

ਵਾਸ਼ਿੰਗਟਨ- ਅਮਰੀਕਾ ਦੀ ਟੈਕਸਜ਼ ਸਟੇਟ ਵਿੱਚ ਸਥਿਤ ਸੈਨਾ ਦੇ ਬੇਸ ਫੋਰਟ ਹੁਡ ਵਿੱਚ ਇੱਕ ਬੰਦੂਕਧਾਰੀ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਅਤੇ 16 ਜਖਮੀ ਹੋ ਗਏ। ਮਰਨ ਵਾਲਿਆਂ ਵਿੱਚ ਹਮਲਾਵਰ ਵੀ ਸ਼ਾਮਿਲ ਹੈ। ਅਧਿਕਾਰੀਆਂ ਅਨੁਸਾਰ ਕੁਝ ਜਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਸੁਰੱਖਿਆ ਏਜੰਸੀਆਂ ਨੇ ਹਮਲੇ ਦੀ ਸੂਚਨਾ ਮਿਲਦੇ ਸਾਰ ਹੀ ਇਸ ਖੇਤਰ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਤਿੰਨ ਵਿਅਕਤੀਆਂ ਦੀ ਹੱਤਿਆ ਕਰਨ ਤੋਂ ਬਾਅਦ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ।ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮਰਨ ਵਾਲਿਆਂ ਦੇ ਪਰੀਵਾਰਾਂ ਨਾਲ ਹਮਦਰਦੀ ਜਤਾਈ ਹੈ। ਓਬਾਮਾ ਨੇ ਕਿਹਾ ਕਿ ਉਹ ਇਸ ਘਟਨਾ ਤੇ ਨਜ਼ਰ ਰੱਖ ਰਹੇ ਹਨ। ਅਜੇ ਤੱਕ ਇਹ ਪਤਾ ਨਹੀਂ ਲਗਿਆ ਕਿ ਹਮਲੇ ਦੇ ਪਿੱਛੇ ਕੀ ਕਾਰਨ ਸਨ। ਇਹੋ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ।

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>